Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Education

ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ. ਖੇੜੀ ਗੁੱਜਰਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਨੂੰ ਕੀਤਾ ਗਿਆ ਸਨਮਾਨਿਤ

January 29, 2025 01:28 PM
SehajTimes

ਪਟਿਆਲਾ : ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵਿਖੇ 76ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਇਸ ਮੌਕੇ ਤੇ ਸਕੂਲ ਮੈਨੇਜਮੈਂਟ ਕਮੇਟੀ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਨੂੰ ਉਹਨਾਂ ਦੇ ਸਕੂਲ ਪ੍ਰਤੀ ਪਾਏ ਗਏ ਵਡਮੁੱਲੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਸ੍ਰੀਮਤੀ ਮਮਤਾ ਰਾਣੀ ਜੀ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀ ਹਰ ਸਾਲ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਸਕੂਲ ਦੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਦੀ ਪ੍ਰਰੇਣਾ ਕਾਰਨ ਸਕੂਲ ਦਾ ਹਰੇਕ ਵਿਦਿਆਰਥੀ ਕਿਸੇ ਨਾ ਕਿਸੇ ਖੇਡ ਵਿੱਚ ਭਾਗ ਜ਼ਰੂਰ ਲੈਂਦਾ ਹੈ। ਸ੍ਰੀਮਤੀ ਹਰਪ੍ਰੀਤ ਕੌਰ ਜੀ (ਚੈਅਰਮੇਨ, ਸਕੂਲ ਮੈਨੇਜਮੈਂਟ ਕਮੇਟੀ ਸ.ਮਿ.ਸ ਖੇੜੀ ਗੁੱਜਰਾਂ ਪਟਿਆਲਾ) ਨੇ ਕਿਹਾ ਕਿ ਸ੍ਰੀਮਤੀ ਮਮਤਾ ਰਾਣੀ ਜੀ ਦੀ ਰਹਿਨੁਮਾਈ ਵਿੱਚ ਸਕੂਲ ਦੇ ਵਿਦਿਆਰਥੀ ਵੱਖ-ਵੱਖ ਖੇਡਾਂ ਵਿੱਚ ਮੈਡਲ ਹਾਸਲ ਕਰ ਰਹੇ ਹਨ ਅਤੇ ਸਕੂਲ, ਮਾਪਿਆਂ ਅਤੇ ਪਿੰਡ ਦਾ ਨਾਮ ਰੋਸ਼ਨ ਕਰ ਰਹੇ ਹਨ। ਸ੍ਰੀਮਤੀ ਰਵਿੰਦਰਪਾਲ ਕੌਰ ਜੀ (ਇੰਚਾਰਜ, ਸ.ਮਿ.ਸ ਖੇੜੀ ਗੁੱਜਰਾਂ ਪਟਿਆਲਾ) ਨੇ ਕਿਹਾ ਕਿ ਸ੍ਰੀਮਤੀ ਮਮਤਾ ਰਾਣੀ ਜੀ ਸਕੂਲ ਦੇ ਵਿਕਾਸ ਵਿੱਚ ਵੀ ਅਹਿਮ ਭੂਮਿਕਾ ਨਿਭਾ ਰਹੇ ਹਨ ਅਤੇ ਇਹ ਸਾਡੇ ਲਈ ਬੜੀ ਮਾਣ ਵਾਲੀ ਗੱਲ ਹੈ ਕਿ ਇਹ ਸਾਡੇ ਸਕੂਲ ਦੇ ਅਧਿਆਪਕ ਹਨ। ਕੰਪਲੈਕਸ ਸਕੂਲ ਦੇ ਸ੍ਰੀਮਤੀ ਮਨਦੀਪ ਕੌਰ ਜੀ (ਪ੍ਰਿੰਸੀਪਲ, ਸ.ਕੰ.ਸ.ਸ.ਸ. ਪੁਰਾਣੀ ਪੁਲਿਸ ਲਾਈਨ ਪਟਿਆਲਾ) ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੈ ਕਿ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਪਟਿਆਲਾ ਦੇ ਵਿਦਿਆਰਥੀ ਖੇਡਾਂ ਵਿੱਚ ਸ੍ਰੀਮਤੀ ਮਮਤਾ ਰਾਣੀ ਜੀ ਅਗਵਾਈ ਵਿੱਚ ਕਾਮਯਾਬੀ ਦੀਆਂ ਨਵੀਆਂ ਉਚਾਈਆਂ ਛੂਹ ਰਹੇ ਹਨ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਇਹ ਸਨਮਾਨ ਪ੍ਰਾਪਤ ਕਰ ਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ ਅਤੇ ਉਹ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵਧੇਰੇ ਮਿਹਨਤ ਕਰਣਗੇ। ਇਸ ਮੌਕੇ ਤੇ ਸਕੂਲ ਦੇ ਬੱਚੇ, ਬੱਚਿਆਂ ਦੇ ਮਾਪੇ, ਸਕੂਲ ਦੇ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀ ਨੇ ਮੈਂਬਰ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ।

Have something to say? Post your comment

More in Education

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ : ਭਗਵੰਤ ਸਿੰਘ ਮਾਨ

ਸੁਨਾਮ 'ਚ "ਆਪ" ਸਰਕਾਰ ਦੀ ਸਿਖਿਆ ਕ੍ਰਾਂਤੀ ਦਾ ਕੌੜਾ ਸੱਚ 

ਏਬੀਸੀ ਸਕੂਲ ਮਹੋਲੀ ਖੁਰਦ ਵਿਖੇ ਸ਼ਾਨਦਾਰ ਮੁਕਾਬਲੇ ਕਰਵਾਏ

ਜੱਜ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਨੇ ਨੈਸ਼ਨਲ ਫੈਡਰੇਸ਼ਨ ਕੱਪ ਵਿੱਚ ਓਵਰਆਲ ਚੈਂਪੀਅਨ ਬਣ ਕੇ ਰਚਿਆ ਇਤਿਹਾਸ।

ਫਾਰਮੇਸੀ ਪੇਪਰ ਲੀਕ ਮਾਮਲਾ : ਬਾਬਾ ਫਰੀਦ ਯੂਨੀਵਰਸਿਟੀ ਦੇ ਬਾਹਰ ਜਨਤਕ ਜਥੇਬੰਦੀਆਂ ਦਾ ਪੱਕਾ ਧਰਨਾ ਦੂਜੇ ਦਿਨ ਵੀ ਜਾਰੀ

ਕੰਪਿਊਟਰ ਟੀਚਰ 31 ਨੂੰ ਅਮਨ ਅਰੋੜਾ ਦੇ ਘਰ ਦਾ ਕਰਨਗੇ ਘਿਰਾਓ ਕਿਹਾ "ਆਪ" ਸਰਕਾਰ ਵੱਲੋਂ ਪਰੋਸਿਆ ਜਾ ਰਿਹੈ ਝੂਠ

ਕਰੰਟ ਲੱਗਣ ਨਾਲ ਪੀ.ਐਚ.ਡੀ. ਸਕਾਲਰ ਦੀ ਮੌਤ

ਅਕੇਡੀਆ ਸਕੂਲ 'ਚ ਪੰਜਾਬੀ ਵਾਦ-ਵਿਵਾਦ ਮੁਕਾਬਲਾ ਕਰਾਇਆ 

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ