Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

 ਐੱਸ.ਏ.ਐੱਸ.ਨਗਰ ਜ਼ਿਲ੍ਹੇ ਵਿੱਚ ਹਰ ਤਰ੍ਹਾਂ ਦੇ ਅਦਾਰਿਆਂ, ਸੰਸਥਾਵਾਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) 'ਚ ਲਿਖੇ ਜਾਣ

January 29, 2025 02:26 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਰਾਜ ਭਾਸ਼ਾ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਦੇ ਯਤਨਾਂ ਦੀ ਲੜੀ ਤਹਿਤ ਪੰਜਾਬ ਰਾਜ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ ਵਿਭਾਗਾਂ/ ਅਦਾਰਿਆਂ/ ਸੰਸਥਾਵਾਂ/ ਵਿੱਦਿਅਕ ਅਦਾਰਿਆਂ/ ਬੋਰਡਾਂ/ ਨਿਗਮਾਂ/ ਵਿੱਦਿਅਕ ਸੰਸਥਾਵਾਂ/ਸਰਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਿਕ ਅਦਾਰਿਆਂ/ ਸੁਸਾਇਟੀ ਐਕਟ/ ਫੈਕਟਰੀ ਐਕਟ ਤਹਿਤ ਰਜਿਸਟਰਡ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ/ ਨਾਮ ਪੱਟੀਆਂ/ ਮੀਲ ਪੱਥਰ/ ਸਾਈਨ ਬੋਰਡ ਦੇ ਉਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਸਨ।
     ਇਨ੍ਹਾਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਬੋਰਡ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਿਆ ਜਾਣਾ ਹੈ। ਜੇਕਰ ਕਿਸੇ ਹੋਰ ਭਾਸ਼ਾ ਵਿੱਚ ਬੋਰਡ ਲਿਖਣਾ ਹੋਵੇ ਤਾਂ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਤੋਂ ਹੇਠਾਂ ਦੂਜੀ ਭਾਸ਼ਾ ਵਿੱਚ ਲਿਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਹਦਾਇਤਾਂ ਅਨੁਸਾਰ ਅਰਧ ਸਰਕਾਰੀ ਅਤੇ ਗ਼ੈਰ-ਸਰਕਾਰੀ ਸੰਸਥਾਵਾਂ, ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਨੂੰ ਵੀ ਆਪੋ-ਆਪਣੇ ਸਾਈਨ ਬੋਰਡ ਪੰਜਾਬੀ ਭਾਸ਼ਾ ਵਿਚ ਲਿਖੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਕਿਰਤ ਵਿਭਾਗ ਦੀ ਅਧਿਸੂਚਨਾ ਮਿਤੀ 24 ਮਾਰਚ 2023 ਦੇ ਨਿਯਮ 23 ਅਨੁਸਾਰ ਸਾਰੇ ਅਦਾਰਿਆਂ ਦੇ ਨਾਮ ਬੋਰਡ ਪੰਜਾਬੀ (ਗੁਰਮੁਖੀ ਲਿਪੀ) ਵਿੱਚ ਲਿਖੇ ਹੋਣਗੇ ਅਤੇ ਜਿੱਥੇ ਹੋਰ ਭਾਸ਼ਾਵਾਂ ਦੀ ਵਰਤੋਂ ਵੀ ਕੀਤੀ ਗਈ ਹੈ, ਉਹ ਭਾਸ਼ਾਵਾਂ ਪੰਜਾਬੀ ਭਾਸ਼ਾ ਤੋਂ ਬਾਅਦ ਹੋਣਗੀਆਂ। ਪੰਜਾਬੀ ਭਾਸ਼ਾ ਵਿੱਚ ਬੋਰਡ ਨੂੰ ਹੋਰ ਭਾਸ਼ਾਵਾਂ (ਜੇਕਰ ਹੋਣ) ਨਾਲੋਂ ਵਧੇਰੇ ਥਾਂ ਦੇ ਕੇ ਮੁੱਖ ਤੌਰ ‘ਤੇ ਲਿਖਿਆ ਜਾਵੇਗਾ।
    ਇਨ੍ਹਾਂ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਐਕਟ ਵਿੱਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਸੰਬਧੀ ਕਾਰਵਾਈ ਕੀਤੀ ਜਾਵੇਗੀ।
     ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਰਸ਼ਨ ਕੌਰ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਮਾਤ-ਭਾਸ਼ਾ ਪੰਜਾਬੀ ਪ੍ਰਤੀ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਜ਼ਿਲ੍ਹੇ ਦੇ ਸ਼ਹਿਰਾਂ, ਪਿੰਡਾਂ ਅਤੇ ਕਸਬਿਆਂ ਅੰਦਰ ਸਥਿਤ ਹਰ ਪ੍ਰਕਾਰ ਦੀਆਂ ਸੰਸਥਾਵਾਂ, ਅਦਾਰਿਆਂ ਅਤੇ ਦੁਕਾਨਾਂ ਦੇ ਬੋਰਡ ਪੰਜਾਬੀ ਵਿਚ ਲਿਖੇ ਜਾਣ। ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਇਸ ਸਬੰਧੀ ਜੇਕਰ ਕਿਸੇ ਨੂੰ ਅਗਵਾਈ ਜਾਂ ਸਹਿਯੋਗ ਦੀ ਜ਼ਰੂਰਤ ਹੈ ਤਾਂ ਉਹ ਕਿਸੇ ਵੀ ਸਮੇਂ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਤੋਂ ਅਗਵਾਈ ਜਾਂ ਸਹਿਯੋਗ ਲੈ ਸਕਦਾ ਹੈ।

 

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ