Saturday, November 01, 2025

Malwa

ਸਖੀ ਵਨ ਸਟਾਪ ਸੈਂਟਰ ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਵਿਖੇ ਜਾਗਰੂਕਤਾ ਪ੍ਰਦਰਸ਼ਨੀ ਲਗਾਈ

January 29, 2025 03:25 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਨਿਰਦੇਸ਼ਾਂ ਅਨੁਸਾਰ ਦੇਸ਼ ਭਗਤ ਯੂਨੀਵਰਸਿਟੀ ਵਿਖੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਕਰਵਾਏ ਯੁਵਾ ਉਤਸਵ ਮੌਕੇ ਸਖੀ ਵਨ ਸਟਾਪ ਸੈਂਟਰ ਵੱਲੋਂ ਔਰਤਾਂ ਦੇ ਹੱਕਾਂ ਲਈ ਜਾਗਰੂਕਤਾ ਪ੍ਰਦਰਸ਼ਨੀ ਲਗਾਈ ਗਈ ।

          ਇਸ ਮੌਕੇ ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਸੈਂਟਰ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਕਿ ਘਰੇਲੂ ਹਿੰਸਾ, ਤੇਜਾਬੀ ਹਮਲਾ, ਬਲਾਤਕਾਰ, ਗੈਰ-ਮਨੁੱਖੀ ਤਸਕਰੀ, ਦਹੇਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ, ਜਿਵੇਂ ਕਿ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਮਾਨਸਿਕ-ਸਮਾਜਿਕ ਕਾਉਂਸਲਿੰਗ, ਮੁਫਤ ਕਾਨੂੰਨੀ ਸਹਾਇਤਾ/ਕਾਨੂੰਨੀ ਸਲਾਹ ਮਸ਼ਵਰਾ ਅਤੇ ਪੀੜਤ ਮਹਿਲਾ ਨੂੰ ਅਸਥਾਈ ਆਸਰਾ (ਵੱਧ ਤੋਂ ਵੱਧ 10 ਦਿਨਾਂ ਲਈ) ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਦੀ ਸਥਾਪਨਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪ੍ਰਦਰਸ਼ਨੀ ਲਗਾਉਣ ਦਾ ਮੁੱਖ ਉਦੇਸ਼ ਔਰਤਾਂ ਵਿਰੁੱਧ ਹਿੰਸਾ ਨੂੰ ਰੋਕਣ ਬਾਰੇ ਜਾਗਰੂਕਤਾ ਅਤੇ ਸਨਮਾਨ ਤੇ ਸੁਰੱਖਿਆ ਦਾ ਸੱਭਿਆਚਾਰ ਪੈਦਾ ਕਰਨਾ ਹੈ। ਮਹਿਲਾਵਾਂ ਨਾਲ ਹੋ ਰਹੀਆਂ ਘਰੇਲੂ ਹਿੰਸਾਵਾਂ ਨੂੰ ਰੋਕਣ ਲਈ ਇੱਕ ਚੰਗੇ ਗੁਆਢੀ ਵੱਲੋਂ ਨਿਭਾਈ ਜਾਣ ਵਾਲੀ ਭੂਮਿਕਾ ਬਾਰੇ ਵੀ ਚਰਚਾ ਕੀਤੀ ਗਈ।

 ਇਸ ਤੋਂ ਇਲਾਵਾ ਕੇਸ ਵਰਕਰ ਨਿਰਮਲ ਕੌਰ ਨੇ ਦੱਸਿਆ ਕਿ ਇਹ ਸੈਂਟਰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਖੋਲ੍ਹੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫਤਹਿਗੜ੍ਹ ਸਾਹਿਬ ਵਿਚ ਸਾਹਮਣੇ ਐਂਮਰਜੈਂਸੀ ਬਿਲਡਿੰਗ ਵਿਖੇ ਖੋਲ੍ਹਿਆ ਗਿਆ ਹੈ ਔਰਤਾਂ ਦੀ ਸਹਾਇਤਾ ਲਈ ਸੈਂਟਰ ਨਾਲ ਸੰਪਰਕ ਕਰਨ ਲਈ ਟੈਲੀਫੋਨ ਨੰ. 01763-233054, 9988100-415, 7710758976 ਵੀ ਮੁਹੱਈਆ ਕਰਵਾਏ ਗਏ। ਇਸ ਦੇ ਨਾਲ ਹੀ ਔਰਤਾਂ ਦੀ ਸੁਰੱਖਿਆ ਲਈ ਬਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕਰਵਾਇਆ ਗਿਆ ਅਤੇ ਐਮਰਜੈਂਸੀ ਹੈਲਪ ਲਾਇਨ ਨੰ. 181 ਅਤੇ 112 ਬਾਰੇ ਵੀ ਜਾਣਕਾਰੀ ਦਿੱਤੀ ਗਈ ਕਿ ਇਹਨਾਂ ਨੰਬਰਾਂ ਤੇ ਹਿੰਸਾ ਸਬੰਧੀ ਕਿਸੇ ਵੀ ਸਮੇਂ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ।

 

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ