Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮਾਰਕਫੈੱਡ ਨੇ ਬੋਕਾਰੋ ਅਤੇ ਹਜ਼ੀਰਾ ਤੋਂ ਆਕਸੀਜਨ ਸਪਲਾਈ ਲਿਆਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ: ਰੰਧਾਵਾ

May 21, 2021 07:26 PM
SehajTimes

ਚੰਡੀਗੜ੍ਹ : ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਅਤੇ ਆਕਸੀਜਨ ਦੀ ਘਾਟ ਨੂੰ ਧਿਆਨ ਵਿੱਚ ਰੱਖਦਿਆਂ ਮਾਰਕਫੈੱਡ ਨੇ ਆਕਸੀਜਨ ਐਕਸਪ੍ਰੈਸਾਂ ਜ਼ਰੀਏ  ਬੋਕਾਰੋ ਅਤੇ ਹਜ਼ੀਰਾ ਤੋਂ ਸੂਬੇ ਲਈ ਢੁੱਕਵੀਆਂ ਆਕਸੀਜਨ ਸਪਲਾਈਆਂ ਯਕੀਨੀ ਬਣਾਉਣ ਦੇ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਸਹਿਕਾਰਤਾ ਅਤੇ ਜੇਲ੍ਹਾਂ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਾਰਕਫੈਡ ਨੂੰ ਆਕਸੀਜਨ ਲਿਆਉਣ ਦਾ ਜ਼ਿੰਮਾ ਸੌਂਪਿਆ ਸੀ ਜਿਸਨੇ ਦੋ ਦਿਨਾਂ ਦੇ ਥੋੜ੍ਹੇ ਸਮੇਂ ਵਿੱਚ ਆਕਸੀਜਨ ਦਾ ਪ੍ਰਬੰਧ ਕਰਕੇ ਆਪਣੀਆਂ ਸਮਰੱਥਾਵਾਂ ਨੂੰ ਸਾਬਤ ਕੀਤਾ ਹੈ। ਸ. ਰੰਧਾਵਾ ਨੇ ਕਿਹਾ, ''ਰੇਲਵੇ/ਕੌਨਕੋਰ ਨਾਲ, ਵੱਖ-ਵੱਖ ਡਵੀਜ਼ਨਾਂ ਜਿਵੇਂ ਕਿ ਉੱਤਰੀ/ਪੱਛਮੀ/ਪੂਰਬੀ ਵਿਚ ਸੰਪਰਕ ਅਤੇ ਤਾਲਮੇਲ ਕਰਨਾ ਇਕ ਚੁਣੌਤੀ ਸੀ। ਇਸ ਤੋਂ ਇਲਾਵਾ ਇੰਨੇ ਥੋੜ੍ਹੇ  ਸਮੇਂ ਵਿਚ ਸਾਰੀਆਂ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨਾ ਅਤੇ ਬੋਰਡ 'ਤੇ ਹੈਂਡਲਰਾਂ ਦੀਆਂ ਸੇਵਾਵਾਂ ਲੈਣਾ ਵੀ ਇੱਕ ਚੁਣੌਤੀ ਭਰਿਆ ਕਾਰਜ ਸੀ ਪਰ ਮਾਰਕਫੈਡ ਇਸ ਮੌਕੇ ਇੱਕ ਸੱਚੇ ਯੋਧਾ ਦੀ ਤਰ੍ਹਾਂ ਉੱਭਰ ਕੇ ਸਾਹਮਣੇ ਆਇਆ।'' ਉਨ੍ਹਾਂ ਸਮੁੱਚੀ ਮਾਰਕਫੈਡ ਟੀਮ ਨੂੰ ਵਧਾਈ ਦਿੱਤੀ। ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਮਹਾਂਮਾਰੀ ਦੇ ਇਨ੍ਹਾਂ ਚੁਣੌਤੀ ਭਰੇ ਹਾਲਾਤਾਂ ਦੌਰਾਨ ਕੋਵਿਡ-19 ਤੋਂ ਪੀੜਤ ਹਜ਼ਾਰਾਂ ਲੋਕਾਂ ਦੀ ਜਾਨ ਬਚਾਉਣ ਲਈ ਆਕਸੀਜਨ ਦੀ ਸਪਲਾਈ ਸਭ ਤੋਂ ਵੱਡੀ ਜ਼ਰੂਰਤ ਵਜੋਂ ਉੱਭਰ ਕੇ ਸਾਹਮਣੇ ਆਈ ਹੈ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ, ਪੰਜਾਬ ਵਿੱਚ ਲਕਿਊਡ ਮੈਡੀਕਲ ਆਕਸੀਜਨ (ਐਲ.ਐਮ.ਓ.) ਦਾ ਉਤਪਾਦਨ ਕਰਨ ਵਾਲਾ ਇੱਕ ਵੀ ਵੱਡਾ ਪਲਾਂਟ ਨਹੀਂ ਹੈ ਜਿਸ ਨਾਲ ਸੂਬੇ ਨੂੰ ਬੋਕਾਰੋ/ਹਜ਼ੀਰਾ, ਜੋ ਕਿ 1500 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ, ਤੋਂ ਕ੍ਰਾਇਓਜੈਨਿਕ ਟੈਂਕਰਾਂ ਰਾਹੀਂ ਆਕਸੀਜਨ ਦਾ ਕੋਟਾ ਚੁੱਕਣ ਲਈ ਮਜਬੂਰ ਹੋਣਾ ਪਿਆ ਜੋ ਕਿ ਕਾਫ਼ੀ ਮੁਸ਼ਕਿਲ ਭਰਿਆ ਕਾਰਜ ਹੈ। ਸ. ਰੰਧਾਵਾ ਨੇ ਕਿਹਾ ਕਿ ਰਾਜ ਵਿਚ ਆਕਸੀਜਨ ਦੀ ਸਪਲਾਈ ਵਧਾਉਣ ਲਈ ਚਾਰ ਹੋਰ ਕੰਟੇਨਰ ਸ਼ਾਮਲ ਕੀਤੇ ਜਾ ਰਹੇ ਹਨ। ਮਾਰਕਫੈੱਡ ਨੇ ਐਲ.ਐਮ.ਓ. ਦੀ ਸਪਲਾਈ ਅਤੇ ਵੰਡ ਦੇ ਪ੍ਰਬੰਧਾਂ ਅਤੇ ਤਾਲਮੇਲ ਕਰਨ ਲਈ ਬੋਕਾਰੋ ਅਤੇ ਹਜ਼ੀਰਾ ਵਾਸਤੇ ਅਧਿਕਾਰੀਆਂ ਦੀਆਂ ਦੋ ਟੀਮਾਂ ਨਿਯੁਕਤ ਕੀਤੀਆਂ। ਇਸ ਤੋਂ ਇਲਾਵਾ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜਮ ਦੀ ਅਗਵਾਈ ਹੇਠ ਮੁੱਖ ਦਫਤਰ ਵਿਖੇ ਮਾਰਕਫੈਡ ਦੇ ਅਧਿਕਾਰੀਆਂ ਦੀ ਟੀਮ ਇਸ ਕਾਰਜ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਦਿਨ ਰਾਤ ਕੰਮ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਮਾਰਕਫੈਡ ਨੂੰ 13 ਮਈ, 2021 ਨੂੰ ਰੇਲਵੇ ਰਾਹੀਂ ਆਕਸੀਜਨ ਦੀ ਵਿਵਸਥਾ ਅਤੇ ਸਪਲਾਈ ਲਈ ਨਿਰਦੇਸ਼ ਦਿੱਤੇ ਸਨ। ਮਾਰਕਫੈਡ ਟੀਮ ਦੇ ਠੋਸ ਯਤਨਾ ਸਦਕਾ ਪਹਿਲੀ ਆਕਸੀਜਨ ਐਕਸਪ੍ਰੈਸ ਬੋਕਾਰੋ ਲਈ 14 ਮਈ ਦੀ ਅੱਧੀ ਰਾਤ ਨੂੰ ਰਵਾਨਾ ਹੋਈ ਅਤੇ ਇਹ ਬੋਕਾਰੋ ਤੋਂ ਆਕਸੀਜਨ ਲੈ ਕੇ 17 ਮਈ ਨੂੰ ਫਿਲੌਰ ਪਰਤੀ। ਇਸ ਤੋਂ ਇਲਾਵਾ ਦੂਜੀ ਆਕਸੀਜਨ ਐਕਸਪ੍ਰੈਸ 19 ਮਈ ਨੂੰ ਹਜ਼ੀਰਾ ਤੋਂ ਬਠਿੰਡਾ ਕੈਂਟ ਵਿਖੇ ਪਹੁੰਚੀ ਜਦੋਂ ਕਿ ਤੀਜੀ ਆਕਸੀਜਨ ਐਕਸਪ੍ਰੈਸ 20 ਮਈ ਨੂੰ ਬੋਕਾਰੋ ਤੋਂ ਫਿਲੌਰ ਪਹੁੰਚੀ। ਇਸੇ ਤਰ੍ਹਾਂ ਚੌਥੀ ਆਕਸੀਜਨ ਐਕਸਪ੍ਰੈਸ ਹਜ਼ੀਰਾ ਤੋਂ ਆਕਸੀਜਨ ਲਿਆਉਣ ਲਈ 20 ਮਈ ਨੂੰ ਬਠਿੰਡਾ ਕੈਂਟ ਤੋਂ ਰਵਾਨਾ ਹੋਈ ਹੈ ਅਤੇ 22 ਮਈ, 2021 ਨੂੰ ਬਠਿੰਡਾ ਵਾਪਸ ਪਰਤੇਗੀ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ