Wednesday, September 17, 2025

Doaba

ਥਾਣਾ ਗੜਦੀਵਾਲਾ ਦੀ ਪੁਲਿਸ ਨੇ ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ

January 29, 2025 03:31 PM
SehajTimes
ਹੁਸ਼ਿਆਰਪੁਰ : ਸੁਰਿੰਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ.ਕਪਤਾਨ ਪੁਲਿਸ/ ਤਫਤੀਸ਼ ਹੁਸ਼ਿਆਰਪੁਰ, ਦਵਿੰਦਰ ਸਿੰਘ ਬਾਜਵਾ ਪੀਪੀਐਸ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਟਾਂਡਾ  ਦੀ ਯੋਗ ਨਿਗਰਾਨੀ ਹੇਠ ਥਾਣਾ ਗੜ੍ਹਦੀਵਾਲਾ ਦੇ ਮੁੱਖੀ ਸਬ- ਇੰਸਪੈਕਟਰ ਗੁਰਸਾਹਿਬ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਤਿੰਨ ਵਿਅਕਤੀ ਪੰਜ ਚੋਰੀ ਦੇ ਮੋਟਰਸਾਈਕਲਾਂ ਸਮੇਤ ਗਿ੍ਫਤਾਰ ਕਰਨ ਕਾਮਯਾਬੀ ਹਾਸਲ ਕੀਤੀ। ਇਸ ਸਬੰਧੀ ਐਸ.ਐਚ.ਓ ਗੁਰਸਾਹਿਬ ਸਿੰਘ ਨੇ ਦੱਸਿਆ ਕਿ ਐਸ ਆਈ ਸਤਪਾਲ ਸਿੰਘ ਨੇ ਖਾਸ ਇਤਲਾਹ ਤੇ ਪਿੰਡ ਚੋਹਕਾ ਵੱਲੋਂ ਤਿੰਨ ਨੌਜਵਾਨ ਮੋਟਰਸਾਈਕਲ ਤੇ ਆਉਂਦੇ ਵਿਅਕਤੀਆਂ ਨੂੰ ਰੋਕ ਕੇ ਉਹਨਾਂ ਦਾ ਉਸਨੇ ਆਪਣਾ ਨਾਮ ਸੁਰਿੰਦਰ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਖੁਣ ਖੁਣ ਸਰਕੀ ਥਾਣਾ ਦਸੂਹਾ ਹਾਲ ਵਾਸੀ ਪਿੰਡ ਡੱਫਰ ਦੱਸਿਆ ਅਤੇ ਉਸਦੇ ਪਿੱਛੇ ਬੈਠੇ ਨੌਜਵਾਨ ਨੇ ਆਪਣਾ ਨਾਮ ਸਰਵਣ ਸਿੰਘ ਪੁੱਤਰ ਪ੍ਰਕਾਸ ਸਿੰਘ ਵਾਸੀ ਪਿੰਡ ਖੁਣ ਖੁਣ ਸਰਕੀ ਅਤੇ ਤੀਜੇ ਨੇ ਆਪਣਾ ਨਾਮ ਮਨਜੀਤ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵਾਸੀ ਪਿੰਡ ਖੁਣ ਖੁਣ ਸਰਕੀ ਥਾਣਾ ਦਸੂਹਾ ਹਾਲ ਵਾਸੀ ਪਿੰਡ ਡੱਫਰ ਦੱਸਿਆ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਦੋ ਉੱਕਤ ਵਿਅਕਤੀਆਂ ਕੋਲੋਂ ਪੁਲੀਸ ਵਲੋਂ ਸਖਤੀ ਨਾਲ ਪੁੱਛਗਿੱਛ ਕਰਨ ਤੇ ਉਨ੍ਹਾਂ ਦੀ ਨਿਸ਼ਾਨਦੇਹੀ ਤੇ ਪੰਜ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ  ਕੀਤੇ ਗਏ। ਪੁਲਿਸ ਵਲੋਂ ਤਿੰਨਾਂ ਵਿਅਕਤੀਆਂ ਨੂੰ ਪੰਜ ਚੋਰੀਸ਼ੁਦਾ ਮੋਟਰਸਾਈਕਲਾਂ ਸਮੇਤ ਕਾਬੂ ਕਰਕੇ ਕਾਰਵਾਈ ਅਮਲ ਵਿੱਚ ਲਿਆਦੀ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ