Wednesday, September 17, 2025

Doaba

ਬਾਬਾ ਸਾਹਿਬ ਜੀ ਦੀ ਮੂਰਤੀ ਨੂੰ ਤੋੜਨ ਵਾਲੇ ਵਿਅਕਤੀ 'ਤੇ ਐਨਐਸਏ ਲਗਾਕੇ ਸਖਤ ਤੋ ਸਖ਼ਤ ਸਜ਼ਾ ਦਿੱਤੀ ਜਾਵੇ : ਡਾ ਐਮ ਜਮੀਲ ਬਾਲੀ 

January 29, 2025 03:38 PM
SehajTimes
ਹੁਸ਼ਿਆਰਪੁਰ : ਇੱਕ ਪਾਸੇ ਕੱਲ ਪੂਰੇ ਦੇਸ਼ ਵਿੱਚ 76ਵਾਂ ਗਣਤੰਤਰਤਾ ਦਿਵਸ ਮਨਾਇਆ ਜਾ ਰਿਹਾ ਸੀ ਕਿਉਂਕਿ 26 ਜਨਵਰੀ ਵਾਲੇ ਦਿਨ ਭਾਰਤ ਵਿੱਚ ਸੰਵਿਧਾਨ ਲਾਗੂ ਹੋਇਆ ਸੀ। ਦੂਜੇ ਪਾਸੇ ਇੱਕ ਅਕਾਸ਼ ਸਿੰਘ ਨਾਂ ਦੇ ਨੌਜਵਾਨ ਨੇ ਪੌੜੀ ਲਗਾ ਕੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਨੂੰ ਹੱਥ 'ਚ ਹਥੌੜਾ ਫੜ੍ਹ ਕੇ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਘਟਨਾ ਕਾਰਨ ਹਰ ਵਰਗ ਦੇ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਾਬਾ ਸਾਹਿਬ ਜੀ ਦੀ ਇਹ ਮੂਰਤੀ ਅੰਮ੍ਰਿਤਸਰ ਦੇ ਵਿਰਾਸਤੀ ਮਾਰਗ 'ਤੇ ਲੱਗੀ ਹੋਈ ਹੈ। ਇਹੀ ਨਹੀਂ, ਇਸ ਨੌਜਵਾਨ ਨੇ ਸੰਵਿਧਾਨ ਦੀਆ ਕਾਪੀਆ ਨੂੰ ਵੀ ਅੱਗ ਲਗਾਈ। ਇਹ ਵਿਚਾਰ ਬਾਲੀ ਹਸਪਤਾਲ ਦੇ ਐਮਡੀ ਅਤੇ ਬੁੱਧੀਜੀਵੀ ਸ਼ਖਸ਼ੀਅਤ ਡਾਕਟਰ ਐਮ ਜਮੀਲ ਬਾਲੀ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਸਾਂਝੇ ਕੀਤੇ ! ਉਹਨਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਜੀ ਦੀ ਪ੍ਰਤਿਮਾ ਨੂੰ ਤੋੜਨਾ ਇੱਕ ਮੰਦਭਾਗੀ ਘਟਨਾ ਹੈ। ਮੂਰਤੀ ਤੋੜਨ ਵਾਲਾ ਸ਼ਖਸ ਕੋਈ ਵੀ ਹੋਵੇ, ਉਸ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨੇ ਪੰਜਾਬ ਅੰਦਰ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਮੂਰਤੀ ਤੋੜਨ ਵਰਗੇ ਘਿਨਾਉਣੇ ਕਰਨਾਵੇਂ ਨੇ ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਇਸ ਸ਼ਖਸ ਜਾਂ ਇਸ ਕਾਰਵਾਈ ਨੂੰ ਅੰਜਾਮ ਦੇਣ ਪਿੱਛੇ ਹੋਰ ਲੋਕਾਂ ਦਾ ਪਰਦਾਫਾਸ਼ ਕਰਕੇ ਸਾਰਿਆਂ ਨੂੰ ਕਾਨੂੰਨੀ ਤੌਰ ਤੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।ਉਹਨਾਂ ਕਿਹਾ ਕਿ ਇਹ ਸਾਰਾ ਏਜੰਸੀਆਂ ਦਾ ਰਚਿਆ ਗਿਆ ਛੜਯੰਤਰ ਹੈ,ਉਹਨਾਂ ਕਿਹਾ ਕਿ ਇਹੋ ਜਿਹੇ ਸ਼ਰਾਰਤੀ ਅਨਸਰਾਂ ਨੂੰ ਪੰਜਾਬ ਦਾ ਭਾਈਚਾਰਾ ਹਜਮ ਨਹੀਂ ਹੋ ਰਿਹਾ। 
ਉਹਨਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਤੋਂ ਲੈ ਕੇ ਹੁਣ ਤੱਕ ਬਾਬਾ ਸਾਹਿਬ ਨੂੰ ਇਸ ਕਰਕੇ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਸਦੀਆਂ ਤੋਂ ਜਾਤੀਵਾਦੀ ਉਚ-ਨੀਚ ਦੀ ਵਿਵਸਥਾ ਤੋਂ ਪੀੜਤ ਲੋਕਾਂ ਨੂੰ ਬਰਾਬਰੀ ਦੇ ਹੱਕ ਲੈ ਕੇ ਦਿੱਤੇ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਜੀਊਣਾ ਸਿਖਾਇਆ ਅਤੇ ਊਚ-ਨੀਚ ਦੀ ਵਿਵਸਥਾ ਨੂੰ ਟੱਕਰ ਦਿੱਤੀ ਜਿਸ ਕਰਕੇ ਦੇਸ਼ ਭਰ ਵਿੱਚ ਡਾ. ਅੰਬੇਡਕਰ ਦੇ ਬੁੱਤਾਂ ਨੂੰ ਨੁਕਸਾਨ ਪਹੁੰਚਾਇਆਂ ਜਾ ਰਿਹਾ ਹੈ ਜੋ ਕੀ ਇਸਨੂੰ ਕੋਈ ਵੀ ਵਰਗੇ ਕਦੇ ਬਰਦਾਰਸ਼ਤ ਨਹੀਂ ਕਰੇਗਾ ।ਉਹਨਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਦੇਸ਼ ਦੇ ਕਰੋੜਾਂ ਲੋਕਾਂ ਦੇ ਆਦਰਸ਼ ਹਨ। ਉਹਨਾਂ ਕਿਹਾ ਕਿ ਬਾਬਾ ਸਾਹਿਬ ਦੇ ਸਨਮਾਨ ਖਿਲਾਫ ਹੋਣ ਵਾਲੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ 'ਤੇ ਭਾਰਤ ਦੇ ਲੋਕਾਂ ਵਲੋਂ ਤਿੱਖਾ ਪ੍ਰਤੀਕਰਮ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਬਾਬਾ ਸਾਹਿਬ ਜੀ ਦੀ ਮੂਰਤੀ ਨੂੰ ਤੋੜਨ ਵਾਲੇ ਵਿਅਕਤੀ ਤੇ ਐਨਐਸਏ ਲਗਾਇਆ ਜਾਵੇ ਤੇ ਸਖਤ ਸਜ਼ਾ ਦਿੱਤੀ ਜਾਵੇ।

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ