Saturday, November 01, 2025

Doaba

ਸੰਵਿਧਾਨ ਵਿੱਚ ਵਿਸ਼ਵਾਸ਼ ਰੱਖਣ ਵਾਲੇ ਭਾਰਤ ਦੇ ਲੋਕ ਅਜਿਹੀਆਂ ਕੋਝੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕਰਨਗੇ : ਭੁਪਿੰਦਰ ਸਿੰਘ ਪਿੰਕੀ

January 29, 2025 03:45 PM
SehajTimes
ਹੁਸ਼ਿਆਰਪੁਰ : ਐਸਸੀ ਸਮਾਜ, ਮਜਲੂਮਾਂ ਅਤੇ ਔਰਤਾਂ ਦੇ ਮਸੀਹਾ ਅਤੇ ਸੰਵਿਧਾਨ ਨਿਰਮਾਤਾ ਪਰਮ ਸਤਿਕਾਰਯੋਗ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਬੁੱਤ ਦੀ ਅੰਮ੍ਰਿਤਸਰ ਵਿਖੇ ਹੋਈ ਬੇਅਦਬੀ ਦੀ ਘਟਨਾ ਬਹੁਤ ਹੀ ਪੀੜਦਾਇਕ ਅਤੇ ਨਿੰਦਣਯੋਗ ਘਟਨਾ ਹੈ। ਬੜੇ ਦੁੱਖ ਵਾਲੀ ਗੱਲ ਹੈ ਕਿ ਪੂਰੇ ਸੰਸਾਰ ਨੂੰ ਮੀਰੀ ਪੀਰੀ, ਸਾਂਝੀਵਾਲਤਾ ਅਤੇ ਇਨਸਾਨੀਅਤ ਦਾ ਸੰਦੇਸ਼ ਦੇਣ ਵਾਲੀ ਧਰਤੀ ਤੇ ਐਸਸੀ, ਮਜਲੂਮਾਂ ਅਤੇ ਔਰਤਾਂ ਦੇ ਹੱਕ ਵਿੱਚ ਅਵਾਜ ਬੁਲੰਦ ਕਰਨ ਵਾਲੇ ਅਤੇ ਸੰਵਿਧਾਨ ਲੋਕਤੰਤਰ ਅਤੇ ਨਿਆਂ ਤੇ ਅਧਾਰਿਤ ਵਿਵਸਥਾ ਨੂੰ ਸਥਾਪਿਤ ਕਰਨ ਵਾਲੀ ਸ਼ਖਸ਼ੀਅਤ ਦਾ ਅਪਮਾਨ ਕੀਤਾ ਗਿਆ ਹੈ ਇਹਨਾਂ ਗੱਲਾਂ ਦਾ ਪ੍ਰਗਟਾਵਾ ਬੁੱਧੀਜੀਵੀ ਸਖ਼ਸੀਅਤ ਅਤੇ ਉੱਘੇ ਸਮਾਜ ਸੇਵਕ ਭੁਪਿੰਦਰ ਸਿੰਘ ਪਿੰਕੀ ਨੇ ਸਾਡੇ ਪੱਤਰਕਾਰ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕੀ ਮੁੱਢਲੇ ਤੌਰ ਤੇ ਇਹ ਪੰਜਾਬ ਦੇ ਸਭਿਆਚਾਰਕ ਮਾਹੌਲ ਨੂੰ ਵਿਗਾੜਨ ਦੀ ਸਾਜਿਸ਼ ਜਾਪਦੀ ਹੈ। ਉਹਨਾਂ ਕਿਹਾ ਕੀ ਪੰਜਾਬ ਸਰਕਾਰ ਨੂੰ ਇਸ ਘਟਨਾ ਦੀ ਸੰਜੀਦਗੀ ਨਾਲ ਜਾਂਚ ਪੜਤਾਲ ਕਰਨੀ ਚਾਹੀਦੀ ਹੈ ਅਤੇ ਸਾਜਿਸ਼ਕਰਤਾਵਾ ਦੀ ਨਿਸ਼ਾਨਦੇਹੀ ਕਰਕੇ ਦੇਸ਼ ਧ੍ਰੋਹ ਅਤੇ ਫ਼ਿਰਕੂ ਫਸਾਦ ਪਾਉਣ ਦੇ ਦੋਸ਼ ਹੇਠ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਭਵਿੱਖ ਵਿੱਚ ਐਸੀ ਘਟਨਾ ਨਾ ਵਾਪਰੇ। ਉਹਨਾਂ ਕਿਹਾ ਬਾਬਾ ਸਾਹਿਬ, ਸੰਵਿਧਾਨ ਅਤੇ ਲੋਕਤੰਤਰ ਵਿੱਚ ਅਟੁੱਟ ਵਿਸ਼ਵਾਸ਼ ਰੱਖਣ ਵਾਲਾ ਐਸਸੀ ਸਮਾਜ ਅਜਿਹੀਆਂ ਕੋਝੀਆਂ ਹਰਕਤਾਂ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਲੋਕਾਂ ਨੂੰ ਨੂੰ ਅਪੀਲ ਕੀਤੀ ਕਿ ਉਹ
ਪ੍ਰਸ਼ਾਸ਼ਨ ਉੱਪਰ ਯਕੀਨ ਕਰਦੇ ਹੋਏ ਸ਼ਾਂਤੀ ਅਤੇ ਸਦਭਾਵ ਬਣਾਈ ਰੱਖਣ। ਉਹਨਾਂ ਕਿਹਾ ਕੀ। ਮੂਰਤੀ ਤੋੜਨ ਵਾਲਾ ਸ਼ਖਸ ਕੋਈ ਵੀ ਹੋਵੇ ਉਸ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਸ ਨੇ ਪੰਜਾਬ ਅੰਦਰ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਤੋਂ ਲੈ ਕੇ ਹੁਣ ਤੱਕ ਬਾਬਾ ਸਾਹਿਬ ਨੂੰ ਇਸ ਕਰਕੇ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਸਦੀਆਂ ਤੋਂ ਜਾਤੀਵਾਦੀ ਉਚ-ਨੀਚ ਦੀ ਵਿਵਸਥਾ ਤੋਂ ਪੀੜਤ ਲੋਕਾਂ ਨੂੰ ਬਰਾਬਰੀ ਦੇ ਹੱਕ ਲੈ ਕੇ ਦਿੱਤੇ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਜੀਊਣਾ ਸਿਖਾਇਆ ਅਤੇ ਊਚ-ਨੀਚ ਦੀ ਵਿਵਸਥਾ ਨੂੰ ਟੱਕਰ ਦਿੱਤੀ।

Have something to say? Post your comment

 

More in Doaba

ਜਿਊਲਰੀ ਸਟੋਰ ਗੋਲੀ ਕਾਂਡ: ਹੁਸਿ਼ਆਰਪੁਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਪਿਉ- ਪੁੱਤ ਗ੍ਰਿਫ਼ਤਾਰ ; ਪਿਸਤੌਲ ਬਰਾਮਦ

ਮੁੱਖ ਮੰਤਰੀ ਵੱਲੋਂ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੇ ਮਹਾਨ ਵਿਰਸੇ ਬਾਰੇ ਜਾਣੂੰ ਕਰਵਾਉਣ ਲਈ ਅਧਿਆਪਕਾਂ ਨੂੰ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ

ਮੁੱਖ ਮੰਤਰੀ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤੀ ਮਾਰਗ ਦਾ ਨੀਂਹ ਪੱਥਰ ਰੱਖਿਆ

ਸਿੱਧਵਾਂ ਨਹਿਰ `ਤੇ ਬਣੇ ਚਾਰ ਮੁੱਖ ਪੁਲਾਂ ਵਿੱਚੋਂ ਪਹਿਲੇ ਦਾ ਕੀਤਾ ਉਦਘਾਟਨ, ਪੁਲ ਹੁਣ ਆਵਾਜਾਈ ਲਈ ਉਪਲਬਧ

ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਸਥਾਨ ਰਾਜੌਰੀ (ਜੰਮੂ-ਕਸ਼ਮੀਰ) ਲਈ ਤਿੰਨ ਰੋਜ਼ਾ ਧਾਰਮਿਕ ਯਾਤਰਾ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ

ਹਰਦੀਪ ਸਿੰਘ ਮੁੰਡੀਆਂ ਨੇ 2.19 ਕਰੋੜ ਰੁਪਏ ਦੇ ਛੇ ਮੁੱਖ ਸੜਕੀ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਸ਼ਟਰੀ ਮੈਰਾਥਨ ਮੁਲਤਵੀ : ਜੈ ਕ੍ਰਿਸ਼ਨ ਸਿੰਘ ਰੋੜੀ

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ