Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੇ ਸੰਤਾਂ ਮਹਾਂਪੁਰਸ਼ਾਂ ਨੇ ਪੰਜ ਏਕੜ ਜਮੀਨ ਦੀ ਨਿਸ਼ਾਨ ਦੇਹੀ ਕਰਵਾਈ : ਸੰਤ ਨਿਰਮਲ ਦਾਸ ਜੀ

January 29, 2025 03:51 PM
SehajTimes

ਹੁਸ਼ਿਆਰਪੁਰ : ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ ਪੰਜਾਬ ਦੇ ਸੰਤਾਂ ਮਹਾਂਪੁਰਸ਼ਾਂ ਦੇ ਵਲੋਂ ਸੰਤ ਸਰਵਣ ਦਾਸ ਜੀ ਬੋਹਣ ਵਾਲਿਆਂ ਦੇ ਆਸ਼ੀਰਵਾਦ ਸਦਕਾ ਸੰਤ ਬਾਬਾ ਨਿਰਮਲ ਦਾਸ ਜੀ ਬਾਬੇ ਜੌੜੇ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ.ਪੰਜਾਬ ਉਨ੍ਹਾਂ ਨਾਲ ਜਨਰਲ ਸਕੱਤਰ ਸੰਤ ਇੰਦਰ ਦਾਸ ਜੀ ਸ਼ੇਖੇ, ਸੰਤ ਬਾਬਾ ਜਗੀਰ ਸਿੰਘ, ਸੰਤ ਬਾਬਾ ਧਰਮਪਾਲ ਸ਼ੇਰਗੜ, ਸੰਤ ਬਾਬਾ ਗੁਰਮੀਤ ਸਿੰਘ, ਸੰਤ ਬਲਕਾਰ ਸਿੰਘ, ਸੰਤ ਸੰਤੋਖ ਦਾਸ ਜੀ, ਭੈਣ ਸੰਤੋਸ਼ ਕੁਮਾਰੀ ਨਾਰੀ ਸ਼ਕਤੀ ਫਾਊਂਡੇਸ਼ਨ ਭਾਰਤ ਦੀ ਪ੍ਰਧਾਨ ਅਤੇ ਸੰਤਾਂ ਮਹਾਂਪੁਰਸ਼ ਅਤੇ ਗੁਰੂ ਨਾਮ ਲੇਵਾ ਸੰਗਤਾਂ ਦੀ ਮੋਜੂਦਗੀ ਵਿੱਚ ਅੱਜ ਖੁਰਾਲਗੜ ਵਿਖੇ ਖਰੀਦੀ ਗਈ 36 ਏਕੜ ਜਮੀਨ ਵਿੱਚ ਹੋਣ ਵਾਲੇ 13 ਫਰਵਰੀ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਦੇ ਸੰਬੰਧ ਵਿੱਚ ਸਾਫ ਸਫਾਈ ਕਰਨ ਅਤੇ ਬਾਕੀ ਰਹਿੰਦੀ 36 ਏਕੜ ਜਮੀਨ ਵਿੱਚੋਂ 5 ਏਕੜ ਜਮੀਨ ਨੂੰ ਪੁਰਾ ਕਰਨ ਅਤੇ ਨਿਸ਼ਾਨ ਦੇਹੀ ਕਰਵਾਉਣ ਲਈ ਨੰਗਲ ਜਿਲ੍ਹਾ ਰੋਪੜ ਅਤੇ ਗੜਸ਼ੰਕਰ ਜਿਲ੍ਹਾ ਹੁਸ਼ਿਆਰਪੁਰ ਦੇ ਕਾਨੰਗੋ ਅਤੇ ਪਟਵਾਰੀਆਂ ਨੂੰ  ਸੱਦਿਆ ਗਿਆ ਸੀ। ਤਾਂ ਕਿ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਦੀ ਜਮੀਨ ਖਰੀਦੀ ਗਈ ਨੂੰ ਪੁਰਾ ਕੀਤਾ ਜਾ ਸਕੇ। ਸੰਤਾਂ ਮਹਾਂਪੁਰਸ਼ਾਂ ਨੂੰ ਦੋਵੇਂ ਜਿਲ੍ਹਿਆਂ ਦੇ ਸਰਕਾਰੀ ਪਟਵਾਰੀਆਂ ਅਤੇ ਸਰਕਾਰੀ ਕਾਨੰਗੋਆਂ ਦੀ ਮਦਦ ਨਾਲ ਪਤਾ ਚਲ ਗਿਆ ਹੈ ਕਿ ਪੰਜ ਏਕੜ ਜਮੀਨ ਤੇ ਕਿਸੇ ਨੇ ਕਬਜ਼ਾ ਕੀਤਾ ਹੋਇਆ ਹੈ ਉਹ ਹੀ ਜਮੀਨ ਰੋਪੜ ਜਿਲ੍ਹੇ ਵਿੱਚ ਹੀ ਆ ਰਹੀ ਹੇ। ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਸਾਨੂੰ ਸਾਡੀ ਜਮੀਨ ਕਬਜ਼ਾ ਧਾਰੀਆਂ ਤੋਂ ਛੁਡਵਾਕੇ ਦਿੱਤੀ ਜਾਵੇ ਤਾਂ ਕਿ ਅਸੀਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਤੇ ਇੱਥੇ ਭਵਨ ਬਣਾਕੇ ਸੰਗਤਾਂ ਦੇ ਹਵਾਲੇ ਕਰ ਸਕੀਏ। ਸੰਤ ਇੰਦਰਦਾਸ ਜੀ ਸ਼ੇਖੇ ਵਾਲਿਆਂ  ਨੇ ਸਾਰੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਡਾ ਕਿਸੇ ਵੀ ਸੰਤਾਂ ਮਹਾਂਪੁਰਸ਼ਾਂ ਅਤੇ ਸੰਗਤਾਂ ਨਾਲ ਕੋਈ ਵਾਦ ਵਿਵਾਦ ਨਹੀਂ ਹੈ। ਅਸੀਂ ਸਾਰੇ ਇਕਜੁੱਟ ਹੋਕੇ ਗੁਰੂ ਮਹਾਰਾਜ ਜੀ ਦੀ ਘੱਟਦੀ ਜਮੀਨ ਨੂੰ ਕਾਨੂੰਨ ਦੇ ਅੰਦਰ ਰਹਿਕੇ ਅਮਨ ਅਮਾਨ ਤੇ ਸਾਤੀ ਪੁਰਬਕ ਇਸਨੂੰ ਪੁਰਾ ਕਰਨ ਵਿੱਚ ਸਰਕਾਰ ਦੇ ਸਹਿਯੋਗ ਨਾਲ ਇਸਨੂੰ ਪੁਰਾ ਕਰੀਏ।ਅੰਤ ਵਿੱਚ ਸੰਤ ਨਿਰਮਲ ਦਾਸ ਜੀ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ.ਪੰਜਾਬ ਨੇ ਗੁਰੂ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀਕਿ ਕਿਸੇ ਦੇ ਬਹਿਕਾਵੇ ਵਿੱਚ ਨਾ ਆਉਣ। ਇਸ ਸੰਬੰਧੀ ਸੰਤਾਂ ਮਹਾਂਪੁਰਸ਼ਾਂ ਅਤੇ ਗੁਰੂਰਵਿਦਾਸ ਜੀ ਨਾਮਲੇਵਾ ਸੰਗਤਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੇ ਕਿ ਜਿਹੜੀ ਪੰਜ ਏਕੜ ਜਮੀਨ ਘੱਟਦੀ ਹੈ ਉਸਦਾ ਕਬਜ਼ਾ ਛੁਡਵਾਕੇ ਸਾਡੀ ਜਮੀਨ ਪੁਰੀ ਕੀਤੀ ਜਾਵੇ। 

Have something to say? Post your comment

 

More in Doaba

ਲਿਵਾਸਾ ਹਸਪਤਾਲ ਨੇ ਕਮਲ ਕਾਂਤ ਗੰਭੀਰ ਨੂੰ ਮੁੱਖ ਵਿੱਤੀ ਅਧਿਕਾਰੀ ਨਿਯੁਕਤ ਕੀਤਾ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ