Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਵਾਰਡ ਨੰਬਰ 05 ਵਿੱਚ ਛੇਤੀ ਬਣਾਈਆਂ ਜਾਣਗੀਆਂ ਰੋਡ ਨਾਲੀਆਂ : ਕਾਰਜ ਸਾਧਕ ਅਫਸਰ

January 29, 2025 03:56 PM
SehajTimes

ਅਮਲੋਹ : ਅਮਲੋਹ ਦੇ ਵਾਰਡ ਨੰਬਰ 05 ਵਿਖੇ ਰੋਡ ਨਾਲੀਆਂ ਨਾ ਹੋਣ ਕਾਰਨ ਵਾਰਡ ਵਾਸੀਆਂ ਨੂੰ ਪੇਸ਼ ਆ ਰਹੀ ਮੁਸ਼ਕਲ ਦਾ ਛੇਤੀ ਹੀ ਹੱਲ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਅਮਲੋਹ ਦੇ ਪ੍ਰਧਾਨ ਦੀ ਚੋਣ ਹੋ ਚੁੱਕੀ ਹੈ ਅਤੇ ਕੌਂਸਲ ਦੀ ਪਲੇਠੀ ਮੀਟਿੰਗ ਵਿੱਚ ਹੀ ਵਾਰਡ ਨੰਬਰ 05 ਵਿਖੇ ਨਵੀਂਆਂ ਰੋਡ ਨਾਲੀਆਂ ਬਣਾਉਣ ਸਬੰਧੀ ਮਤਾ ਪਾਸ ਕਰਵਾ ਕੇ ਛੇਤੀ ਕੰਮ ਸ਼ੁਰੂ ਕਰਵਾ ਦਿੱਤਾ ਜਾਵੇਗਾ ਤਾਂ ਜੋ ਵਾਰਡ ਵਾਸੀਆਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

          ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਵਾਰਡ ਨੰਬਰ 05 ਵਿੱਚ ਗੰਦਾ ਪਾਣੀ ਖੜ੍ਹਾ ਹੋਣ ਦਾ ਮਾਮਲਾ ਧਿਆਨ ਵਿੱਚ ਆਉਂਦੇ ਹੀ ਕੌਂਸਲ ਦੇ ਸਫਾਈ ਕਰਮਚਾਰੀਆਂ ਨੂੰ ਮੌਕੇ `ਤੇ ਭੇਜ ਕੇ ਗੰਦੇ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਅਮਲੋਹ ਵੱਲੋਂ ਸਬ ਡਵੀਜ਼ਨ ਦੇ ਨਾਗਰਿਕਾਂ ਦੀ ਸਹੂਲਤ ਲਈ ਵੱਖ-ਵੱਖ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਪਹਿਲ ਦੇ ਆਧਾਰ `ਤੇ ਹੱਲ ਕੀਤਾ ਜਾਂਦਾ ਹੈ।

          ਸ. ਬਲਜਿੰਦਰ ਸਿੰਘ ਨੇ ਅਮਲੋਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਦਾ ਕੂੜਾ ਕਰਕਟ ਪਲਾਸਟਿਕ ਦੇ ਲਿਫਾਫਿਆਂ ਵਿੱਚ ਪਾ ਕੇ ਗਲੀਆਂ ਨਾਲੀਆਂ ਵਿੱਚ ਨਾ ਸੁੱਟਿਆ ਜਾਵੇ ਕਿਉਂਕਿ ਪਲਾਸਟਿਕ ਦੇ ਲਿਫਾਫਿਆਂ ਕਾਰਨ ਪਾਣੀ ਦੀ ਨਿਕਾਸੀ ਵਿੱਚ ਰੁਕਾਵਟ ਪੈਦਾ ਹੁੰਦੀ ਹੈ ਜਿਸ ਕਾਰਨ ਗੰਦਾ ਪਾਣੀ ਸੜ੍ਹਕਾਂ `ਤੇ ਖੜਾ ਹੋ ਜਾਂਦਾ ਹੈ। ਉਨ੍ਹਾਂ ਇਹ ਅਪੀਲ ਵੀ ਕੀਤੀ ਕਿ ਘਰਾਂ ਦਾ ਗਿੱਲਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਕੌਂਸਲ ਦੀਆਂ ਕੂੜਾ ਇਕੱਤਰ ਕਰਨ ਲਈ ਡੋਰ ਟੂ ਡੋਰ ਆਉਂਦੀਆਂ ਟੀਮਾਂ ਨੂੰ ਦਿੱਤਾ ਜਾਵੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ