Wednesday, April 01, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

10,000 ਰੁਪਏ ਰਿਸ਼ਵਤ ਲੈਂਦਾ ਸੇਵਾਮੁਕਤ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

January 29, 2025 08:08 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸੇਵਾਮੁਕਤ ਹੌਲਦਾਰ ਬਲਵਿੰਦਰ ਸਿੰਘ, ਜੋ ਲੁਧਿਆਣਾ ਜ਼ਿਲ੍ਹੇ ਦੇ ਥਾਣਾ ਮਾਛੀਵਾੜਾ ਵਿਖੇ ਤਾਇਨਾਤ ਸਟੇਸ਼ਨ ਹਾਊਸ ਅਫ਼ਸਰ (ਐਸ.ਐਚ.ਓ.) ਦਾ ਸਾਥੀ ਹੈ, ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ, ਪੁਲਿਸ ਵਿਭਾਗ ਦੇ ਕਿਸੇ ਅਧਿਕਾਰਤ ਹੁਕਮ ਜਾਂ ਪ੍ਰਵਾਨਗੀ ਤੋਂ ਬਿਨਾਂ ਹੀ ਥਾਣੇ ਵਿੱਚ ਡਿਊਟੀ ਨਿਭਾਅ ਰਿਹਾ ਸੀ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਖੰਨਾ ਪੁਲਿਸ ਜ਼ਿਲ੍ਹੇ ਦੇ ਮਾਛੀਵਾੜਾ ਸਬ-ਡਵੀਜ਼ਨ ਦੇ ਪਿੰਡ ਮੋਹਨ ਮਾਜਰਾ ਦੇ ਵਸਨੀਕ ਸੁਖਵੀਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ਪਹੁੰਚ ਕਰਕੇ ਸ਼ਿਕਾਇਤ ਵਿੱਚ ਦੱਸਿਆ ਕਿ ਉਸਦੀ ਕਾਰ ਮਾਛੀਵਾੜਾ ਪੁਲਿਸ ਨੇ ਜ਼ਬਤ ਕਰ ਲਈ ਹੈ। ਸ਼ਿਕਾਇਤਕਰਤਾ ਅਨੁਸਾਰ ਮੁਲਜ਼ਮ ਬਲਵਿੰਦਰ ਸਿੰਘ ਨੇ ਉਸਨੂੰ ਦੱਸਿਆ ਕਿ ਉਸਦੀ ਕਾਰ ਮੁੱਖ ਮੁਨਸ਼ੀ ਕਰਨ ਦੇ ਕਬਜ਼ੇ ਵਿੱਚ ਹੈ ਅਤੇ ਉਸਨੇ ਕਾਰ ਵਾਪਸ ਦਿਵਾਉਣ ਲਈ ਉਸ ਤੋਂ 25,000 ਰੁਪਏ ਰਿਸ਼ਵਤ ਮੰਗੀ ਹੈ। ਹਾਲਾਂਕਿ, ਗੱਲਬਾਤ ਤੋਂ ਬਾਅਦ ਉਨ੍ਹਾਂ ਦਾ ਸੌਦਾ 15,000 ਰੁਪਏ ਵਿੱਚ ਤੈਅ ਹੋ ਗਿਆ।

28 ਜਨਵਰੀ, 2025 ਨੂੰ ਸ਼ਿਕਾਇਤਕਰਤਾ ਨੇ ਬਲਵਿੰਦਰ ਸਿੰਘ ਨਾਲ ਫ਼ੋਨ 'ਤੇ ਗੱਲ ਕਰਕੇ ਰਿਸ਼ਵਤ ਦੀ ਰਕਮ ਘਟਾਉਣ ਲਈ ਉਸਨੂੰ ਬੇਨਤੀ ਕੀਤੀ, ਜਿਸ ਤੋਂ ਬਾਅਦ ਮੁਲਜ਼ਮ ਬਲਵਿੰਦਰ ਸਿੰਘ 10,000 ਰੁਪਏ ਰਿਸ਼ਵਤ ‘ਤੇ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਫੋਨ ‘ਤੇ ਹੋਈ ਸਾਰੀ ਗੱਲਬਾਤ ਨੂੰ ਸਬੂਤ ਵਜੋਂ ਰਿਕਾਰਡ ਕਰ ਲਿਆ ਅਤੇ ਇਸਨੂੰ ਲੁਧਿਆਣਾ ਸਥਿਤ ਵਿਜੀਲੈਂਸ ਬਿਊਰੋ ਰੇਂਜ ਦੇ ਦਫ਼ਤਰ ਨੂੰ ਜਮ੍ਹਾਂ ਕਰਵਾ ਦਿੱਤਾ।

ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਮਾਛੀਵਾੜਾ ਥਾਣੇ ਦੇ ਬਾਹਰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਮੌਕੇ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਸ਼ਿਕਾਇਤਕਰਤਾ ਦੀ ਕਾਰ ਵੀ ਥਾਣੇ ਵਿੱਚ ਖੜ੍ਹੀ ਮਿਲੀ।
ਜਾਂਚ ਦੌਰਾਨ ਇਹ ਖੁਲਾਸਾ ਹੋਇਆ ਕਿ ਉਕਤ ਮੁਲਜ਼ਮ ਬਲਵਿੰਦਰ ਸਿੰਘ ਪਹਿਲਾਂ ਹੀ ਪੰਜਾਬ ਆਰਮਡ ਪੁਲਿਸ (ਪੀ.ਏ.ਪੀ.) ਤੋਂ ਸੇਵਾਮੁਕਤ ਹੋ ਚੁੱਕਾ ਹੈ ਪਰ ਮਾਛੀਵਾੜਾ ਦੇ ਐਸ.ਐਚ.ਓ. ਨੇ ਬਿਨਾਂ ਕਿਸੇ ਵਿਭਾਗੀ ਹੁਕਮ ਦੇ ਉਸਨੂੰ ਥਾਣੇ ਵਿੱਚ ਗੈਰ-ਕਾਨੂੰਨੀ ਤੌਰ 'ਤੇ ਤਾਇਨਾਤ ਕੀਤਾ ਹੋਇਆ ਸੀ। ਇਸ ਤਰ੍ਹਾਂ ਉਕਤ ਮੁਲਜ਼ਮ ਬਿਨਾਂ ਕਿਸੇ ਸਰਕਾਰੀ ਹੁਕਮ ਜਾਂ ਪ੍ਰਵਾਨਗੀ ਦੇ ਪੁਲਿਸ ਥਾਣੇ ਵਿੱਚ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਇਸ ਕੇਸ ਵਿੱਚ ਸਬੰਧਤ ਐਸ.ਐਚ.ਓ. ਅਤੇ ਮੁੱਖ ਮੁਨਸ਼ੀ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਅਤੇ ਭਾਰਤੀ ਨਿਆਂ ਸੰਹਿਤਾ (ਬੀ.ਐਨ.ਐਸ.) ਦੀ ਧਾਰਾ 318 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਗੈਂਗਸਟਰਾਂ ‘ਤੇ ਵਾਰ ਦਾ 70ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਵਾਂ ‘ਤੇ ਛਾਪੇਮਾਰੀ; 214 ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 4572 ਲਾਭਪਾਤਰੀਆਂ ਲਈ 23.32 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਐੱਲ.ਜੀ. ਇਲੈਕਟ੍ਰੌਨਿਕਸ ਇੰਡੀਆ ਨੇ ਪ੍ਰਧਾਨ ਮੰਤਰੀ ਦਫ਼ਤਰ ਭਵਨ ਸੇਵਾ ਤੀਰਥ ਵਿੱਚ ਐਡਵਾਂਸਡ ਐੱਚ.ਵੀ.ਏ.ਸੀ. ਹੱਲ ਸਥਾਪਿਤ ਕੀਤੇ

ਸ਼੍ਰੇਆ ਘੋਸ਼ਾਲ ਬਣੀ ਤਿੰਨ ਦਹਾਕਿਆਂ ਵਿੱਚ ਇੱਕ ਲਾਈਵ ਐਲਬਮ ਲਾਂਚ ਕਰਨ ਵਾਲੀ ਭਾਰਤ ਦੀ ਪਹਿਲੀ ਮਹਿਲਾ ਕਲਾਕਾਰ

ਪਿੰਡ ਗੁੰਨੋ ਮਾਜਰਾ ਵਿਖੇ ਕਿਸਾਨਾਂ ਨੂੰ ਨਾੜ ਨਾ ਸਾੜਨ ਲਈ ਜਾਗਰੂਕ ਕਰਨ ਵਾਸਤੇ ਸਿਖਲਾਈ ਕੈਂਪ ਆਯੋਜਿਤ

ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ

ਮਹਾਂਵੀਰ ਜੈਅੰਤੀ ਮੌਕੇ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਮੀਟ, ਅੰਡੇ ਦੀਆਂ ਦੁਕਾਨਾਂ/ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਆਦੇਸ਼