Friday, May 08, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਛੋਟਾ ਥਾਣੇਦਾਰ ਗ੍ਰਿਫ਼ਤਾਰ

January 29, 2025 08:15 PM
SehajTimes

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਥਾਣਾ ਔੜ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਸ਼ੋਤਮ ਲਾਲ ਨੂੰ 2”30000 ਰੁਪਏ ਰਿਸ਼ਵਤ ਮੰਗਣ ਅਤੇ 15,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਹ ਇਸ ਕੇਸ ਵਿੱਚ ਪਿਛਲੇ 4 ਮਹੀਨਿਆਂ ਤੋਂ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਸ਼ਿਕਾਇਤਕਰਤਾ ਦੇਵ ਰਾਜ ਵਾਸੀ ਪਿੰਡ ਗੁੜਾਪੜ, ਥਾਣਾ ਔੜ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਉਸ ਖ਼ਿਲਾਫ਼ ਅਤੇ ਉਸ ਦੇ ਦੋ ਲੜਕਿਆਂ ਵਿਰੁੱਧ ਥਾਣਾ ਔੜ ਵਿਖੇ ਦਰਜ ਕੇਸ ਵਿੱਚ ਉਨ੍ਹਾਂ ਦੀ ਮਦਦ ਕਰਨ ਬਦਲੇ 30,000 ਰੁਪਏ ਰਿਸ਼ਵਤ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦਾ ਲੈਣ-ਦੇਣ ਸਬੰਧੀ ਉਕਤ ਏਐਸਆਈ ਪ੍ਰਸ਼ੋਤਮ ਲਾਲ ਨਾਲ ਵੱਖ-ਵੱਖ ਤਰੀਕਾਂ 'ਤੇ ਹੋਈ ਗੱਲਬਾਤ ਵੀ ਰਿਕਾਰਡ ਕਰ ਲਈ ਸੀ।

ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਜਾਂਚ ਦੌਰਾਨ ਉਕਤ ਮੁਲਜ਼ਮ ਕਰਮਚਾਰੀ ਵੱਲੋਂ ਸ਼ਿਕਾਇਤਕਰਤਾ ਤੋਂ 30000 ਰੁਪਏ ਰਿਸ਼ਵਤ ਮੰਗਣ ਅਤੇ ਵੱਖ-ਵੱਖ ਤਰੀਕਾਂ 'ਤੇ 15,000 ਰੁਪਏ ਰਿਸ਼ਵਤ ਲੈਣ ਸਬੰਧੀ ਲਗਾਏ ਗਏ ਦੋਸ਼ ਸਹੀ ਸਾਬਤ ਹੋਏ, ਜਿਸ ਉਪਰੰਤ ਮੁਲਜ਼ਮ ਏ.ਐਸ.ਆਈ. ਪ੍ਰਸ਼ੋਤਮ ਲਾਲ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਅਤੇ ਭਾਰਤੀ ਨਿਆਂ ਸੰਹਿਤਾ ਦੀ ਧਾਰਾ 308(2) ਤਹਿਤ ਐਫਆਈਆਰ ਨੰਬਰ 22 ਮਿਤੀ 30.09.2024 ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ।

ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੇ ਸ਼ਿਕਾਇਤਕਰਤਾ ਜ਼ਰੀਏ ਥਾਣਾ ਔੜ ਵਿਖੇ ਦਰਜ ਇੱਕ ਹੋਰ ਮੁਕੱਦਮਾ ਨੰਬਰ 50 ਮਿਤੀ 01.07.2024 ਦੇ ਮੁਲਜ਼ਮ ਅਮਨਪ੍ਰੀਤ ਉਰਫ਼ ਮਾਨੇ ਅਤੇ ਮੁਕੱਦਮਾ ਨੰਬਰ 58 ਮਿਤੀ 24.07.2024 ਦੇ ਮੁਲਜ਼ਮ ਜੋਗਾ ਰਾਮ ਅਤੇ ਹਰਜਿੰਦਰ ਕੌਰ ਤੋਂ ਵੀ ਰਿਸ਼ਵਤ ਲਈ ਸੀ।

ਦੱਸਣਯੋਗ ਹੈ ਕਿ ਮੁਲਜ਼ਮ ਏ.ਐਸ.ਆਈ. ਪ੍ਰਸ਼ੋਤਮ ਲਾਲ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਉਸਦਾ ਇੱਕ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ