Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਹੁਣ ਤਕ 12.68 ਕਰੋੜ ਦੀ ਸਬਸਿਡੀ ਦਿੱਤੀ ਗਈ

January 30, 2025 02:25 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਚਾਲੂ ਮਾਲੀ ਸਾਲ ਦੌਰਾਨ 3.57 ਕਰੋੜ ਰੁਪਏ ਦੀ ਸਬਸਿਡੀ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖਰੀਦ ਲਈ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਸਨ ਡਵੀਜ਼ਨਲ ਮੈਜਿਸਟ੍ਰੇਟ ਮੋਹਾਲੀ ਸ਼੍ਰੀਮਤੀ ਦਮਨਦੀਪ ਕੌਰ ਨੇ ਦੱਸਿਆ ਕਿ ਇਹ ਸਾਲ ਜ਼ਿਲ੍ਹੇ ਵਿੱਚ 191 ਪਰਾਲੀ ਪ੍ਰਬੰਧਨ ਮਸ਼ੀਨਾਂ ਦਿੱਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਸਾਲ 2018 ਤੋਂ ਹੁਣ ਤੱਕ ਜ਼ਿਲ੍ਹੇ ਵਿੱਚ 1369 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਾਸਤੇ 12.68 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਇਹ ਮਸ਼ੀਨਾਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਰਮਵਾਰ 60 ਅਤੇ 40 ਫੀਸਦੀ ਦੀ ਸਬਸਿਡੀ ਦੀ ਸਾਂਝੇਦਾਰੀ ਵਿੱਚ ਮੁਹਈਆ ਕਰਵਾਈਆਂ ਜਾਂਦੀਆਂ ਹਨ। ਇਹ ਮਸੀਨਰੀ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਗਰੁੱਪਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ 'ਤੇ ਮੁਹਈਆ ਕਰਵਾਈ ਜਾਂਦੀ ਹੈ।

ਅੱਜ ਵਿਕਾਸ ਕੰਮਾਂ ਤੇ ਵੱਖ ਵੱਖ ਭਲਾਈ ਯੋਜਨਾਵਾਂ ਦੇ ਜਾਇਜ਼ੇ ਲਈ ਮਹੀਨਾਵਾਰ ਮੀਟਿੰਗ ਦੌਰਾਨ ਡਾ. ਗੁਰਮੇਲ ਸਿੰਘ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਵੱਲੋਂ ਇਨ੍ਹਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸਾਲ 2018-19 ਤੋਂ ਕਰਾਪ ਰੈਜੀਡਿਊ ਮੈਨੇਜਮੈਂਟ (ਸੀ ਆਰ ਐਮ) ਸਕੀਮ ਅਧੀਨ ਮਸ਼ੀਨਰੀ ਦੀ ਸਬਸਿਡੀ ਵਿਅਕਤੀਗਤ 50% ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80% ਉਪਲੱਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਲ 2018-19 ਦੌਰਾਨ ਜਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਕੁੱਲ 216 ਅੱਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਣਥੱਕ ਯਤਨਾਂ ਕਾਰਨ ਇਸ ਸਾਲ 2024-25 ਦੌਰਾਨ ਕੇਵਲ 40 ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀ ਮਸ਼ੀਨ ਬੇਲਰ/ਰੇਕ ਅਤੇ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਲਈ ਸੁਪਰ ਸੀਡਰ, ਉਲਟਾਵਾਂ ਹੱਲ, ਹੈਪੀ ਸੀਡਰ, ਚੋਪਰ, ਮਲਚਰ ਆਦਿ ਮਸ਼ੀਨਾਂ ਉਪਦਾਨ ਤੇ ਮੁਹਇਆ ਕਰਵਾਈਆਂ ਇੰਡੀਆ ਹਨ।

ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਜ਼ਿਲ੍ਹੇ ਵਿੱਚ ਜਿਨ੍ਹਾਂ ਪਿੰਡਾਂ ਵਿੱਚ ਉੱਚੇ-ਨੀਵੇਂ ਖੇਤ ਹਨ ਅਤੇ ਉਨ੍ਹਾਂ ਖੇਤਾਂ ਵਿੱਚ ਪਰਾਲੀ ਦੀ ਸੰਭਾਲ ਲਈ ਬੇਲਰ/ ਰੇਕ ਮਸ਼ੀਨ ਨੂੰ ਕੰਮ ਕਰਨ ਵਿੱਚ ਮੁਸ਼ਕਿਲ ਪੇਸ਼ ਆਉਂਦੀ ਹੈ, ਉਨ੍ਹਾਂ ਪਿੰਡਾਂ ਵਿੱਚ ਹੋਰ ਬਦਲਵੀਆਂ ਮਸ਼ੀਨਾਂ ਦਾ ਪ੍ਰਬੰਧ ਕਰਕੇ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਡੇਰਾਬਸੀ ਅਮਿਤ ਗੁਪਤਾ ਵੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ