Friday, October 31, 2025

Malwa

ਪੰਜਾਬ ਫੂਡ ਕਮਿਸ਼ਨ ਦੀ ਮੈਂਬਰ ਪ੍ਰੀਤੀ ਚਾਵਲਾ ਵੱਲੋਂ ਸਕੂਲਾਂ ਤੇ ਆਂਗਨਵਾੜੀਆਂ ਦੀ ਚੈਕਿੰਗ

January 30, 2025 02:42 PM
SehajTimes

ਫ਼ਤਹਿਗੜ੍ਹ ਸਾਹਿਬ  : ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਮੈਂਬਰ ਸ਼੍ਰੀਮਤੀ ਪ੍ਰੀਤੀ ਚਾਵਲਾ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦਾ ਦੌਰਾ ਕਰਦਿਆਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਨਿਰੀਖਣ ਕੀਤਾ। ਇਸ ਦੌਰੇ ਦੌਰਾਨ ਉਹਨਾਂ ਨੇ ਆਂਗਨਵਾੜੀਆਂ ਅਤੇ ਸਕੂਲਾਂ ਦਾ ਨਿਰੀਖਣ ਕੀਤਾ ਗਿਆ, ਜਿਨ੍ਹਾਂ ਵਿੱਚ ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਨਿਆਮੂ ਮਾਜਰਾ, ਆਂਗਨਵਾੜੀ ਕੇਂਦਰ, ਪਿੰਡ ਨਿਆਮੂ ਮਾਜਰਾ, ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਘੇਲ, ਸਰਕਾਰੀ ਮਿਡਲ ਸਕੂਲ, ਪਿੰਡ ਘੇਲ, ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਕਸੁੰਭੜੀ, ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਰੂਪਲਹੇੜੀ, ਆਂਗਨਵਾੜੀ ਕੇਂਦਰ, ਪਿੰਡ ਰੂਪਲਹੇੜੀ, ਸਰਕਾਰੀ ਐਲੀਮੈਂਟਰੀ ਅਤੇ ਮਿਡਲ ਸਕੂਲ, ਪਿੰਡ ਸੈਂਪਲੀ, ਸਰਕਾਰੀ ਐਲੀਮੈਂਟਰੀ ਸਕੂਲ, ਪਿੰਡ ਸੈਂਪਲਾ ਸ਼ਾਮਲ ਹਨ।
ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਲਈ ਮਿਡ-ਡੇਅ ਮੀਲ ਅਤੇ ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ ਸਿਹਤਮੰਦ ਬਣਾਉਣ ਲਈ ਦਿੱਤੀ ਜਾ ਰਹੀ ਖਾਣ ਪੀਣ ਦੀ ਸਮੱਗਰੀ ਦਾ ਜਾਇਜ਼ਾ ਲਿਆ।



ਸ਼੍ਰੀਮਤੀ ਚਾਵਲਾ ਨੇ ਜ਼ਿਲ੍ਹੇ ਵਿੱਚ ਦਿੱਤੀ ਜਾ ਰਹੀ ਖਾਣ ਪੀਣ ਦੀ ਸਮੱਗਰੀ ਦੇ ਮਿਆਰ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਫੂਡ ਕਮਿਸ਼ਨ ਦੇ ਮੈਂਬਰ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਿਲ-ਡੇਅ ਮੀਲ ਸਕੀਮ ਤਹਿਤ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣ ਪੀਣ ਦੇ ਸਮਾਨ ਅਤੇ ਆਂਗਨਵਾੜੀ ਕੇਂਦਰਾਂ ਵਿੱਚ ਗਰਭਵਤੀ ਔਰਤਾਂ ਤੇ ਛੋਟੇ ਬੱਚਿਆਂ ਨੂੰ ਦਿੱਤੀ ਜਾਣ ਵਾਲੇ ਖੁਰਾਕੀ ਵਸਤਾਂ ਦੀ ਚੈਕਿੰਗ ਕਰਦੇ ਹਨ। ਸ਼੍ਰੀਮਤੀ ਚਾਵਲਾ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਛੋਟੇ ਬੱਚਿਆਂ ਤੇ ਗਰਭਵਤੀ ਔਰਤਾਂ ਨੂੰ ਸਿਹਤਮੰਦ ਰੱਖਣ ਲਈ ਸਰਕਾਰ ਵੱਲੋਂ ਦਿੱਤੇ ਜਾ ਰਹੇ ਖਾਣ ਪੀਣ ਦੇ ਸਮਾਨ ਦੇ ਮਿਆਰ ਵਿੱਚ ਕਿਸੇ ਕਿਸਮ ਦੀ ਅਣਗਹਿਲੀ ਨਾ ਵਰਤੀ ਜਾਵੇ। ਚੰਗੀ ਸਿਹਤ ਹਰੇਕ ਨਾਗਰਿਕ ਦਾ ਮੁਢਲਾ ਹੱਕ ਹੈ। ਜੇਕਰ ਸਾਡੇ ਬੱਚੇ ਸਿਹਤਮੰਦ ਹੋਣਗੇ ਤਾਂ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ ਅਤੇ ਸਰਕਾਰ ਵੱਲੋਂ ਇਸ ਮੰਤਵ ਦੀ ਪੂਰਤੀ ਲਈ ਮਿਡ-ਡੇਅ ਮੀਲ ਸਕੀਮ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਦੁਪਹਿਰ ਦਾ ਖਾਣਾ ਦਿੱਤਾ ਜਾ ਰਿਹਾ ਹੈ।

ਸ਼੍ਰੀਮਤੀ ਚਾਵਲਾ ਨੇ ਸਕੂਲਾਂ ਵਿੱਚ ਤਿਆਰ ਮਿਡ-ਡੇਅ ਮੀਲ ਦਾ ਜਾਇਜ਼ਾ ਲਿਆ ਤੇ ਇਸ ਸਬੰਧੀ ਤਸੱਲੀ ਪ੍ਰਗਟਾਈ। ਉਹਨਾਂ ਨੇ ਕਈ ਸਕੂਲਾਂ ਦੇ ਬੁਨਿਆਦੀ ਢਾਂਚੇ ਸਬੰਧੀ ਦਿੱਕਤਾਂ ਦੂਰ ਕਰਨ ਲਈ ਵੀ ਕਿਹਾ। ਇਸ ਮੌਕੇ ਉਹਨਾਂ ਨੇ ਹਦਾਇਤ ਕੀਤੀ ਕਿ ਮਿਡ-ਮੀਲ ਤਿਆਰ ਕਰਨ ਵਾਲਾ ਅਮਲਾ ਸਾਫ ਸਫਾਈ ਦਾ ਹਮੇਸ਼ਾ ਉਚੇਚਾ ਧਿਆਨ ਰੱਖੇ ਤੇ ਇਸ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਹਨਾਂ ਨੇ ਖਾਣਾ ਬਣਾਉਣ ਲਈ ਗੈਸ ਦੀ ਵਰਤੋਂ ਕਰਨ, ਖਾਣਾ ਬਣਾਉਣ ਵੇਲੇ ਢੁਕਵੇਂ ਕਪੜੇ ਪਾ ਕੇ ਰੱਖਣ ਅਤੇ ਬੱਚਿਆਂ ਨੂੰ ਆਰ.ਓ. ਵਾਲਾ ਪਾਣੀ ਹੀ ਦੇਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

 
 

Have something to say? Post your comment

 

More in Malwa

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ 

ਖੇਤਾਂ ਚੋਂ ਪਰਾਲੀ ਸੰਭਾਲਣ ਲਈ ਸਰਕਾਰ ਦੇ ਪ੍ਰਬੰਧ ਨਿਗੂਣੇ 

ਕਲਸਟਰ ਖੇਡ ਮੁਕਾਬਲੇ 'ਚ ਕਲਗੀਧਰ ਸਕੂਲ ਨੇ ਮਾਰੀ ਬਾਜ਼ੀ