Wednesday, September 17, 2025

Malwa

ਡਾਕਟਰ ਅੰਬੇਦਕਰ ਦਾ ਬੁੱਤ ਤੋੜਨ ਪਿੱਛੇ ਗਹਿਰੀ ਸਾਜ਼ਿਸ਼ 

January 30, 2025 06:32 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੁੱਤ ਤੋੜੇ ਜਾਣ ਤੋਂ ਨਰਾਜ਼ ਦਲਿਤ ਸਮਾਜ ਦੇ ਲੋਕਾਂ ਨੇ ਸ਼ੁੱਕਰਵਾਰ ਨੂੰ ਸੁਨਾਮ ਵਿਖੇ ਰੋਸ ਪ੍ਰਦਰਸ਼ਨ ਕਰਕੇ ਆਖਿਆ ਕਿ ਇਸ ਪਿੱਛੇ ਲੁਕੀ ਸਾਜ਼ਿਸ਼ ਦਾ ਸੱਚ ਸਾਹਮਣੇ ਲਿਆਂਦਾ ਜਾਵੇ। ਅੰਬੇਡਕਰ ਸਭਾ ਪੰਜਾਬ ਦੇ ਪ੍ਰਧਾਨ ਹਰਜਸ ਸਿੰਘ ਖਡਿਆਲ, ਕਰਨੈਲ ਸਿੰਘ ਨੀਲੋਵਾਲ, ਬਲਵਿੰਦਰ ਸਿੰਘ ਜ਼ਿਲੇਦਾਰ, ਜੀਤ ਸਿੰਘ ਬੰਗਾ, ਵਾਲਮੀਕਿ ਨੌਜਵਾਨ ਸਭਾ ਦੇ ਪ੍ਰਧਾਨ ਅਜੇ ਕਾਂਗੜਾ ਅਤੇ ਮਜ਼ਦੂਰ ਮੁਕਤੀ ਮੋਰਚਾ ਦੀ ਆਗੂ ਪਾਲ਼ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਦੇ ਪਿੱਛੇ ਡੂੰਘੀ ਸਾਜ਼ਿਸ਼ ਦਿਖਾਈ ਦੇ ਰਹੀ ਹੈ। ਸੂਬੇ ਅੰਦਰ ਵਾਪਰੀ ਅਜਿਹੀ ਘਟਨਾ ਨੇ ਜਿਥੇ ਭਗਵੰਤ ਮਾਨ ਸਰਕਾਰ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ ਉੱਥੇ ਦਲਿਤ ਭਾਈਚਾਰੇ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਘਟਨਾ ਦੀ ਅਸਲ ਸਚਾਈ ਸਾਹਮਣੇ ਲਿਆਕੇ ਦੋਸ਼ੀ ਖ਼ਿਲਾਫ਼ ਦੇਸ਼ ਧ੍ਰੋਹ ਦੀਆਂ ਧਾਰਾਵਾਂ ਦਾ ਵਾਧਾ ਕੀਤਾ ਜਾਵੇ ਅਤੇ ਸਾਜ਼ਿਸ਼ ਘਾੜਿਆਂ ਨੂੰ ਜਨਤਕ ਕੀਤਾ ਜਾਵੇ। ਇਸ ਮੌਕੇ ਦੇਸ ਰਾਜ ਸਿੱਖਣ ਚੇਅਰਮੈਨ ਵਾਲਮੀਕ ਨੌਜਵਾਨ ਸਭਾ, ਦਰਸ਼ਨ ਸਿੰਘ ਮੱਟੂ ਨੀਲੋਵਾਲ, ਦੁਲੀਆ ਰਾਮ, ਸੱਤ ਬਾਬਾ ਭੋਲਾ ਰਾਮ, ਰਾਮ ਸਿੰਘ ਟਿੱਬੀ ਨੇ ਆਪਣੇ ਵਿਚਾਰ ਪੇਸ਼ ਕੀਤੇ। ਸਟੇਜ ਦੀ ਜਿੰਮੇਵਾਰੀ ਬਲਵਿੰਦਰ ਸਿੰਘ ਜਿਲੇਦਾਰ, ਮੀਤ ਪ੍ਰਧਾਨ ਅੰਬੇਡਕਰ ਸਭਾ ਵੱਲੋਂ ਬਾਖੂਬੀ ਨਿਭਾਈ ਗਈ। ਭੋਲਾ ਸਿੰਘ ਸੰਗਰਾਮੀ ਵੱਲੋਂ ਇਨਕਲਾਬੀ ਗੀਤ ਪੇਸ਼ ਕੀਤੇ ਗਏ। ਪ੍ਰਦਰਸ਼ਨਕਾਰੀਆਂ ਵੱਲੋਂ ਸਕੁੰਤਲਾ ਦੇਵੀ ਨਾਇਬ ਤਹਿਸੀਲਦਾਰ ਸੁਨਾਮ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਰਾਜਿੰਦਰ ਕੁਮਾਰ, ਸੁਧੀਰ ਸਹੋਤਾ, ਮੈਡਮ ਸ਼ੁਸਮਾ ਰਾਣੀ, ਬੀਬੀ ਰਾਣੀ, ਦਰਸ਼ਨਾ ਦੇਵੀ, ਸੁੱਖੀ, ਜਤਿੰਦਰ ਕੁਮਾਰ, ਭੋਲਾ, ਕ੍ਰਿਸ਼ਨ ਕੁਮਾਰ ਭੋਲਾ, ਜੀਵਨ ਕੁਮਾਰ ਟੋਨੀ, ਬਲਜੀਤ ਮੇਟ ਆਦਿ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ