Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਇਤਿਹਾਸਕ ਜਹਾਜੀ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਜੰਗੀ ਪੱਧਰ ਤੇ ਕਾਰਜ ਜਾਰੀ : ਡਿਪਟੀ ਕਮਿਸ਼ਨਰ

January 31, 2025 12:29 PM
SehajTimes

ਫ਼ਤਹਿਗੜ੍ਹ ਸਾਹਿਬ : ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਗੀਤਿਕਾ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਅਰਵਿੰਦ ਗੁਪਤਾ, ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ, ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਨੇਕੇ ਸਮੇਤ ਦੀਵਾਨ ਟੋਡਰ ਮੱਲ ਦੀ ਜਹਾਜੀ ਹਵੇਲੀ ਦੀ ਪੁਰਾਤਨ ਦਿੱਖ ਪ੍ਰਦਾਨ ਕਰਨ ਲਈ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ।

          ਇਸ ਮੌਕੇ ਡਾ. ਸੋਨਾ ਥਿੰਦ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦਾ ਸਿੱਖ ਇਤਿਹਾਸ ਵਿੱਚ ਅਹਿਮ ਸਥਾਨ ਹੈ ਅਤੇ ਇਹ ਧਰਤੀ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨਾਲ ਜੁੜੀ ਹੋਈ ਹੈ। ਦੀਵਾਨ ਟੋਡਰ ਮੱਲ ਜੀ ਉਸ ਵੇਲੇ ਮੋਹਰਾਂ ਖੜ੍ਹੀਆਂ ਕਰ ਕੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਅੰਤਿਮ ਸੰਸਕਾਰ ਲਈ ਜਗ੍ਹਾ ਖਰੀਦੀ ਤੇ ਉਹਨਾਂ ਦਾ ਨਾਮ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ। 

 

          ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਧਰਤੀ 'ਤੇ ਸਥਿਤ ਇਮਾਰਤਾਂ ਦੀ ਸਾਂਭ ਸੰਭਾਲ ਕਰ ਕੇ ਨੌਜਵਾਨ ਪੀੜ੍ਹੀ ਲਈ ਇੱਕ ਵਿਰਾਸਤ ਵਜੋਂ ਸਾਂਭਿਆ ਜਾ ਰਿਹਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਇਸ ਦੀ ਮਹੱਤਤਾ ਤੋਂ ਪ੍ਰੇਰਨਾ ਲੈ ਸਕੇ। ਦੀਵਾਨ ਟੋਡਰ ਮੱਲ ਹਵੇਲੀ ਵਰਗੀਆਂ ਇਤਿਹਾਸਕ ਇਮਾਰਤਾਂ ਸਾਡੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਹਨ, ਜਿਨ੍ਹਾਂ ਦੀ ਸਾਂਭ ਸੰਭਾਲ ਕਰਨਾ ਸਾਡਾ ਫਰਜ਼ ਹੈ।  

Have something to say? Post your comment