Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Malwa

ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਰੋਹ

January 31, 2025 12:36 PM
SehajTimes

ਸ਼ਹੀਦਾਂ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਵੇ : ਡਾ. ‌ਪ੍ਰੀਤੀ ਯਾਦਵ

ਪਟਿਆਲਾ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਦੇਸ਼ ਦੀ ਆਜ਼ਾਦੀ ਦੇ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕਰਨ ਲਈ ਅੱਜ ਇਥੇ ਮਾਲ ਰੋਡ 'ਤੇ ਰਜਿੰਦਰਾ ਲੇਕ ਵਿਖੇ ਸਥਿਤ ਮਹਾਤਮਾ ਗਾਂਧੀ ਦੇ ਸਮਾਰਕ 'ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਸ਼ਰਧਾਂਜਲੀ ਸਮਾਰੋਹ ਹੋਇਆ।
ਇਸ ਮੌਕੇ ਪੁਲਿਸ ਦੀ ਹਥਿਆਰਬੰਦ ਟੁਕੜੀ ਨੇ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋ ਮਿੰਟ ਦਾ ਮੌਨ ਰੱਖਿਆ ਗਿਆ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਮਹਾਤਮਾ ਗਾਂਧੀ ਦੇ ਸਮਾਰਕ 'ਤੇ ਫੁੱਲ ਮਾਲਾਵਾਂ ਚੜ੍ਹਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਰੋਹ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਐਸ.ਡੀ.ਐਮ ਪਟਿਆਲਾ ਗੁਰਦੇਵ ਸਿੰਘ ਧਮ, ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।
ਸਮਾਗਮ ਮੌਕੇ ਡਾ. ਪ੍ਰੀਤੀ ਯਾਦਵ ਨੇ ਮਹਾਤਮਾ ਗਾਂਧੀ ਸਮੇਤ ਹੋਰਨਾਂ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਕਿਹਾ ਕਿ ਅੱਜ ਦਾ ਇਹ ਦਿਨ ਬਹੁਤ ਅਹਿਮ ਹੈ, ਕਿਉਂਕਿ ਇਸ ਦਿਨ ਸਮੁੱਚਾ ਦੇਸ਼ ਆਜ਼ਾਦੀ ਸੰਗਰਾਮ 'ਚ ਆਪਣੀ ਜਾਨ ਦੀ ਆਹੂਤੀ ਪਾਉਣ ਵਾਲਿਆਂ ਨੂੰ ਸਿਜਦਾ ਕਰਦਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਆਜ਼ਾਦੀ ਸੰਗਰਾਮ ਵਿੱਚ ਆਪਣਾ ਬਲੀਦਾਨ ਦੇਣ ਵਾਲੇ ਸ਼ਹੀਦਾਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ‌ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਦਾ ਮਾਰਗ ਅਪਣਾਉਂਦਿਆਂ ਆਜ਼ਾਦੀ ਲਈ ਆਪਣੀ ਆਵਾਜ਼ ਬੁਲੰਦ ਕੀਤੀ ਅਤੇ ਸਾਨੂੰ ਉਨ੍ਹਾਂ ਵੱਲੋਂ ਅਹਿੰਸਾ, ਸਵੱਛਤਾ, ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੇ ਦਿੱਤੇ ਸੰਕਲਪ ਨੂੰ ਪੂਰਾ ਕਰਨ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ।

Have something to say? Post your comment