Wednesday, September 17, 2025

Doaba

16.63 ਕਰੋੜ ਦੀ ਗ੍ਰਾਂਟ ਨਾਲ ਲੋਕਾਂ ਨੂੰ ਮਿਲਣਗੀਆਂ ਉੱਚ-ਪੱਧਰੀ ਸਿਹਤ ਸੇਵਾਵਾਂ : ਡਾ ਰਾਜ ਕੁਮਾਰ ਚੱਬੇਵਾਲ  

January 31, 2025 03:18 PM
SehajTimes
ਹੁਸ਼ਿਆਰਪੁਰ : ਮੇਰੇ ਹਲਕੇ ਦੇ ਹਰ ਵਿਅਕਤੀ ਨੂੰ ਬਿਹਤਰ ਸਿਹਤ ਸੇਵਾਵਾਂ ਉਪਲਬਧ ਹੋਣ ਅਤੇ ਕੋਈ ਵੀ ਜ਼ਰੂਰਤਮੰਦ ਬੀਮਾਰ ਵਿਅਕਤੀ ਮੈਡੀਕਲ ਮਦਦ ਮਿਲਨ ਤੋਂ ਵਾਂਝਾ ਨਾ ਰਹੇ, ਇਹ ਮੇਰਾ ਉਦੇਸ਼ ਹੈ ਅਤੇ ਮੈਂ ਇਸ ਨੂੰ ਪੂਰਾ ਕਰਨ ਲਈ ਹਰ ਬਣਦਾ ਉਪਰਾਲਾ ਕਰ ਰਿਹਾ ਹਾਂ। ਹੁਸ਼ਿਆਰਪੁਰ ਦੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਹ ਵਿਚਾਰ ਜ਼ਾਹਿਰ ਕਰਦਿਆਂ ਜਾਣਕਾਰੀ ਦਿੱਤੀ ਕਿ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਨੂੰ 16.63 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਗ੍ਰਾਂਟ ਨਾਲ ਸਿਵਲ ਹਸਪਤਾਲ ਵਿਚ 50 ਬੈੱਡ ਦਾ ਕ੍ਰਿਟੀਕਲ ਕੇਅਰ ਬਲਾਕ ਬਣਾਇਆ ਜਾਵੇਗਾ। ਆਮ ਜਨਤਾ ਲਈ ਸਿਵਲ ਹਸਪਤਾਲ ਵਾਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਵਿਚ ਗੰਭੀਰ ਕੇਅਰ ਬਲਾਕ ਦਾ ਖਾਸ ਯੋਗਦਾਨ ਹੋਵੇਗਾ। ਗੰਭੀਰ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਚ ਹੀ ਉੱਚ ਪੱਧਰੀ ਇਲਾਜ ਮੁਹਈਆ ਹੋਵੇਗਾ ਜਿਸ ਲਈ ਪਹਿਲਾਂ ਓਹਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਚ ਜਾਣਾ ਪੈਂਦਾ ਸੀ। ਇਸ ਮੌਕੇ 'ਤੇ ਡਾ ਰਾਜ ਨੇ ਕਿਹਾ ਕੀ ਇਹ ਕ੍ਰਿਟੀਕਲ ਕੇਅਰ ਯੂਨਿਟ ਤਿਆਰ ਹੋਣ ਵਿਚ ਕੁਝ ਸਮਾਂ ਲੱਗੇਗਾ ਲੇਕਿਨ ਇਸ ਦੇ ਬਣਨ ਨਾਲ ਸਿਵਲ ਹਸਪਤਾਲ ਦੇ ਅਪਗ੍ਰੇਡੇਸ਼ਨ 'ਚ ਇਕ ਨਵਾਂ ਚੈਪਟਰ ਜੁੜ ਜਾਵੇਗਾ। ਓਹਨਾ ਨੇ ਇਹ ਵੀ ਕਿਹਾ ਕਿ ਓਹ ਆਪਨੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਦੇ ਲੋਕਾਂ ਲਈ ਸਿਹਤ ਖੇਤਰ ਵਿਚ ਨਵੀ ਮਿਸਾਲ ਕਾਇਮ ਕਰਨ ਲਈ ਕੰਮ ਕਰਦੇ ਰਹਿਣਗੇ|

Have something to say? Post your comment

 

More in Doaba

ਆਇਰਨ ਐਂਡ ਸਟੀਲ ਸੈਕਟਰ ਵਿੱਚ ਜਾਅਲੀ ਫਰਮ ਰਾਹੀਂ ਜੀਐੱਸਟੀ ਧੋਖਾਧੜੀ

ਰਾਣਾ ਗੁਰਜੀਤ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਤੁਰੰਤ ਮੁਆਵਜ਼ਾ ਦੇਣ ਦੀ ਅਪੀਲ

ਅਸੀਂ ਇਸ ਔਖੇ ਸਮੇਂ ਨੂੰ ਆਪਸੀ ਸਹਿਯੋਗ ਨਾਲ ਪਾਰ ਕਰਾਂਗੇ : ਨੀਤੀ ਤਲਵਾੜ 

ਰਾਣਾ ਇੰਦਰ ਪ੍ਰਤਾਪ ਸਿੰਘ ਵੱਲੋਂ ਬੀਬੀਐਮਬੀ ਤੇ ਜ਼ਿੰਮੇਵਾਰੀ ਤੈਅ ਕਰਨ ਦੀ ਮੰਗ

ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਵਿੱਚ ਆਏ ਹੜ੍ਹ ਦੀ ਤਬਾਹੀ ‘ਤੇ ਨਿਆਂਇਕ ਜਾਂਚ ਦੀ ਮੰਗ

ਉਸਤਾਦ ਅੱਲਾਹ ਰੱਖਾ ਸੰਗੀਤ ਸੰਮੇਲਨ ਦੌਰਾਨ ਉਸਤਾਦ ਪ੍ਰੋ. ਭੁਪਿੰਦਰ ਸਿੰਘ ਨੂੰ "ਉਸਤਾਦ ਅੱਲਾਹ ਰੱਖਾ ਐਵਾਰਡ" ਨਾਲ ਕੀਤਾ ਸਨਮਾਨਿਤ

ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ : ਸੰਤ ਨਿਰਮਲ ਦਾਸ ਬਾਬੇਜੌੜੇ

ਪਹਿਲਾਂ ਪੈਰਾ ਤੇ ਆ ਜਾਈਏ ਫਿਰ ਕਰਾਗੇ ਰਾਜਨੀਤੀ : ਨੀਤੀ ਤਲਵਾੜ

ਕਾਤਰੋਂ ਗਰਿੱਡ 'ਚ ਭਰਿਆ ਪਾਣੀ ਇਲਾਕੇ ਦੀ ਬਿਜ਼ਲੀ ਗੁੱਲ,ਜਾਨ ਜੋਖ਼ਮ 'ਚ ਪਾ ਸਪਲਾਈ ਬਹਾਲ ਕਰਨ ਜੁਟੇ ਮੁਲਾਜ਼ਮ

ਸ੍ਰੀ ਮੁਕਤਸਰ ਸਾਹਿਬ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਹਿਯੋਗੀ ਪੰਜ ਪਿਸਤੌਲਾਂ ਸਮੇਤ ਗ੍ਰਿਫਤਾਰ