Sunday, September 07, 2025

Chandigarh

ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ : ਡੀ ਸੀ ਆਸ਼ਿਕਾ ਜੈਨ

January 31, 2025 05:23 PM
SehajTimes
ਐਮ ਸੀ ਜ਼ੀਰਕਪੁਰ ਅਤੇ ਰੇਲਵੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ

ਐਸ.ਏ.ਐਸ.ਨਗਰ : ਢਕੋਲੀ ਵਿਖੇ ਰੇਲਵੇ ਅੰਡਰ ਪਾਸ ਨਾਲ ਸਬੰਧਤ ਭਵਿੱਖੀ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਨਗਰ ਕੌਂਸਲ ਜ਼ੀਰਕਪੁਰ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੌਜੂਦਾ ਪ੍ਰਵਾਨਿਤ ਰੇਲਵੇ ਅੰਡਰ ਪਾਸ ਦੀ ਥਾਂ 'ਤੇ ਰੇਲਵੇ ਓਵਰ ਬ੍ਰਿਜ ਦੀ ਤਜਵੀਜ਼ ਤੁਰੰਤ ਰੇਲਵੇ ਅਧਿਕਾਰੀਆਂ ਨੂੰ ਸੌਂਪਣ।  
      ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਐਸ.ਏ.ਐਸ.ਨਗਰ ਵਿਖੇ ਐਸ.ਡੀ.ਐਮ ਡੇਰਾਬੱਸੀ ਅਮਿਤ ਗੁਪਤਾ ਦੇ ਨਾਲ ਐਮ ਸੀ ਜ਼ੀਰਕਪੁਰ ਅਤੇ ਰੇਲਵੇ ਅਧਿਕਾਰੀਆਂ ਦੀ ਸਾਂਝੀ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਜੈਨ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਥਿਤੀਆਂ ਜਿਵੇਂ ਕਿ ਉਚਾਈ ਦੇ ਮੁੱਦੇ, ਪਾਣੀ ਖੜ੍ਹਨ ਦੀ ਸਮੱਸਿਆ ਅਤੇ ਟ੍ਰੈਫਿਕ ਦੀ ਵੱਧ ਗਿਣਤੀ ਦੇ ਮੱਦੇਨਜ਼ਰ ਢਕੋਲੀ ਵਿਖੇ ਰੇਲਵੇ ਅੰਡਰਪਾਸ ਦੀ ਸੰਭਾਵਨਾ ਲੰਬੇ ਸਮੇਂ ਵਾਸਤੇ ਲਾਹੇਵੰਦ ਸਾਬਤ ਨਹੀਂ ਹੋਵੇਗੀ।  ਉਨ੍ਹਾਂ ਕਿਹਾ ਕਿ ਪ੍ਰਵਾਨਿਤ ਰੇਲਵੇ ਅੰਡਰਪਾਸ ਦੀ ਸਪਸ਼ਟ ਉਚਾਈ 3.35 ਮੀਟਰ ਦੱਸੀ ਗਈ ਹੈ ਜੋ ਕਿ ਨੈਸ਼ਨਲ ਹਾਈਵੇਅ ਦੇ ਬਲਟਾਣਾ ਇੰਟਰਸੈਕਸ਼ਨ ਪੁਆਇੰਟ ਦੀ ਉਚਾਈ ਦਾ ਅੱਧਾ ਹੈ।  ਇਸ ਲਈ, ਘੱਟ ਉਚਾਈ ਭਵਿੱਖ ਵਿੱਚ ਇੱਕ ਵੱਡਾ ਮੁੱਦਾ ਬਣ ਸਕਦੀ ਹੈ।ਇਸੇ ਤਰ੍ਹਾਂ ਢਕੋਲੀ ਰੇਲਵੇ ਕਰਾਸਿੰਗ ਤੋਂ ਜਾਣ ਵਾਲੀ ਸੜਕ ਦੋ ਸੜਕਾਂ ਵਿੱਚ ਵੰਡੀ ਜਾਂਦੀ ਹੈ, ਇੱਕ ਨੈਸ਼ਨਲ ਹਾਈਵੇ ਅਤੇ ਦੂਜੀ ਡੇਰਾਬੱਸੀ, ਜਿਸ ਨੂੰ ਅੱਗੇ ਰੋਟਰੀ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਐਸ.ਡੀ.ਐਮ. ਡੇਰਾਬੱਸੀ ਅਮਿਤ ਗੁਪਤਾ ਸਮੇਤ ਐਮ ਸੀ ਅਤੇ ਰੇਲਵੇ ਅਧਿਕਾਰੀਆਂ ਦੀ ਰਾਏ ਅਨੁਸਾਰ  ਮੌਜੂਦਾ ਹਾਲਾਤਾਂ ਅਤੇ ਭਵਿੱਖ ਦੀਆਂ ਲੋੜਾਂ ਅਨੁਸਾਰ ਆਰ ਯੂ ਬੀ ਨੂੰ ਆਰ.ਓ.ਬੀ. ਨਾਲ ਬਦਲਿਆ ਜਾਣਾ ਚਾਹੀਦਾ ਹੈ।   ਇਸ ਲਈ ਇਹ ਫੈਸਲਾ ਕੀਤਾ ਗਿਆ ਹੈ ਕਿ ਪ੍ਰਸਤਾਵਿਤ ਰੇਲਵੇ ਓਵਰ ਬ੍ਰਿਜ ਲਈ ਡੀ ਪੀ ਆਰ ਤਿਆਰ ਕਰਨ ਦੀ ਬੇਨਤੀ ਦੇ ਨਾਲ ਇਸ ਸਬੰਧ ਵਿੱਚ ਇੱਕ ਸੋਧਿਆ ਪ੍ਰਸਤਾਵ ਤੁਰੰਤ ਰੇਲਵੇ ਅਧਿਕਾਰੀਆਂ ਨੂੰ ਭੇਜਿਆ ਜਾਵੇਗਾ।

    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਧ ਰਹੇ ਸ਼ਹਿਰੀਕਰਨ ਦੇ ਮੱਦੇਨਜ਼ਰ ਸ਼ਹਿਰ ਦੀ ਆਵਾਜਾਈ ਨੂੰ ਯੋਗ ਬਣਾਉਣ ਲਈ ਜ਼ੀਰਕਪੁਰ ਲਈ ਲੰਮੇ ਸਮੇਂ ਦੀ ਯੋਜਨਾਬੰਦੀ ਸਮੇਂ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੂਬਾ ਸਰਕਾਰ ਜ਼ੀਰਕਪੁਰ ਖੇਤਰ ਦੀ ਇਸ ਵੱਡੀ ਰੁਕਾਵਟ ਨੂੰ ਹੱਲ ਕਰਨ ਲਈ ਪੂਰੀ ਤਰ੍ਹਾਂ ਗੰਭੀਰ ਹੈ ਤਾਂ ਜੋ ਆਵਾਜਾਈ ਨੂੰ ਸੁਚਾਰੂ ਬਣਾਇਆ ਜਾ ਸਕੇ।
 

Have something to say? Post your comment

 

More in Chandigarh

ਡੇਰਾਬੱਸੀ ਵਿੱਚ ਮੁਸਲਿਮ ਭਾਈਚਾਰੇ ਦਾ ਹੜ੍ਹ ਪੀੜਿਤਾਂ ਲਈ ਸ਼ਾਨਦਾਰ ਯੋਗਦਾਨ

ਕਿਸਾਨਾਂ ਨੂੰ ਆਪਣੇ ਖੇਤਾਂ. ਵਿੱਚੋਂ ਰੇਤ ਵੇਚਣ ਦੀ ਇਜਾਜ਼ਤ  

ਸ਼੍ਰੀ ਮਹਾਕਾਲੇਸ਼ਵਰ ਜੋਤਿਰਲਿੰਗ ਸੰਸਥਾ ਵੱਲੋਂ 24ਵਾਂ ਵਿਸ਼ਾਲ ਜਾਗਰਣ, ਭਾਜਪਾ ਨੇਤਾ ਬੰਨੀ ਸੰਧੂ ਰਹੇ ਮੁੱਖ ਮਹਿਮਾਨ

ਭਾਜਪਾ ਆਗੂ ਰਣਜੀਤ ਸਿੰਘ ਗਿੱਲ ਵੱਲੋਂ ਮਾਜਰੀ ਬਲਾਕ ਤੋਂ ਢਕੋਰਾਂ ਸੜਕ ਦੀ ਮੁਰੰਮਤ ਕਰਨ ਦਾ ਐਲਾਨ

22,854 ਵਿਅਕਤੀ ਸੁਰੱਖਿਅਤ ਕੱਢੇ, ਹੜ੍ਹਾਂ ਕਾਰਨ 3 ਹੋਰ ਜਾਨਾਂ ਗਈਆਂ : ਹਰਦੀਪ ਸਿੰਘ ਮੁੰਡੀਆਂ

'ਹੜ੍ਹਾਂ ਚ ਘਿਰੇ ਹਰ ਪੰਜਾਬੀ ਦੀ ਮੁਸੀਬਤ ਸਾਡੀ ਆਪਣੀ ਮੁਸੀਬਤ, ਸੰਸਦ ਮੈਂਬਰ ਸੰਜੇ ਸਿੰਘ ਅਤੇ ਕੈਬਨਿਟ ਮੰਤਰੀਆਂ ਨੇ ਰਾਹਤ ਕਾਰਜਾਂ ਦੌਰਾਨ ਪ੍ਰਗਟਾਇਆ ਵਿਸ਼ਵਾਸ਼

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਸੱਚਾਈ ਤੋਂ ਕੋਹਾਂ ਦੂਰ : ਬਰਿੰਦਰ ਕੁਮਾਰ ਗੋਇਲ

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਹਰਭਜਨ ਸਿੰਘ ਈ. ਟੀ. ਓ. ਨੇ ਹੜ੍ਹਾਂ ਕਾਰਨ ਸੜਕਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ

ਡੇਰਾਬੱਸੀ ਹਲਕੇ ਦੇ ਕਈ ਪਿੰਡਾਂ ਦਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਦੌਰਾ