Thursday, September 18, 2025

Majha

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਾਮਲੇ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਦਖ਼ਲ ਸਵਾਗਤ ਯੋਗ: ਸੁੱਖਮਿੰਦਰਪਾਲ ਸਿੰਘ ਗਰੇਵਾਲ

January 31, 2025 05:29 PM
SehajTimes
ਅੰਮ੍ਰਿਤਸਰ : ਭਾਜਪਾ ਦੇ ਕੌਮੀ ਕਿਸਾਨ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਭੂਖੜੀ ਕਲਾਂ ਅਤੇ ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦਾ ਖਨੌਰੀ ਸਰਹੱਦ ’ਤੇ ਮਰਨ-ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਬਾਰੇ ਜਾਣਕਾਰੀ ਲੈਣ ਅਤੇ ਉਨ੍ਹਾਂ ਦੀ ਭੁੱਖ ਹੜਤਾਲ ਖੁਲ੍ਹਵਾਉਣ ਲਈ ਕੀਤੀ ਗਈ ਚਾਰਾਜੋਈ ਦੀ ਸਵਾਗਤ ਕੀਤਾ ਹੈ। ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਸਾਹਿਬ ਦਾ ਧੰਨਵਾਦ ਕੀਤਾ ਹੈ।
ਗਰੇਵਾਲ ਨੇ ਕਿਹਾ ਕਿ ਬੇਸ਼ੱਕ ਮੈਂ ਭਾਜਪਾ ਦਾ ਅਹੁਦੇਦਾਰ ਹਾਂ ਪਰ ਮੈਂ ਪਹਿਲਾਂ ਇੱਕ ਸਿੱਖ ਵੀ ਹਾਂ। ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸ. ਡੱਲੇਵਾਲ ਸਾਹਿਬ ਦੀ ਭੁੱਖ ਹੜਤਾਲ ਖੁਲ੍ਹਵਾਉਣ ਦੀ ਸਿੱਖ ਮਰਿਆਦਾ ਅਨੁਸਾਰ ਅਪੀਲ ਵੀ ਮੈਂ ਇੱਕ ਗੁਰਸਿੱਖ ਦੀ ਜਾਨ ਬਚਾਉਣ ਲਈ ਕੀਤੀ ਸੀ। ਹੁਣ ਵੀ ਮੈ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਇਸ ਮਾਮਲੇ ’ਚ ਖ਼ੁਦ ਦਖ਼ਲ ਦੇਣ ਅਤੇ ਕਿਸਾਨ ਆਗੂ ਜਥੇਦਾਰ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਸਿੱਖ ਮਰਿਆਦਾ ਦੇ ਮੱਦੇਨਜ਼ਰ ਬਚਾਉਣ ਅਤੇ ਭੁੱਖ ਹੜਤਾਲ ਖ਼ਤਮ ਕਰਵਾਉਣ ਦੀ ਅਪੀਲ ਕਰਦਾ ਹਾਂ, ਤਾਂ ਕਿ ਪੰਥ ਦਾ ਭਲਾ ਹੋ ਸਕੇ।
ਇਹ ਮੰਗ ਵੀ ਕਰਦਾ ਹਾਂ ਕਿ ਉਹ ਭਵਿੱਖ ਵਿੱਚ ਵੀ ਕੋਈ ਸਿੱਖ ਆਗੂ ਅਜਿਹਾ ਮਰਨ ਵਰਤ ਦਾ ਫ਼ੈਸਲਾ ਨਾ ਕਰੇ, ਪੱਕੇ ਤੌਰ ਤੇ ਹੀ ਸਾਰੀ ਸਿੱਖ ਕੌਮ ਨੂੰ ਵਰਜਿਆ ਜਾਵੇ।
ਗਰੇਵਾਲ ਨੇ ਕਿਹਾ ਕਿ ਮੈਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਾਮਲੇ ਵਿੱਚ ਆਪਣੀ ਪਾਰਟੀ ਭਾਜਪਾ ਦੇ ਵਿੱਚ ਰਹਿ ਕੇ ਸੱਚ ਦੀ ਖ਼ਾਤਰ ਤੇ ਇੱਕ ਗੁਰਸਿੱਖ ਨੂੰ ਬਚਾਉਣ ਲਈ ਆਪਣਾ ਵਿਰੋਧ ਦਰਜ ਕਰਵਾਇਆ ਹੈ। ਪਰ ਮੈਨੂੰ ਖ਼ੁਸ਼ੀ ਹੈ ਕਿ ਗੁਰੂ ਸਾਹਿਬ ਜੀ ਦੇ ਅਸ਼ੀਰਵਾਦ ਸਦਕਾ ਮੇਰੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਤੇ ਮੈਂ ਆਪਣੇ ਅੰਤਿਮ ਸਵਾਸਾਂ ਤੱਕ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਜੀ ਦੇ ਜਥੇਦਾਰ ਦਾ ਰਿਣੀ ਰਹਾਂਗਾ।
ਗਰੇਵਾਲ ਨੇ ਕਿਹਾ ਕਿ ਮੇਰੇ ਇਸ ਫ਼ੈਸਲੇ ਨੂੰ ਦੇਖਦੇ ਹੋਏ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਵੀ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਸਕੱਤਰ ਪੱਧਰ ਦੀ ਮੀਟਿੰਗ ਤੈਅ ਕੀਤੀ ਗਈ ਹੈ ਮੈਂ ਮਾਨਯੋਗ ਪ੍ਰਧਾਨ ਮੰਤਰੀ ਦਾ ਰਿਣੀ ਹਾਂ ਤੇ ਬਹੁਤ ਬਹੁਤ ਧੰਨਵਾਦ ਕਰਦਾ ਹਾਂ।
ਗਰੇਵਾਲ ਨੇ ਭਾਜਪਾ ਪੰਜਾਬ ਪ੍ਰਦੇਸ਼ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਅਤੇ ਪਿੰਡ ਭੂਖੜੀ ਤੋਂ ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਵਿਖੇ ਉਨ੍ਹਾਂ ਦੇ ਨਾਲ ਬੇਨਤੀ, ਜੋਦੜੀ ਕਰਨ ਗਏ ਸਤਪਾਲ ਸਿੰਘ ਸਰਪੰਚ ਭੂਖੜੀ, ਬਲਵਿੰਦਰ ਸਿੰਘ ਸਾਬਕਾ ਸਰਪੰਚ ਭੂਖੜੀ, ਹਰਬੰਸ ਸਿੰਘ ਸਾਬਕਾ ਮੈਂਬਰ ਪੰਚਾਇਤ ਭੂਖੜੀ ਅਤੇ ਲਖਵੀਰ ਸਿੰਘ ਰੰਧਾਵਾ ਭੂਖੜੀ ਦਾ ਖ਼ਾਸ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਮੌਕੇ ਉਨ੍ਹਾਂ ਦਾ ਸਾਥ ਦਿੱਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਦੇ ਵੀ ਜ਼ਿੰਦਗੀ ਭਰ ਰਿਣੀ ਰਹਿਣਗੇ।
 

Have something to say? Post your comment

 

More in Majha

ਮਾਲਵਾ ਖੇਤਰ ਵਿੱਚ ਚੱਲ ਰਹੇ ਨਸ਼ਾ ਤਸਕਰੀ ਨੈਟਵਰਕ ਦਾ ਪਰਦਾਫਾਸ਼; 7.1 ਕਿਲੋ ਹੈਰੋਇਨ ਸਮੇਤ ਇੱਕ ਕਾਬੂ

ਦਮਦਮੀ ਟਕਸਾਲ ਦਾ ਵੱਡਾ ਫ਼ੈਸਲਾ : ਹੜ੍ਹ ਪੀੜਤ ਕਿਸਾਨਾਂ ਨੂੰ ਮੁੜ ਖੜ੍ਹਾ ਕੀਤਾ ਜਾਵੇਗਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ; 15.7 ਕਿਲੋਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਰੈਕੇਟ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ, 6 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਪੰਜ ਗ੍ਰਿਫ਼ਤਾਰ

ਫਾਜ਼ਿਲਕਾ ਤੋਂ ਪਾਕਿਸਤਾਨ ਤੋਂ ਪ੍ਰਾਪਤ 27 ਹਥਿਆਰ ਬਰਾਮਦ; ਦੋ ਗ੍ਰਿਫ਼ਤਾਰ

ਹਥਿਆਰਾਂ ਦੀ ਤਸਕਰੀ ਦਾ ਮੁੱਖ ਦੋਸ਼ੀ ਛੇ ਮੁਲਜ਼ਮਾਂ ਸਮੇਤ ਗ੍ਰਿਫ਼ਤਾਰ; 6 ਹਥਿਆਰਾਂ ਤੇ 5.75 ਲੱਖ ਰੁਪਏ ਹਵਾਲਾ ਰਾਸ਼ੀ ਬਰਾਮਦ

ਪੰਜਾਬੀ ਜ਼ਾਇਕੇ ਦੀ ਵਿਰਾਸਤ ਨੂੰ ਹੁਲਾਰਾਃ ਪੰਜਾਬ ਵੱਲੋਂ ਅੰਮ੍ਰਿਤਸਰੀ ਕੁਲਚੇ ਲਈ ਜੀ.ਆਈ. ਟੈਗ ਹਾਸਲ ਕਰਨ ਦੀਆਂ ਤਲਾਸ਼ੀਆਂ ਜਾ ਰਹੀਆਂ ਸੰਭਾਵਨਾਵਾਂ

8 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਗੁਰਸੇਵਕ ਦੇ ਬਿਆਨ 'ਤੇ ਪਿਤਾ-ਪੁੱਤਰ ਸਮੇਤ ਚਾਰ ਵਿਅਕਤੀ 12 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ; ਕੁੱਲ ਬਰਾਮਦਗੀ 20 ਕਿਲੋਗ੍ਰਾਮ ਤੱਕ ਪਹੁੰਚੀ

ਫ਼ਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਨਸ਼ਾ ਤਸਕਰੀ ਕਾਰਟਲ ਦਾ ਪਰਦਾਫਾਸ਼; 12.1 ਕਿਲੋਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਮੁਹਿੰਮ ਲਗਾਤਾਰ ਜਾਰੀ: ਸਰਦਾਰ ਹਰਮੀਤ ਸਿੰਘ ਕਾਲਕਾ