Friday, February 07, 2025

Sports

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਦਾ ਸ਼ਾਨਦਾਰ ਆਗਾਜ਼

January 31, 2025 05:41 PM
SehajTimes

ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ ਲਈ 75 ਲੱਖ ਰੁਪਏ ਦਾ ਬਜਟ ਰੱਖਿਆ, ਖੇਡਾਂ ਦੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ: ਸੌਂਦ

ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਪੇਂਡੂ ਖੇਡਾਂ ਵਿੱਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦਾ ਭਰੋਸਾ

ਕਿਲ੍ਹਾ ਰਾਏਪੁਰ : ਪੰਜਾਬ ਦੇ ਪ੍ਰਮੁੱਖ ਖੇਡ ਮੁਕਾਬਲਿਆਂ ਵਿੱਚੋਂ ਇੱਕ ਕਿਲ੍ਹਾ ਰਾਏਪੁਰ ਪੇਂਡੂ ਓਲੰਪਿਕ 2025 ਦਾ ਉਦਘਾਟਨ ਕਰਦਿਆਂ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਥਾਨਕ ਸਟੇਡੀਅਮ ਵਿਖੇ ਇਨ੍ਹਾਂ ਖੇਡਾਂ ਦਾ ਸ਼ਾਨਦਾਰ ਆਗਾਜ਼ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ ਤਾਂ ਜੋ ਪੰਜਾਬ ਨੂੰ ਦੇਸ਼ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਲਈ ਢੁੱਕਵਾਂ ਮਾਹੌਲ ਸਿਰਜਣ ਲਈ ਅਹਿਮ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਵਿੱਚ ਖੇਡਾਂ ਦੀ ਪੁਰਾਣੀ ਸ਼ਾਨ ਨੂੰ ਮੁੜ ਬਹਾਲ ਕਰਨਾ ਸਰਕਾਰ ਦੀ ਪ੍ਰਮੁੱਖ ਤਰਜੀਹ ਰਹੀ ਹੈ।

ਮੰਤਰੀ ਸੌਂਦ ਨੇ ਇਹ ਵੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਇਹ ਇਤਿਹਾਸਕ ਖੇਡਾਂ ਕਰਵਾਉਣ ਲਈ 75 ਲੱਖ ਰੁਪਏ ਦਾ ਬਜਟ ਰੱਖਿਆ ਹੈ, ਜਿਸ ਨਾਲ ਸੂਬੇ ਵਿੱਚ ਖੇਡਾਂ ਅਤੇ ਖਿਡਾਰੀਆਂ ਨੂੰ ਕਾਫ਼ੀ ਲਾਭ ਮਿਲੇਗਾ।

ਉਨ੍ਹਾਂ ਆਸ ਪ੍ਰਗਟਾਈ ਕਿ ਇਹ ਸਮਾਗਮ ਸੂਬੇ ਭਰ ਵਿੱਚ ਖੇਡ ਸੱਭਿਆਚਾਰ ਸਥਾਪਤ ਕਰਨ ਵਿੱਚ ਸਕਾਰਾਤਮਕ ਯੋਗਦਾਨ ਪਾਵੇਗਾ, ਜਿਸ ਨਾਲ ਸੂਬੇ ਦੇ ਹਰ ਕੋਨੇ ਤੋਂ ਪ੍ਰਤਿਭਾ ਉਭਰ ਕੇ ਸਾਹਮਣੇ ਆਵੇਗੀ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਓਲੰਪਿਕ ਅਤੇ ਹੋਰ ਕੌਮਾਂਤਰੀ ਮੁਕਾਬਲਿਆਂ ਵਿੱਚ ਤਗਮੇ ਹਾਸਲ ਕਰਨ ਵਾਲੇ ਐਥਲੀਟਾਂ ਨੂੰ ਦਿੱਤੇ ਜਾਂਦੇ ਨਕਦ ਇਨਾਮਾਂ ਵਿੱਚ ਵੀ ਵਾਧਾ ਕੀਤਾ ਗਿਆ ਹੈ।

ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਕਰਵਾਈਆਂ ਜਾ ਰਹੀਆਂ "ਖੇਡਾ ਵਤਨ ਪੰਜਾਬ ਦੀਆਂ" ਦੇ ਸਲਾਨਾ ਸਮਾਗਮ ਨੂੰ ਨੌਜਵਾਨਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਜਲਦ ਹੀ ਪ੍ਰਸਿੱਧ ਪੇਂਡੂ ਓਲੰਪਿਕ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਨੂੰ ਮੁੜ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਦੌੜਾਂ ਇੱਕ ਮਸ਼ਹੂਰ ਖੇਡ ਰਹੀ ਹੈ ਅਤੇ ਇਹਨਾਂ ਖੇਡਾਂ ਵਿੱਚ ਇਹ ਦੌੜ ਖਿੱਚ ਦਾ ਕੇਂਦਰ ਰਹੀ ਹੈ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ 'ਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਇਸ ਮੰਤਵ ਲਈ ਮੁੱਖ ਮੰਤਰੀ ਤੋਂ ਸਮਰਥਨ ਦੀ ਬੇਨਤੀ ਵੀ ਕੀਤੀ ਹੈ।

ਸੌਂਦ ਨੇ ਖੇਡ ਪ੍ਰੇਮੀਆਂ ਨੂੰ ਇਸ ਸ਼ਾਨਦਾਰ ਸਮਾਗਮ ਦਾ ਆਨੰਦ ਲੈਣ ਲਈ ਸਟੇਡੀਅਮ ਵਿੱਚ ਇਕੱਠੇ ਹੋਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਪੇਂਡੂ ਓਲੰਪਿਕ ਖੇਡਾਂ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਅਤੇ ਹਰ ਵਰਗ ਨੂੰ ਵੱਖ-ਵੱਖ ਖੇਡਾਂ ਵਿੱਚ ਆਪਣੀ ਹੁਨਰ ਦਿਖਾਉਣ ਲਈ ਇੱਕ ਮੰਚ ਪ੍ਰਦਾਨ ਕਰਦੀਆਂ ਹਨ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਦੀ ਇਸ ਸਮਾਗਮ ਅਤੇ ਇਸ ਦੇ ਭਾਗੀਦਾਰਾਂ ਲਈ ਢੁਕਵੇਂ ਪ੍ਰਬੰਧ ਕਰਨ ਵਾਸਤੇ ਸ਼ਲਾਘਾ ਕੀਤੀ।

ਇਹਨਾਂ ਖੇਡਾਂ ਦੇ ਪਹਿਲੇ ਦਿਨ ਹਰ ਉਮਰ ਵਰਗ ਦੇ ਐਥਲੀਟਾਂ ਨੇ ਦਸ ਵੱਖ-ਵੱਖ ਗਤੀਵਿਧੀਆਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚ ਪੁਰਸ਼ਾਂ ਅਤੇ ਔਰਤਾਂ ਦੇ ਹਾਕੀ ਮੈਚ, 14 ਸਾਲ ਵਰਗ ਅਤੇ 17 ਸਾਲ ਵਰਗ ਦੀਆਂ ਲੜਕੀਆਂ ਲਈ ਕਬੱਡੀ (ਨੈਸ਼ਨਲ ਸਟਾਇਲ) ਈਵੈਂਟ, ਲੜਕੇ ਅਤੇ ਲੜਕੀਆਂ ਲਈ 60 ਮੀਟਰ ਅਤੇ 100 ਮੀਟਰ ਦੌੜ, ਪੁਰਸ਼ਾਂ ਅਤੇ ਔਰਤਾਂ ਲਈ 1500 ਮੀਟਰ ਦੌੜ, 400 ਮੀਟਰ ਦੌੜ ਹੀਟ ਅਤੇ ਫਾਈਨਲ, ਖੋ-ਖੋ ਮੈਚ, ਪੁਰਸ਼ਾਂ ਲਈ ਵਾਲੀਬਾਲ, ਸ਼ੂਟਿੰਗ ਈਵੈਂਟ ਅਤੇ ਹੋਰ ਵੱਖ-ਵੱਖ ਰਵਾਇਤੀ ਪੇਂਡੂ ਖੇਡਾਂ ਸ਼ਾਮਲ ਸਨ।

ਇਸ ਤੋਂ ਪਹਿਲਾਂ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਹੋਰ ਸਿਵਲ ਅਧਿਕਾਰੀਆਂ ਨੇ ਸਟੇਡੀਅਮ ਵਿੱਚ ਕੈਬਨਿਟ ਮੰਤਰੀ ਦਾ ਸਵਾਗਤ ਕੀਤਾ।

ਇਸ ਸਮਾਗਮ ਵਿੱਚ ਪਹਿਲੀ ਸ਼ਾਮ ਨੂੰ ਉੱਘੇ ਪੰਜਾਬੀ ਗਾਇਕ ਪ੍ਰੀਤ ਹਰਪਾਲ ਨੇ ਰੰਗ ਬੰਨ੍ਹਿਆ। ਇਸ ਤੋਂ ਬਾਅਦ 1 ਫਰਵਰੀ ਨੂੰ ਗਾਇਕ ਵਿਰਾਸਤ ਸੰਧੂ ਅਤੇ 2 ਫਰਵਰੀ ਨੂੰ ਕੁਲਵਿੰਦਰ ਬਿੱਲਾ ਵੱਲੋਂ ਸੰਗੀਤਕ ਪੇਸ਼ਕਾਰੀਆਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ ਜਾਵੇਗਾ।

Have something to say? Post your comment

 

More in Sports

38ਵੀਆਂ ਨੈਸ਼ਨਲ ਖੇਡਾਂ ’ਚ ਪਟਿਆਲਾ ਦੇ ਚਾਰ ਖਿਡਾਰੀਆਂ ਨੇ ਤਗਮੇ ਜਿੱਤੇ

ਖੇਡਾਂ ਧਨੌਲੇ ਦੀਆਂ ; 40ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਤਿੰਨ ਰੋਜ਼ਾ ਟੂਰਨਾਮੈਂਟ ਭਲਕੇ ਤੋਂ ਹੋਵੇਗਾ ਸ਼ੁਰੂ

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ

ਕੇਂਦਰੀ ਜੇਲ੍ਹ, ਪਟਿਆਲਾ ਵਿਖੇ ਪੰਜਾਬ ਜੇਲ੍ਹ ਓਲੰਪਿਕ 2025 ਸ਼ੁਰੂ

ਖੇਲੋ ਇੰਡੀਆ ਹੁਣ ਹਰ ਖਿਡਾਰੀ ਦੇ ਸਫ਼ਰ ਦਾ ਇੱਕ ਵੱਡਾ ਹਿੱਸਾ ਕਿਉਂ ਹੈ?

ਆਲ ਇੰਡੀਆ ਸਰਵਿਸਜ਼ ਅਥਲੈਟਿਕਸ, ਤੈਰਾਕੀ ਤੇ ਯੋਗਾਸਨਾ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 11 ਫਰਵਰੀ ਨੂੰ

ਬਾਬਾ ਦੀਪ ਸਿੰਘ ਸਕੂਲ ਦੇ ਦੋ ਖਿਡਾਰੀ ਕੌਮੀ ਸਕੂਲ ਖੇਡਾਂ ਲਈ ਚੁਣੇ 

ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਦੇ ਨੈਸ਼ਨਲ ਸਕੂਲ ਖੇਡਾਂ ਨੈੱਟਬਾਲ ‘ਚ ਜੇਤੂ ਖਿਡਾਰੀਆਂ ਦਾ ਟਰਾਫੀਆਂ ਤੇ ਟਰੈਕ ਸੂਟਾਂ ਨਾਲ ਸਨਮਾਨ

ਆਲ ਇੰਡੀਆ ਸਰਵਿਸਜ਼ ਹਾਕੀ, ਕੁਸ਼ਤੀ ਤੇ ਵਾਲੀਬਾਲ ਟੂਰਨਾਮੈਂਟ ਲਈ ਪੰਜਾਬ ਟੀਮਾਂ ਦੇ ਟਰਾਇਲ 3 ਫਰਵਰੀ ਨੂੰ

ਦਿੜ੍ਹਬਾ ਵਿਖੇ 7.20 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਸਾਲ ਅੰਦਰ ਬਣੇਗਾ ਬਹੁ ਮੰਤਵੀ ਇਨਡੋਰ ਖੇਡ ਸਟੇਡੀਅਮ : ਹਰਪਾਲ ਸਿੰਘ ਚੀਮਾ