Monday, June 16, 2025

Malwa

ਪੀ.ਸੀ.ਐਸ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦਾ ਸਕਰੀਨਿੰਗ ਟੈਸਟ 4 ਫਰਵਰੀ ਨੂੰ

January 31, 2025 06:58 PM
SehajTimes

ਪਟਿਆਲਾ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਡਾ. ਪ੍ਰੀਤੀ ਯਾਦਵ ਦੀ ਰਹਿਨੁਮਾਈ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) -ਕਮ- ਸੀ.ਈ.ਓ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਨੌਜਵਾਨਾਂ ਲਈ ਮੁਫ਼ਤ ਕੋਚਿੰਗ ਪੀ.ਸੀ.ਐਸ. ਪ੍ਰੀਖਿਆ 2025 ਦਾ ਬੈਚ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਕੋਚਿੰਗ ਦਾ ਲਾਭ ਲੈਣ ਵਾਲੇ ਚਾਹਵਾਨ ਉਮੀਦਵਾਰ tinyurl.com/coachingpcs2025 ਲਿੰਕ ਤੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।  
  ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬੈਚ ਲਈ ਉਹੀ ਪ੍ਰਾਰਥੀ ਭਾਗ ਲੈ ਸਕਣਗੇ ਜਿਹੜੇ ਪਟਿਆਲਾ ਜ਼ਿਲ੍ਹੇ ਦੇ ਵਸਨੀਕ ਹੋਣ ਅਤੇ ਉਹਨਾਂ ਨੇ ਪੀ.ਸੀ.ਐਸ ਪ੍ਰੀਖਿਆ 2025 ਦਾ ਫਾਰਮ ਭਰਿਆ ਹੋਵੇ। ਪੀ.ਸੀ.ਐਸ ਪ੍ਰੀਖਿਆ 2025 ਦੀ ਮੁਫ਼ਤ ਕੋਚਿੰਗ ਲੈਣ ਲਈ  ਮਿਤੀ 4 ਫਰਵਰੀ 2025 ਸਵੇਰੇ 10.30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਬਲਾਕ-ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਸਕਰੀਨਿੰਗ ਟੈੱਸਟ ਲਿਆ ਜਾਵੇਗਾ।
ਇਸ ਸਬੰਧੀ ਵਧੇਰੇ ਜਾਣਕਾਰੀ ਲਈ  ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਪਟਿਆਲਾ ਦੇ ਹੈਲਪ ਲਾਈਨ ਨੰ. 9877610877 ’ਤੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਬਲਾਕ-ਡੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਟਿਆਲਾ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Have something to say? Post your comment

 

More in Malwa

ਆਮ ਆਦਮੀ ਕਲੀਨਿਕ 'ਚ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਹੈਲਥ ਕੇਅਰ ਸੇਵਾਵਾਂ ਪਹਿਲ ਦੇ ਆਧਾਰ ਤੇ ਮਿਲਣਗੀਆਂ : ਡਾ. ਪ੍ਰੀਤੀ ਯਾਦਵ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ