Monday, June 16, 2025

Malwa

ਪੰਜਾਬ ਅਤੇ ਪੰਜਾਬੀਆਂ ਦੇ ਖਿਲਾਫ ਕੀਤੀ ਕਾਰਵਾਈ ਬੀਜੇਪੀ ਦੀ ਹਾਰ ਦੇ ਡਰ ਤੋਂ ਬੋਖਲਾਹਟ ਦੀ ਨਿਸ਼ਾਨੀ ਹੈ : ਹਰਚੰਦ ਸਿੰਘ ਬਰਸਟ

January 31, 2025 07:06 PM
SehajTimes

ਪਟਿਆਲਾ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਿੱਲੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਤੇ ਚੋਣ ਕਮਿਸ਼ਨ ਵੱਲੋਂ ਛਾਪਾ ਮਾਰਨ ਦੀ ਕਾਰਵਾਈ ਦੀ ਕੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ. ਬਰਸਟ ਨੇ ਕਿਹਾ ਕਿ ਚੋਣ ਕਮਿਸ਼ਨ ਅਤੇ ਦਿੱਲੀ ਪੁਲਿਸ ਦੀ ਇਹ ਕਾਰਵਾਈ ਭਾਰਤੀ ਜਨਤਾ ਪਾਰਟੀ ਦੇ ਇਸ਼ਾਰੇ ਤੇ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਅਸਲ ਵਿੱਚ ਭਾਰਤੀ ਜਨਤਾ ਪਾਰਟੀ ਦਿੱਲੀ ਵਿੱਚ ਆਪਣੀ ਹਾਰ ਤੋਂ ਡਰੀ ਹੋਈ ਹੈ। ਇਸੇ ਲਈ ਭਾਰਤੀ ਜਨਤਾ ਪਾਰਟੀ ਇਸ ਤਰ੍ਹਾਂ ਦੀ ਗੰਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਪੱਖਪਾਤ ਕਰ ਰਿਹਾ ਹੈ ਅਤੇ ਭਾਜਪਾ ਆਗੂਆਂ ਖਿਲਾਫ ਕੋਈ ਕਾਰਵਾਈ ਨਹੀਂ ਕਰ ਰਿਹਾ, ਜਦਕਿ ਭਾਜਪਾ ਆਗੂਆਂ ਵੱਲੋਂ ਲਗਾਤਾਰ ਪੈਸੇ ਵੰਡੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਨੂੰ ਨਾ ਤਾਂ ਪੰਜਾਬ ਦੇ ਲੋਕ ਅਤੇ ਨਾ ਹੀ ਦਿੱਲੀ ਦੇ ਲੋਕ ਬਰਦਾਸ਼ਤ ਕਰਨਗੇ ।

ਸ. ਬਰਸਟ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਕੇ ਭਾਜਪਾ ਸਾਨੂੰ ਡਰਾਉਣਾ ਚਾਹੁੰਦੀ ਹੈ, ਜਦ ਕਿ ਅਸੀਂ ਡਰਨ ਵਾਲਿਆਂ ਵਿੱਚੋਂ ਨਹੀਂ ਹਾਂ। ਆਉਣ ਵਾਲੀ 5 ਫਰਵਰੀ ਨੂੰ ਹੋਣ ਵਾਲੇ ਚੋਣਾਂ ਵਿੱਚ ਦਿੱਲੀ ਦੇ ਲੋਕ ਭਾਰਤੀ ਜਨਤਾ ਪਾਰਟੀ ਨੂੰ ਇਸ ਦਾ ਮੂੰਹ ਤੋੜ ਜਵਾਬ ਦੇਣਗੇ ਅਤੇ ਆਮ ਆਦਮੀ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾਣਗੇ।

Have something to say? Post your comment

 

More in Malwa

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ

ਪੰਜਾਬੀ ਯੂਨੀਵਰਸਿਟੀ ਦੇ 'ਵਰਲਡ ਪੰਜਾਬੀ ਸੈਂਟਰ' ਵਿਖੇ ਕਰਵਾਇਆ ਸਮਾਗਮ

ਪੈਨਸ਼ਨਰਾਂ ਨੇ "ਆਪ" ਸਰਕਾਰ ਨੂੰ ਭੰਡਿਆ 

ਕੋਆਰਡੀਨੇਟਰ ਧੂਰਾ ਨੇ ਸੁਨਾਮ ਦੇ ਕਾਂਗਰਸੀਆਂ ਨਾਲ ਕੀਤੀਆਂ ਵਿਚਾਰਾਂ 

ਖੋਏ ਦੇ ਪੇੜੇ 'ਚ ਕਾਕਰੋਚ ਦੀਆਂ ਫੋਟੋਆਂ ਸੋਸ਼ਲ ਮੀਡੀਆ ਤੇ ਵਾਇਰਲ 

ਭਾਰਤ ਸਰਕਾਰ ਦੇ ਸਕੱਤਰ (ਖੇਡਾਂ) ਅਤੇ ਸਪੋਰਟਸ ਅਥਾਰਟੀ ਆਫ਼ ਇੰਡੀਆ ਦੇ ਡਾਇਰੈਕਟਰ ਜਨਰਲ, ਵਲੋਂ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ, ਪਟਿਆਲਾ ਦਾ ਦੋ ਦਿਨਾਂ ਦੌਰਾ 

ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੀਆਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ