Sunday, November 02, 2025

Malwa

ਸੁਨਾਮ ਪੁਲਿਸ ਨੇ ਚਾਈਨਾ ਡੋਰ ਵੇਚਦਾ ਇੱਕ ਫੜਿਆ 

February 01, 2025 03:02 PM
ਦਰਸ਼ਨ ਸਿੰਘ ਚੌਹਾਨ
ਚੋਰੀ ਦਾ ਮੋਟਰਸਾਈਕਲ ਵੀ ਕਬਜ਼ੇ ਵਿੱਚ ਲਿਆ 
 
ਚਾਈਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਖ਼ਿਲਾਫ਼ ਕਰਾਂਗੇ ਕਾਰਵਾਈ - ਖਹਿਰਾ 
 
 
 
ਸੁਨਾਮ  : ਮਨੁੱਖੀ ਜਾਨਾਂ ਲਈ ਖੌਅ ਬਣੀ ਚਾਈਨਾ ਡੋਰ ਵੇਚਣ ਵਾਲਿਆਂ ਤੇ ਸ਼ਿਕੰਜਾ ਕਸਦਿਆਂ ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਤੇ ਚਾਈਨਾ ਡੋਰ ਵੇਚਣ ਵਾਲੇ ਇੱਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਕਾਬੂ ਕੀਤੇ ਵਿਅਕਤੀ ਪਾਸੋਂ ਚੋਰੀ ਦਾ ਮੋਟਰਸਾਈਕਲ ਵੀ ਬਰਾਮਦ ਕਰ ਲਿਆ ਹੈ। ਸਨਿੱਚਰਵਾਰ ਨੂੰ ਸੁਨਾਮ ਵਿਖੇ ਸੱਦੀ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ  ਥਾਣਾ ਸ਼ਹਿਰੀ ਸੁਨਾਮ ਦੀ ਪੁਲਿਸ ਵੱਲੋਂ ਮਾਤਾ ਮੋਦੀ ਚੌਕ ਵਿਖੇ ਨਾਕਾ ਲਾਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਸ਼ਾਮ ਸਿੰਘ ਸਹਾਇਕ ਥਾਣੇਦਾਰ ਨੂੰ ਮੁਖਬਰ ਨੇ ਜਾਣਕਾਰੀ ਦਿੱਤੀ ਕਿ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਕਰਨੈਲ ਸਿੰਘ ਵਾਸੀ ਕੁਲਾਰ ਖੁਰਦ  ਮੋਟਰਸਾਇਕਲ ਤੇ ਸਵਾਰ ਹੋਕੇ ਚਾਈਨਾ ਡੋਰ ਵੇਚਣ ਲਈ ਟਿੱਬੀ ਰਵਿਦਾਸਪੁਰਾ ਵੱਲ ਜਾਵੇਗਾ। ਇਸ ਤੋਂ ਬਾਅਦ ਯੋਜਨਾਬੰਦ ਨਾਕਾਬੰਦੀ ਕਰਦੇ ਹੋਏ ਥਾਣਾ ਸ਼ਹਿਰੀ ਸੁਨਾਮ ਦੇ ਮੁੱਖ ਅਫਸਰ ਇੰਸਪੈਕਟਰ ਪ੍ਰਤੀਕ ਜਿੰਦਲ ਅਤੇ ਸਹਾਇਕ ਥਾਣੇਦਾਰ ਸ਼ਾਮ ਸਿੰਘ  ਨੇ ਸਮੇਤ ਪੁਲਿਸ ਪਾਰਟੀ ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਕਰਨੈਲ ਸਿੰਘ ਵਾਸੀ ਕੁਲਾਰ ਖੁਰਦ ਨੂੰ ਕਾਬੂ ਕਰਕੇ ਉਸ ਪਾਸੋ 25 ਗੁੱਟ ਚਾਈਨਾ ਡੋਰ ਸਮੇਤ ਚੋਰੀ ਸ਼ੁਦਾ ਮੋਟਰਸਾਇਕਲ  ਕਾਬੂ ਕਰਕੇ ਮਾਮਲਾ ਦਰਜ਼ ਕਰ ਲਿਆ ਹੈ ਅਤੇ ਅਗਲੀ ਤਫਤੀਸ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਐਸ ਐਚ ਓ ਪ੍ਰਤੀਕ ਜਿੰਦਲ ਨੇ ਕਿਹਾ ਕਿ ਪਤੰਗ ਵਿਕਰੇਤਾ ਚਾਈਨਾ ਡੋਰ ਨਾ ਵੇਚਣ ਅਗਰ ਕੋਈ ਵੀ ਦੁਕਾਨਦਾਰ ਚਾਈਨਾ ਡੋਰ ਵੇਚਦਾ ਫੜਿਆ ਗਿਆ ਅਤੇ ਜੋ ਕੋਈ ਚਾਈਨਾ ਡੋਰ ਨਾਲ ਪਤੰਗ ਉਡਾਉਂਦਾ ਫੜਿਆ ਗਿਆ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹਨਾਂ ਪਤੰਗ ਉਡਾਉਣ ਵਾਲਿਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਉੱਚੀ ਆਵਾਜ਼ ਵਿੱਚ ਡੀਜੇ ਲਾਕੇ ਹੁੱਲੜਬਾਜ਼ੀ ਕਰਨ ਤੋਂ ਬਾਜ਼ ਆਉਣ ਨਹੀਂ ਤਾਂ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ