Wednesday, December 17, 2025

Chandigarh

ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਦਿੱਲੀ ਪੁਲਿਸ ਵੱਲੋਂ ਪੰਜਾਬ ਦੇ ਪੱਤਰਕਾਰਾਂ ਦੀ ਗੈਰ-ਕਾਨੂੰਨੀ ਹਿਰਾਸਤ ਦੀ ਕੀਤੀ ਨਿੰਦਾ

February 02, 2025 04:55 PM
SehajTimes

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਨੇ ਬੀਤੇ ਕੱਲ੍ਹ ਨਵੀਂ ਦਿੱਲੀ ਵਿੱਚ ਵਾਪਰੀ ਸ਼ਰਮਨਾਕ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ, ਜਿੱਥੇ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰ ਰਹੇ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਪੁਲਿਸ ਵੱਲੋਂ ਤੁਗਲਕ ਰੋਡ ਪੁਲਿਸ ਥਾਣੇ ਵਿੱਚ ਗੈਰ-ਕਾਨੂੰਨੀ ਤੌਰ ’ਤੇ 8 ਘੰਟੇ ਲਈ ਰੱਖਿਆ ਗਿਆ ।

ਇਸ ਮੰਦਭਾਗੀ ਘਟਨਾ ਨੂੰ ਜਮਹੂਰੀ ਨਿਯਮਾਂ ਦੇ ਨਾਮ ’ਤੇ ਧੱਬਾ ਦੱਸਦਿਆਂ ਅਤੇ ਚੋਣਾਂ ਦੀ ਕਵਰੇਜ ਕਰ ਰਹੇ ਪੱਤਰਕਾਰਾਂ ਲਈ ਪੁਖਤਾ ਸੁਰੱਖਿਆ ਦੀ ਮੰਗ ਕਰਦੇ ਹੋਏ, ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਕਮੇਟੀ ਦੇ ਚੇਅਰਮੈਨ ਅਸ਼ਵਨੀ ਚਾਵਲਾ ਨੇ ਕਿਹਾ ਕਿ ਕਮੇਟੀ ਨੇ ਮੁੱਖ ਚੋਣ ਕਮਿਸ਼ਨਰ, ਨਵੀਂ ਦਿੱਲੀ ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।

 ਚਾਵਲਾ ਨੇ ਅੱਗੇ ਕਿਹਾ ਕਿ ਪੰਜਾਬ ਦੇ ਪੱਤਰਕਾਰਾਂ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀ ਕਵਰੇਜ ਕਰਨ ਸਮੇਂ ਪਤਾ ਲੱਗਾ ਕਿ ਇੱਕ ਰਾਜਨੀਤਿਕ ਸੰਗਠਨ ਦੇ ਮੈਂਬਰਾਂ ਵੱਲੋਂ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਸ਼ਰਾਬ ਅਤੇ ਹੋਰ ਸਮੱਗਰੀ ਵੰਡੀ ਜਾ ਰਹੀ ਸੀ, ਜੋ ਆਦਰਸ਼ ਚੋਣ ਜ਼ਾਬਤੇ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਆਪਣੀ ਪੱਤਰਕਾਰੀ ਡਿਊਟੀ ਦੇ ਹਿੱਸੇ ਵਜੋਂ, ਪੱਤਰਕਾਰਾਂ ਨੇ ਜਦੋਂ ਉਕਤ ਘਟਨਾ ਨੂੰ ਕਵਰ ਕਰਨਾ ਸ਼ੁਰੂ ਕੀਤਾ ਤਾਂ ਸ਼ਰਾਰਤੀ ਤੱਤਾਂ ਨੇ ਇਤਰਾਜ਼ ਜਤਾਇਆ, ਜੋ ਪੰਜਾਬ ਦੇ ਪੱਤਰਕਾਰਾਂ ਨਾਲ ਸਰਾਸਰ ਧੱਕਾ ਹੈ।

ਪੰਜਾਬ ਦੇ ਪੱਤਰਕਾਰਾਂ ਨੇ ਇਨਸਾਫ਼ ਦੀ ਉਮੀਦ ਨਾਲ ਦਿੱਲੀ ਪੁਲਿਸ ਨੂੰ ਸੂਚਿਤ ਕੀਤਾ, ਪਰ ਅਫਸੋਸ ਕਿ ਦਿੱਲੀ ਪੁਲਿਸ ਨੇ ਮੌਕੇ ’ਤੇ ਪਹੁੰਚਣ ਦੀ ਬਜਾਏ ਪੰਜਾਬ ਦੇ ਪੱਤਰਕਾਰਾਂ ਨਾਲ ਦੁਰਵਿਵਹਾਰ ਕੀਤਾ ਅਤੇ ਸਾਰੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਉਨ੍ਹਾਂ ਨੂੰ ਹਿਰਾਸਤ ਵਿੱਚ ਵੀ ਲੈ ਲਿਆ। ਹਿਰਾਸਤ ਵਿੱਚ ਲਏ ਗਏ ਪੱਤਰਕਾਰਾਂ ਵਿੱਚ ਪੰਜਾਬ ਵਿਧਾਨ ਸਭਾ ਪ੍ਰੈਸ ਗੈਲਰੀ ਕਮੇਟੀ ਦਾ ਇੱਕ ਮੈਂਬਰ ਵੀ ਸ਼ਾਮਲ ਸੀ।

ਇਹ ਜਾਣਦਿਆਂ ਕਿ ਸਾਰੇ ਪੱਤਰਕਾਰ ਆਪਣੇ ਪਛਾਣ ਪੱਤਰ ਲੈ ਕੇ ਜਾ ਰਹੇ ਸਨ ਅਜਿਹਾ ਗੈਰ-ਸੱਭਿਅਕ ਵਤੀਰਾ ਕੀਤਾ ਗਿਆ।

ਉਨ੍ਹਾਂ ਨੂੰ 8 ਘੰਟਿਆਂ ਤੋਂ ਵੱਧ ਸਮੇਂ ਲਈ ਪੁਲਿਸ ਥਾਣੇ ਵਿੱਚ ਰੱਖਿਆ ਗਿਆ ਅਤੇ ਉਦੋਂ ਛੱਡਿਆ ਗਿਆ ਜਦੋਂ ਮੀਡੀਆ ਗਲਿਆਰਿਆਂ ਵਿੱਚ ਇਹ ਖ਼ਬਰ ਫੈਲ ਗਈ।

ਇਸ ਲਈ, ਮੁੱਖ ਚੋਣ ਕਮਿਸ਼ਨਰ ਨੂੰ ਬੇਨਤੀ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਉਣ ਕਿ ਅਜਿਹੀਆਂ ਸ਼ਰਮਨਾਕ ਘਟਨਾਵਾਂ ਦੁਬਾਰਾ ਨਾ ਵਾਪਰਨ। ਅਸ਼ਵਨੀ ਚਾਵਲਾ ਨੇ ਕਿਹਾ ਕਿ ਇਸ ਘਟਨਾ ਲਈ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਚਾਵਲਾ ਨੇ ਇਹ ਵੀ ਕਿਹਾ ਕਿ ਮੀਡੀਆ ਨੂੰ ਲੋਕਤੰਤਰ ਦਾ ਚੌਥਾ ਥੰਮ੍ਹ ਕਿਹਾ ਜਾਂਦਾ ਹੈ ਅਤੇ ਮੀਡੀਆਕਰਮੀਆਂ ਨੂੰ ਜ਼ਬਰਨ ਉਨ੍ਹਾਂ ਦੀ ਜਾਇਜ਼ ਡਿਊਟੀ ਨਿਭਾਉਣ ਤੋਂ ਰੋਕਣਾ ਗੈਰ-ਵਾਜਿਬ ਤੇ ਧੱਕਾ ਹੈ।

ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪ੍ਰੈਸ ਕਲੱਬ ਨੇ ਵੀ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

Have something to say? Post your comment

 

More in Chandigarh

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ

ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਵਲੋਂ ਚਿਰਾਂ ਤੋਂ ਬੰਦ ਰੂਟ 25/102 ਚਲਾਉਣ ਦੇ ਆਦੇਸ਼ ਜਾਰੀ

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਫੇਜ਼-11 ਵਿੱਚ ਤੋੜਫੋੜ ਕਾਰਵਾਈ ਦੀ ਕੜੀ ਨਿੰਦਾ ਕੀਤੀ

ਪੰਜਾਬ ਵਿੱਚ ਸੇਵਾ ਡਿਲੀਵਰੀ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਖੋਲ੍ਹੇ ਜਾਣਗੇ 54 ਨਵੇਂ ਸੇਵਾ ਕੇਂਦਰ

ਮੁੱਖ ਮੰਤਰੀ ਨੇ ਪੰਜਾਬ ਨੂੰ ਯੂ.ਕੇ. ਲਈ ਨਿਵੇਸ਼ ਹੱਬ ਵਜੋਂ ਪੇਸ਼ ਕੀਤਾ

ਯੁੱਧ ਨਸ਼ਿਆਂ ਵਿਰੁੱਧ’: 290ਵੇਂ ਦਿਨ, ਪੰਜਾਬ ਪੁਲਿਸ ਨੇ 76 ਨਸ਼ਾ ਤਸਕਰਾਂ ਨੂੰ 2.2 ਕਿਲੋ ਹੈਰੋਇਨ, 10 ਕਿਲੋ ਅਫੀਮ ਸਮੇਤ ਕੀਤਾ ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦੇ ਹੁਕਮ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਬ੍ਰਿਟਿਸ਼ ਕੋਲੰਬੀਆ ਦੇ ਸਪੀਕਰ ਨਾਲ ਮੁਲਾਕਾਤ, ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਵਿਚਾਰ-ਵਟਾਂਦਰਾ

ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸਭਾ ਮੌਕੇ ਸੰਗਤ ਲਈ ਸਿਹਤ ਸਹੂਲਤਾਂ, ਆਵਾਜਾਈ, ਸਾਫ-ਸਫਾਈ ਅਤੇ ਸੁਰੱਖਿਆ ਵਿਵਸਥਾ ਦੇ ਵਿਆਪਕ ਬੰਦੋਬਸਤ : ਮੁੱਖ ਮੰਤਰੀ