Sunday, September 14, 2025

Chandigarh

ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਲਗਾਇਆ ਜਾਵੇਗਾ ਤੀਜਾ ਵਿਸ਼ੇਸ਼ ਕੈਂਪ: ਮੁੰਡੀਆ

February 02, 2025 05:37 PM
SehajTimes

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ। ਸੂਬਾ ਵਾਸੀਆਂ ਨੂੰ ਪਾਰਦਰਸ਼ੀ, ਨਿਰਵਿਘਨ, ਭ੍ਰਿਸ਼ਟਾਚਾਰ ਮੁਕਤ ਤੇ ਸੁਖਾਲੀਆਂ ਸੇਵਾਵਾਂ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਰੀਅਲ ਅਸਟੇਟ ਨਾਲ ਸਬੰਧੀ ਕਲੀਅਰੈਂਸ ਸਰਟੀਫਿਕੇਟ ਦੇਣ ਲਈ ਜਲਦ ਹੀ ਤੀਜਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। 

ਸ. ਮੁੰਡੀਆਂ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਨਿਵੇਸ਼ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ ਜਿਸ ਤਹਿਤ ਪ੍ਰੋਮੋਟਰਾਂ/ਡਿਵੈਲਪਰਾਂ ਦੇ ਕੰਮਾਂ ਦਾ ਪਹਿਲ ਦੇ ਅਧਾਰ ’ਤੇ ਨਿਪਟਾਰਾ ਕਰਨ ਲਈ ਕੈਂਪ ਲਗਾ ਕੇ ਮੌਕੇ ਉਤੇ ਕਲੀਅਰੈਂਸ ਸਰਟੀਫਿਕੇਟ ਦੇਣ ਦੀ ਸ਼ੁਰੂਆਤ ਕੀਤੀ ਹੈ। ਹੁਣ ਤੱਕ ਲਗਾਏ ਦੋ ਕੈਂਪਾਂ ਵਿੱਚ 178 ਪ੍ਰਮੋਟਰਾਂ/ਬਿਲਡਰਾਂ ਨੂੰ ਕਲੀਅਰੈਂਸ ਸਰਟੀਫਿਕੇਟ ਸੌਂਪੇ ਗਏ ਹਨ। ਹੁਣ ਤੀਜਾ ਕੈਂਪ ਲਗਾ ਕੇ ਹੋਰ ਸਰਟੀਫਿਕੇਟ ਦਿੱਤੇ ਜਾਣਗੇ ਜਿਸ ਲਈ ਵਿਭਾਗ ਵੱਲੋਂ ਜ਼ਮੀਨੀ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ।

ਸ. ਮੁੰਡੀਆ ਨੇ ਕਿਹਾ ਕਿ ਕੈਂਪ ਵਿੱਚ ਵੱਖ-ਵੱਖ ਵਿਕਾਸ ਅਥਾਰਟੀਆਂ ਨਾਲ ਸਬੰਧਤ ਕਲੋਨੀਆਂ ਦੇ ਲਾਇਸੈਂਸ, ਕੰਪਲੀਸ਼ਨ ਸਰਟੀਫਿਕੇਟ ਪਾਰਸ਼ੀਅਲ ਕੰਪਲੀਸ਼ਨ ਸਰਟੀਫਿਕੇਟ, ਲੈਟਰ ਆਫ ਇਟੈਂਟ, ਜ਼ੋਨਿੰਗ ਪਲੈਨ, ਬਿਲਡਿੰਗ ਪਲਾਨ, ਪ੍ਰਮੋਟਰ ਰਜਿਸਟ੍ਰੇਸ਼ਨ ਸਰਟੀਫਿਕੇਟ ਅਤੇ ਲੇ-ਆਊਟ ਪਲਾਨ ਆਦਿ ਦੇ ਸਰਟੀਫਿਕੇਟ ਸੌਂਪੇ ਜਾਂਦੇ ਜਨ।

Have something to say? Post your comment

 

More in Chandigarh

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

‘ਯੁੱਧ ਨਸ਼ਿਆਂ ਵਿਰੁੱਧ’: 196ਵੇਂ ਦਿਨ, ਪੰਜਾਬ ਪੁਲਿਸ ਨੇ 383 ਥਾਵਾਂ 'ਤੇ ਕੀਤੀ ਛਾਪੇਮਾਰੀ; 99 ਨਸ਼ਾ ਤਸਕਰ ਕਾਬੂ

ਹਰਜੋਤ ਸਿੰਘ ਬੈਂਸ ਵੱਲੋਂ ਭਵਿੱਖ ਵਿੱਚ ਹੜ੍ਹਾਂ ਦੀ ਮਾਰ ਤੋਂ ਬਚਾਅ ਲਈ ਕੇਂਦਰ ਸਰਕਾਰ ਤੋਂ ਸਰਸਾ ਅਤੇ ਸਵਾਂ ਨਦੀ ਨੂੰ ਚੈਨਲਾਈਜ਼ ਕਰਨ ਦੀ ਮੰਗ

ਪੰਜਾਬ ਭਰ ਵਿੱਚ ਲਗਾਈ ਗਈ ਤੀਸਰੀ ਕੌਮੀ ਲੋਕ ਅਦਾਲਤ

ਪੰਜਾਬ ਸਰਕਾਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਦਿਨ-ਰਾਤ ਕਰ ਰਹੀ ਹੈ ਕੰਮ : ਹਰਪਾਲ ਸਿੰਘ ਚੀਮਾ

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ : ਮੁੱਖ ਮੰਤਰੀ

ਮੋਹਾਲੀ ਨੇ ਜੂਨ 2025 ਨੂੰ ਖਤਮ ਹੋਈ ਪਹਿਲੀ ਤਿਮਾਹੀ ਲਈ ਏ ਸੀ ਪੀ ਟੀਚਿਆਂ ਨੂੰ ਪਾਰ ਕੀਤਾ

ਸਕੂਲ ਉਸਾਰੀ ਦੇ ਚਲਦੇ ਵਿਦਿਆਰਥੀਆਂ ਨੂੰ ਕੋਈ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ : ਵਧੀਕ ਡਿਪਟੀ ਕਮਿਸ਼ਨਰ

ਚੀਨ ਸ਼੍ਰੀ ਸੱਤਿਆ ਨਾਰਾਇਣ ਮੰਦਰ ਵਿੱਚ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਵਿੱਚ ਭਗਵਾਨ ਸ਼੍ਰੀ ਕ੍ਰਿਸ਼ਨ ਦਾ ਜਨਮਦਿਨ ਮਨਾਇਆ ਗਿਆ

ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਵੱਲੋਂ ਮੁੱਖ ਮੰਤਰੀ ਰਾਹਤ ਫ਼ੰਡ ਲਈ 10 ਲੱਖ ਰੁਪਏ ਦਾ ਯੋਗਦਾਨ