Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Health

ਸਿਵਲ ਸਰਜਨ ਵਲੋਂ ਟੀ.ਬੀ. ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ  

February 03, 2025 03:32 PM
SehajTimes

ਮੋਹਾਲੀ : ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਤਪਦਿਕ ਦੇ ਮਰੀਜ਼ਾਂ ਦੀ ਮਦਦ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ ‘ਨਿਕਸ਼ੇ ਮਿੱਤਰਾ’ ਪ੍ਰੋਗਰਾਮ ਤਹਿਤ  ਕੋਈ ਵੀ ਪ੍ਰਾਈਵੇਟ ਵਿਅਕਤੀ, ਚੁਣਿਆ ਹੋਇਆ ਪ੍ਰਤੀਨਿਧੀ, ਸਰਕਾਰੀ ਜਾਂ ਗ਼ੈਰ-ਸਰਕਾਰੀ ਸੰਸਥਾ ਦੇ ਮੁਲਾਜ਼ਮ, ਕੋਈ ਵੀ ਸੰਸਥਾ, ਕਾਰਪੋਰੇਸ਼ਨ ਜਾਂ ਕੰਪਨੀ ਜ਼ਿਲ੍ਹੇ ਦੇ ਕਿਸੇ ਵੀ ਟੀ.ਬੀ. ਮਰੀਜ਼ ਨੂੰ ਗੋਦ ਲੈ ਸਕਦੇ ਹਨ, ਜਿਸ ਤਹਿਤ ਉਹ ਮਰੀਜ਼ਾਂ ਨੂੰ 6 ਮਹੀਨੇ ਤਕ ਅਪਣੇ ਖ਼ਰਚੇ ’ਤੇ ਖਾਣ-ਪੀਣ ਦਾ ਸਮਾਨ ਜਿਵੇਂ ਦਾਲਾਂ, ਅਨਾਜ, ਤੇਲ, ਦੁੱਧ ਆਦਿ ਮੁਹਈਆ ਕਰਵਾਉਣਗੇ।
ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨਵਦੀਪ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਤਪਦਿਕ ਦੀ ਬੀਮਾਰੀ ਦਾ ਮੁਕੰਮਲ ਖ਼ਾਤਮਾ ਕਰਨਾ ਹੈ, ਜਿਸ ਲਈ ਸਿਵਲ ਸੁਸਾਇਟੀ ਦਾ ਸਹਿਯੋਗ ਲੋੜੀਂਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਜਾਂ ਅਦਾਰਾ ਤਪਦਿਕ ਦੇ ਮਰੀਜ਼ਾਂ ਨੂੰ ਅਪਣਾਅ ਕੇ ਉਨ੍ਹਾਂ ਦੀਆਂ ਖ਼ੁਰਾਕੀ ਲੋੜਾਂ ਤੇ ਹੋਰ ਤਰੀਕਿਆਂ ਨਾਲ ਮਦਦ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਅਪਣੇ ਵਲੋਂ ਵੱਡੇ ਯਤਨ ਕਰ ਰਹੀ ਹੈ ਪਰ ਇਸ ਪ੍ਰੋਗਰਾਮ ਦਾ ਮਕਸਦ ਟੀ.ਬੀ. ਮੁਕਤ ਮੁਹਿੰਮ ਨੂੰ ਲੋਕ ਲਹਿਰ ਬਣਾਉਣਾ ਹੈ।  
                  ਇਸ ਪ੍ਰੋਗਰਾਮ ਬਾਰੇ ਵਿਸਥਾਰ ਨਾਲ ਦਸਦਿਆਂ ਸਿਵਲ ਸਰਜਨ ਨੇ ਕਿਹਾ ਕਿ ਮਰੀਜ਼ ਨੂੰ ਪੌਸ਼ਟਿਕ ਖ਼ੁਰਾਕ ਦੇਣ ਤੋਂ ਇਲਾਵਾ ਉਸ ਦੀ ਜਾਂ ਉਸ ਦੇ ਪਰਵਾਰਕ ਜੀਆਂ ਦੀ ਕਿੱਤਾਮੁਖੀ ਸਿਖਲਾਈ, ਨੌਕਰੀ ਦਿਵਾਉਣ ਤੇ ਇਲਾਜ ਪ੍ਰਬੰਧਨ ਵਿਚ ਵੀ ਮਦਦ ਕੀਤੀ ਜਾ ਸਕਦੀ ਹੈ। ਉਨ੍ਹਾਂ ਦਸਿਆ ਕਿ ਜੋ ਕੋਈ ਵੀ ਟੀ.ਬੀ. ਦੇ ਮਰੀਜ਼ਾਂ ਨੂੰ ਅਪਣਾਏਗਾ, ਉਸ ਲਈ ਮਰੀਜ਼ਾਂ ਨੂੰ ਘੱਟੋ ਘੱਟ ਇਕ ਸਾਲ ਲਈ ਅਪਣਾਉਣਾ ਪਵੇਗਾ ਤੇ 6 ਮਹੀਨੇ ਲਈ ਉਸ ਨੂੰ ਸੁਝਾਈਆਂ ਗਈਆਂ ਖ਼ੁਰਾਕੀ ਵਸਤਾਂ ਮੁਹਈਆ ਕਰਵਾਉਣੀਆਂ ਪੈਣਗੀਆਂ। ਅਜਿਹੇ ਦਾਨੀ ਵਿਅਕਤੀਆਂ ਜਾਂ ਸੰਸਥਾਵਾਂ ਨੂੰ ‘ਨਿਕਸ਼ੇ ਮਿੱਤਰ’ ਦਾ ਨਾਮ ਦਿਤਾ ਜਾਵੇਗਾ। ਇਕ ਵਿਅਕਤੀ ਜਾਂ ਅਦਾਰਾ ਇਕ ਜਾਂ ਇਕ ਤੋਂ ਵੱਧ ਜਿੰਨੇ ਮਰਜ਼ੀ ਟੀ.ਬੀ. ਰੋਗੀਆਂ ਨੂੰ ਅਪਣਾ ਸਕਦਾ ਹੈ।  
     ਸਿਵਲ ਸਰਜਨ ਨੇ ਦਸਿਆ ਕਿ ਕੋਈ ਵੀ ਚਾਹਵਾਨ ਵਿਅਕਤੀ ਜਾਂ ਅਦਾਰਾ www.nikshay.in ’ਤੇ ਲਾਗ ਇਨ ਕਰ ਕੇ ਨਿਕਸ਼ੇ ਮਿੱਤਰਾ ਰਜਿਸਟਰੇਸ਼ਨ ਫ਼ਾਰਮ ’ਤੇ ਪੰਜੀਕਰਣ ਕਰ ਸਕਦਾ ਹੈ। ਇਸ ਪੋਰਟਲ ’ਤੇ ਅਪਣੀ ਸਹੂਲਤ ਮੁਤਾਬਕ ਟੀ.ਬੀ. ਦੇ ਮਰੀਜ਼ਾਂ ਦੀ ਚੋਣ ਕੀਤੀ ਜਾ ਸਕਦੀ ਹੈ। ਇਸ ਸਬੰਧੀ ਕਿਸੇ ਵੀ ਜਾਣਕਾਰੀ ਲਈ ਜਾਂ ਪੰਜੀਕਰਣ ਫ਼ਾਰਮ ਭਰਨ ਲਈ ਜ਼ਿਲ੍ਹਾ ਸਿਹਤ ਵਿਭਾਗ ਦੇ ਟੀ.ਬੀ. ਅਧਿਕਾਰੀ ਨਾਲ ਮੋਬਾਈਲ ਫ਼ੋਨ ਨੰਬਰ 79730 24849 ’ਤੇ ਸੰਪਰਕ ਕੀਤਾ ਜਾ ਸਕਦਾ ਹੈ।  
      ਡਾ. ਸੰਗੀਤਾ ਜੈਨ ਨੇ ਕਿਹਾ ਕਿ ਜ਼ਿਲ੍ਹਾ ਮੋਹਾਲੀ ਵਿਚ ਭਾਰੀ ਗਿਣਤੀ ਵਿਚ ਕਾਰੋਬਾਰੀ ਅਦਾਰੇ ਹਨ ਜਿਹੜੇ ਇਸ ਨੇਕ ਕਾਰਜ ਵਿਚ ਵੱਡਮੁੱਲਾ ਯੋਗਦਾਨ ਪਾ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਟੀ.ਬੀ. ਦੇ ਮਰੀਜ਼ਾਂ ਦੇ ਨਿਕਸ਼ੇ ਮਿੱਤਰ ਬਣ ਕੇ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕਰਨ।
ਫ਼ੋਟੋ ਕੈਪਸ਼ਨ : ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਸੰਗੀਤਾ ਜੈਨ। 

Have something to say? Post your comment

 

More in Health

ਮਲੇਰੀਆ ਤੇ ਡੇਂਗੂ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾਗਰੂਕ 

ਦਵਾਈਆਂ ਦੀ ਆਨਲਾਈਨ ਵਿਕਰੀ ਖਿਲਾਫ ਕੈਮਿਸਟਾਂ ਨੇ ਖੋਲਿਆ ਮੋਰਚਾ 

ਛਾਜਲੀ ਵਿਖੇ ਅੱਖਾਂ ਦਾ ਚੈੱਕਅਪ ਕੈਂਪ 21 ਨੂੰ 

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਪਟਿਆਲਾ ਦੇ ਡਰਾਈਵਰ ਦੀ ਮਾਂ ਨੇ ਕੈਂਸਰ ਨੂੰ ਹਰਾਇਆ ; ਮੁੱਖ ਮੰਤਰੀ ਸਿਹਤ ਯੋਜਨਾ ਬਣੀ ਔਖੇ ਸਮੇਂ ਦਾ ਸਹਾਰਾ

ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾ

ਜੇਕਰ ਭਗਤ ਸਿੰਘ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਹੁੰਦੇ ਤਾਂ ਦੇਸ਼ ਦਾ ਨਕਸ਼ਾ ਕੁਝ ਹੋਰ ਹੁੰਦਾ-ਭਗਵੰਤ ਸਿੰਘ ਮਾਨ

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਵੇਂ ਹਸਪਤਾਲ ਨਾਲ ਧੂਰੀ ਸ਼ਹਿਰ ਅਤੇ 70 ਪਿੰਡਾਂ ਦੇ ਹਜ਼ਾਰਾਂ ਲੋਕਾਂ ਨੂੰ ਮਿਲਣਗੀਆਂ ਮਿਆਰੀ ਸਿਹਤ ਸਹੂਲਤਾਂ-ਭਗਵੰਤ ਸਿੰਘ ਮਾਨ ਮੁਫਤ ਇਲਾਜ ਅਤੇ 10 ਲੱਖ ਦੀ ਸਿਹਤ ਯੋਜਨਾ ਨਾਲ ‘ਆਪ’ ਸਰਕਾਰ ਕਿਸੇ ਵੀ ਪਰਿਵਾਰ ਨੂੰ ਚੰਗੀਆਂ ਸਿਹਤ ਸਹੂਲਤਾਂ ਲੈਣ ਤੋਂ ਵਾਂਝਾ ਨਹੀਂ ਰਹਿਣ ਦੇਵੇਗੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਮਿਸਟਾਂ ਨੇ ਦਵਾਈ ਦੀ ਆਨਲਾਈਨ ਵਿਕਰੀ ਤੇ ਕੀਤੀ ਚਰਚਾ 

ਪੰਜਾਬ ਸਰਕਾਰ ਨੇ ਸਿਹਤ ਬਜਟ ਵਿੱਚ 23 ਫ਼ੀਸਦੀ ਦਾ ਇਤਿਹਾਸਕ ਵਾਧਾ ਕੀਤਾ : ਚੇਅਰਮੈਨ ਗੁਰਸ਼ਰਨ ਸਿੰਘ ਛੀਨਾ