Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸ਼ਹਿਰ ਦੀਆਂ ਸੜਕਾਂ ਲਈ 95 ਲੱਖ ਰੁਪਏ ਦੇ ਟੈਂਡਰ ਜਾਰੀ : ਵਿਧਾਇਕ ਹੈਪੀ

February 03, 2025 03:53 PM
SehajTimes

ਬਸੀ ਪਠਾਣਾ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸੜ੍ਹਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਵੱਡੀ ਪੱਧਰ ਤੇ ਸੜ੍ਹਕਾਂ ਦੇ ਕੰਮ ਕਰਵਾਏ ਜਾ ਰਹੇ ਹਨ ਸਰਕਾਰ ਵੱਲੋਂ ਬਸੀ ਪਠਾਣਾ ਹਲਕੇ ਦੀਆਂ ਸੜ੍ਹਕਾਂ ਦੀ ਮੁਰੰਮਤ ਲਈ 95 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਹਲਕੇ ਦੀਆਂ ਸੜ੍ਹਕਾਂ ਦੀ ਮੁਰੰਮਤ ਅਤੇ ਨਵੀਂਆਂ ਸੜਕਾਂ ਬਣਾਉਣ ਲਈ ਟੈਂਡਰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਵਰਕ ਆਰਡਰ ਪ੍ਰਗਤੀ ਅਧੀਨ ਹੈ। ਵਰਕ ਆਰਡਰ ਜਾਰੀ ਹੁੰਦਿਆਂ ਹੀ ਕੰਮ ਸ਼ੁਰੂ ਹੋ ਜਾਵੇਗਾ। ਇਹ ਜਾਣਕਾਰੀ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਦਿੱਤੀ।

 ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਨਾਮਦੇਵ ਰੋਡ ਪਹਿਲਾਂ ਲੋਕ ਨਿਰਮਾਣ ਵਿਭਾਗ ਕੋਲ ਸੀ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਹੁਣ ਇਹ ਸੜ੍ਹਕ ਨਗਰ ਕੌਂਸਲ ਨੂੰ ਸੌਂਪੀ ਗਈ ਹੈ। ਇਸ ਸੜਕ ਦੀ ਮੁਰੰਮਤ ਲਈ ਆਨ ਲਾਇਨ ਐਸਟੀਮੇਟ ਤਿਆਰ ਹੋ ਚੁੱਕਾ ਹੈ ਤੇ ਇਸ ਸੜ੍ਹਕ ਲਈ ਤਕਨੀਕੀ ਪ੍ਰਵਾਨਗੀ ਵੀ ਹੋ ਚੁੱਕੀ ਹੈ। ਨਗਰ ਕੌਂਸਲ ਦੇ ਹਾਊਸ ਦੀ ਮੀਟਿੰਗ ਵਿੱਚ ਸੜ੍ਹਕ ਸਬੰਧੀ ਪ੍ਰਬੰਧਕੀ ਪ੍ਰਵਾਨਗੀ ਹੋਣ ਉਪਰੰਤ ਟੈਂਡਰ ਜਾਰੀ ਕਰਕੇ ਸੜ੍ਹਕ ਦਾ ਕੰਮ ਛੇਤੀ ਹੀ ਸ਼ੁਰੂ ਕਰਵਾਇਆ ਜਾਵੇਗਾ।

 ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ ਨੇ ਦੱਸਿਆ ਕਿ ਬਸੀ ਪਠਾਣਾ ਵਿੱਚ ਨਗਰ ਕੌਂਸਲ ਵੱਲੋਂ ਸ਼ਹਿਰ ਵਿੱਚੋਂ ਗਿੱਲ੍ਹਾ ਤੇ ਸੁੱਕਾ ਕੂੜਾ ਇਕੱਤਰ ਕਰਨ ਲਈ ਨਗਰ ਕੌਂਸਲ ਦੇ ਵਾਹਨਾਂ ਰਾਹੀਂ ਡੋਰ-ਟੂ-ਡੋਰ ਕੁਲੈਕਸ਼ਨ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਾਸੀਆਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਆਪਣੇ ਘਰਾਂ ਦਾ ਗਿੱਲ੍ਹਾ ਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਕੌਂਸਲ ਦੇ ਸਫਾਈ ਕਰਮਚਾਰੀਆਂ ਨੂੰ ਦਿੱਤਾ ਜਾਵੇ ਅਤੇ ਘਰਾਂ ਦਾ ਕੂੜਾ ਸੜ੍ਹਕਾਂ ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਸੜ੍ਹਕਾਂ ਤੇ ਕੂੜਾ ਸੁੱਟਣ ਵਾਲਿਆਂ ਵਿਰੁੱਧ ਸਾਲਿਡ ਵੇਸਟ ਮੈਨੇਜਮੈਂਟ ਦੇ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਸ਼ਹਿਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਨਗਰ ਕੌਂਸਲ ਵੱਲੋਂ ਬਸੀ ਪਠਾਣਾ ਦੀ ਸਾਫ ਸਫਾਈ ਲਈ ਕੀਤੇ ਜਾ ਰਹੇ ਕਾਰਜਾਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਇਆ ਜਾ ਸਕੇ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ