Saturday, January 31, 2026
BREAKING NEWS
ਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂ

Health

ਲੋਕ ਯੋਗ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਹੋ ਰਹੇ ਨੇ ਰੋਗ ਮੁਕਤ : ਐਸ.ਡੀ.ਐਮ ਦਮਨਦੀਪ ਕੌਰ

February 03, 2025 04:42 PM
SehajTimes

ਸਾਹਿਬਜ਼ਾਦਾ ਅਜੀਤ ਸਿੰਘ ਨਗਰ : ਮੁੱਖ ਮੰਤਰੀ, ਪੰਜਾਬ ਵੱਲੋਂ ਪੰਜਾਬ ਵਾਸੀਆਂ ਨੂੰ ਨਰੋਈ ਜੀਵਨ ਸ਼ੈਲੀ ਪ੍ਰਦਾਨ ਕਰਨ ਦੇ ਮਕਸਦ ਨਾਲ ਚਲਾਈ ਜਾ ਰਹੀ ਮੁੱਖ ਮੰਤਰੀ ਦੀ ਯੋਗਸ਼ਾਲਾ ਦਾ ਪਿੰਡਾਂ ਅਤੇ ਸ਼ਹਿਰਾਂ ਦੇ ਵਾਸੀ ਭਰਪੂਰ ਲਾਹਾ ਲੈ ਰਹੇ ਹਨ। ਐਸ.ਡੀ.ਐਮ.ਮੋਹਾਲੀ, ਦਮਨਦੀਪ ਕੌਰ ਵੱਲੋਂ ਦੱਸਿਆ ਗਿਆ ਕਿ ਯੋਗਾ ਟ੍ਰੈਨਰ ਪੂਜਾ ਰਾਵਤ ਅਨੁਸਾਰ ਯੋਗਾ ਅਭਿਆਸ ਨਾਲ ਲੋਕ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਰੋਜ਼ਾਨਾ ਸੈਸ਼ਨ (ਯੋਗਾ ਕਲਾਸ) ਵਿੱਚ ਭਾਗੀਦਾਰਾਂ ਦੀ ਗਿਣਤੀ ਵੱਧ ਰਹੀ ਹੈ ਅਤੇ ਉਨ੍ਹਾਂ ਵੱਲੋਂ ਰੋਜ਼ਾਨਾ ਛੇ ਯੋਗਾ ਸੈਸ਼ਨ ਲਗਾਏ ਜਾਂਦੇ ਹਨ।
     ਵਧੇਰੇ ਜਾਣਕਾਰੀ ਦਿੰਦੇ ਹੋਏ ਯੋਗਾ ਟ੍ਰੇਨਰ ਪੂਜਾ ਰਾਵਤ ਨੇ ਦੱਸਿਆ ਕਿ ਉਸ ਵੱਲੋਂ ਮੋਹਾਲੀ ਵਿਖੇ ਵੱਖ-ਵੱਖ ਥਾਵਾਂ ਤੇ ਰੋਜਾਨਾ 6 ਯੋਗਾ ਸੈਸ਼ਨ ਲਗਾਏ ਜਾਂਦੇ ਹਨ, ਜਿਸ ਵਿੱਚ ਉਹ ਆਪਣੀ ਪਹਿਲੀ ਅਤੇ ਦੂਸਰੀ ਕਲਾਸ ਸ਼ਿਵ ਮੰਦਿਰ ਫੇਜ਼-1, ਸੈਕਟਰ-55 ਵਿਖੇ ਸਵੇਰੇ 7.00 ਤੋਂ 8.00 ਵਜੇ ਅਤੇ 08.05 ਤੋਂ 09.05 ਵਜੇ ਤੱਕ, ਤੀਸਰੀ ਕਲਾਸ ਪਾਰਕ-19, ਫੇਜ਼-1 ਵਿਖੇ ਸਵੇਰੇ 11.00 ਤੋਂ 12.00 ਵਜੇ ਤੱਕ, ਚੌਥੀ ਕਲਾਸ ਫੇਜ਼-4, ਸੈਕਟਰ-59 ਵਿਖੇ ਦੁਪਿਹਰ 12.10 ਵਜੇ ਤੋਂ 01.10 ਵਜੇ ਤੱਕ ਅਤੇ ਪੰਜਵੀਂ ਕਲਾਸ ਪ੍ਰਾਇਮਰੀ ਸਕੂਲ, ਫੇਜ਼-1, ਸੈਕਟਰ-55 ਵਿਖੇ ਬਾਅਦ ਦੁਪਿਹਰ 03.30 ਤੋਂ 04.30 ਵਜੇ ਤੱਕ ਅਤੇ ਛੇਵੀਂ ਕਲਾਸ ਗਾਇਤਰੀ ਮੰਦਿਰ ਫੇਜ਼-1, ਸੈਕਟਰ-55 ਵਿਖੇ ਸ਼ਾਮ 04.35 ਤੋਂ 05.35 ਵਜੇ ਤੱਕ ਲਾਈ ਜਾਂਦੀ ਹੈ।
 ਟ੍ਰੇਨਰ ਪੂਜਾ ਰਾਵਤ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਪੁਰਾਣੇ ਰੋਗਾਂ ਤੋਂ ਮੁਕਤ ਹੋ ਰਹੇ ਹਨ। ਮੋਹਾਲੀ ਦੇ ਵੱਖ-ਵੱਖ ਸੈਕਟਰਾਂ ’ਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 150 ਤੋਂ ਵਧੇਰੇ ਸ਼ਹਿਰ ਵਾਸੀ ਸ਼ਾਮਿਲ ਹੋ ਕੇ ਆਪਣੀ ਜੀਵਨ ਸ਼ੈਲੀ ਨੂੰ ਚੁਸਤ-ਦਰੁਸਤ ਕਰ ਰਹੇ ਹਨ।
 ਉਨ੍ਹਾਂ ਕਿਹਾ ਕਿ ਯੋਗਾ ਦਾ ਰੋਜ਼ਾਨਾ ਅਭਿਆਸ ਸਰੀਰ ਦੀ ਮਾਨਸਿਕ ਅਤੇ ਸਰੀਰਕ ਤੰਦਰੁਸਤੀ ਲਈ ਬਹੁਤ ਲਾਭਦਾਇਕ ਸਿੱਧ ਹੋ ਰਿਹਾ ਹੈ। ਯੋਗਾ ਦੇ ਰੋਜ਼ਾਨਾ ਅਭਿਆਸ ਨਾਲ ਪੁਰਾਣੀਆਂ ਬਿਮਾਰੀਆਂ ਤੋਂ ਛੁਟਕਾਰਾ ਮਿਲਦਾ ਹੈ। ਉਨ੍ਹਾਂ ਦੱਸਿਆ ਕਿ ਯੋਗ ਸੈਸ਼ਨਾਂ ਦੌਰਾਨ ਕੁਝ ਲੋਕ ਅਜਿਹੇ ਹਨ, ਜੋ ਕਿ ਨਿਰਵਿਘਨ ਯੋਗਾ ਕਲਾਸਾਂ ਲਗਾ ਰਹੇ ਹਨ ਅਤੇ ਉਨ੍ਹਾਂ ਨੇ ਯੋਗਾ ਨੂੰ ਆਪਣੀ ਰੋਜਾਨਾ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ। ਬਹੁਤ ਸਾਰੇ ਅਜਿਹੇ ਲੋਕ ਹਨ, ਯੋਗਾ ਨੇ ਜਿਨ੍ਹਾਂ ਦੀ ਨੀਰਸ ਜ਼ਿੰਦਗੀ ’ਚ ਪੂਰਨ ਤੌਰ ਤੇ ਬਦਲਾਅ ਲੈ ਆਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਸਾਧਕ ਬਣਨ ਲਈ ਬੱਸ ਇੱਕ ਵਾਰ ਮਨ ਨੂੰ ਧਿਆਨ ’ਚ ਲਿਆਉਣਾ ਪੈਂਦਾ ਹੈ ਅਤੇ ਉਸ ਤੋਂ ਬਾਅਦ ਯੋਗਾ ਦੇ ਸਰੀਰ ’ਤੇ ਪੈਣ ਵਾਲੇ ਚੰਗੇ ਪ੍ਰਭਾਵ ਤੋਂ ਬਾਅਦ ਯੋਗਾ ਨੂੰ ਛੱਡਣਾ ਅਸੰਭਵ ਹੋ ਜਾਂਦਾ ਹੈ। ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in 'ਤੇ ਜਾ ਲੈ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟ੍ਰੇਨਰ ਦੀ ਸਹੂਲਤ ਲੈਣ ਲਈ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ 'ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟ੍ਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਨਵੇਂ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।

 

Have something to say? Post your comment

 

More in Health

ਸਿਹਤ ਵਿਭਾਗ ਵੱਲੋਂ ਡਰਾਈਵਰਾਂ ਦੀਆਂ ਅੱਖਾਂ ਦੀ ਜਾਂਚ ਸਬੰਧੀ ਕੈਂਪ ਲਗਾਇਆ

ਐਸ. ਐਮ. ਓ ਵੱਲੋਂ ਸਿਹਤ ਕੇਂਦਰਾਂ ਦਾ ਅਚਨਚੇਤ ਨਰੀਖਣ

ਪੰਜਾਬ ਵਿੱਚ 'ਮੁੱਖ ਮੰਤਰੀ ਸਿਹਤ ਯੋਜਨਾ' ਸ਼ੁਰੂ, ਇਹ ਕਦਮ ਇਤਿਹਾਸਕ ਮੀਲ ਪੱਥਰ ਹੋਵੇਗਾ ਸਾਬਤ: ਕੁਲਤਾਰ ਸਿੰਘ ਸੰਧਵਾਂ

ਬ੍ਰੈਸਟ ਕੈਂਸਰ ਨਵੇਂ ਯੁੱਗ ਦੀ ਸਭ ਤੋਂ ਆਮ ਅਤੇ ਘਾਤਕ ਬਿਮਾਰੀ : ਡਾ. ਵਿਜੇ ਜਾਗੜ

ਠੰਢੇ ਮੌਸਮ ਦੌਰਾਨ ਸਾਵਧਾਨੀ ਅਪਣਾਕੇ ਹੀ ਗੰਭੀਰ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ: ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ

ਮਾਲੇਰਕੋਟਲਾ ਪੁਲਿਸ ਵੱਲੋਂ ਮੈਡੀਕਲ ਸਟੋਰਾਂ ਦੀ ਅਚਾਨਕ ਚੈਕਿੰਗ

3 ਕਰੋੜ ਪੰਜਾਬੀਆਂ ਨੂੰ ਨਵੇਂ ਸਾਲ ਦਾ ਤੋਹਫਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕਰਨ ਦੀ ਦਿੱਤੀ ਪ੍ਰਵਾਨਗੀ

ਨਿਮੋਨੀਆ ਤੋਂ ਬਚਾਅ ਲਈ ਆਸ਼ਾ ਨੂੰ ਦਿੱਤੀ ਜਾਣਕਾਰੀ

ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਕੀਤਾ ਜਾਗਰੂਕ 

ਵਿਸ਼ਵ ਏਡਜ ਦਿਵਸ ਮੌਕੇ ਸਿਹਤ ਮੰਤਰੀ ਪੰਜਾਬ ਵੱਲੋਂ ਫਰੀਦਕੋਟ ਹਸਪਤਾਲ ਨੂੰ ਪੰਜਾਬ ਭਰ ਵਿੱਚ ਵਧੀਆ ਸੇਵਾਵਾਂ ਲਈ ਦਿੱਤਾ ਐਵਾਰਡ