Thursday, April 02, 2026
BREAKING NEWS
ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜ

Chandigarh

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ 'ਚ 88 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

February 03, 2025 06:49 PM
SehajTimes

ਚੰਡੀਗੜ੍ਹ : ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਮਾਰਚ 2022 ਤੋਂ ਲੈ ਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 88,014 ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ। ਬਹੁਤ ਸਾਰੇ ਵੱਡੇ ਉਦਯੋਗ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰ ਰਹੇ ਹਨ ਅਤੇ ਕਈ ਕੌਮੀ ਅਤੇ ਕੌਮਾਂਤਰੀ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ।

ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,574 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ 88,014 ਕਰੋੜ ਰੁਪਏ ਦਾ ਨਿਵੇਸ਼ ਹੋਵੇਗਾ। ਇਸ ਸਦਕਾ ਤਕਰੀਬਨ 4,01,217 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਸੌਂਦ ਨੇ ਹੋਰਨਾਂ ਉਦਯੋਗਪਤੀਆਂ ਨੂੰ ਵੀ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਵੱਡੇ-ਵੱਡੇ ਉਦਯੋਗਿਕ ਘਰਾਣੇ ਪੰਜਾਬ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਵਿੱਚ ਦਿਲਚਸਪੀ ਵਿਖਾ ਰਹੀਆਂ ਹਨ।

ਉਦਯੋਗ ਤੇ ਪੂੰਜੀ ਪ੍ਰੋਤਸਾਹਨ ਮੰਤਰੀ ਨੇ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਟਿਡ (1400 ਕਰੋੜ ਰੁਪਏ), ਰੁਚਿਰਾ ਪੇਪਰਜ਼ ਲਿਮਟਿਡ (1137 ਕਰੋੜ ਰੁਪਏ), ਟੋਪਨ ਸਪੈਸ਼ਲਿਟੀ ਫਿਲਮਜ਼ ਲਿਮਟਿਡ (787 ਕਰੋੜ ਰੁਪਏ), ਨੇਸਲੇ ਇੰਡੀਆ ਲਿਮਟਿਡ (583 ਕਰੋੜ ਰੁਪਏ), ਹੈਪੀ ਫੋਰਜਿੰਗਜ਼ ਲਿਮਟਿਡ (438 ਕਰੋੜ ਰੁਪਏ), ਫਰੂਡੇਨਬਰਗ ਗਰੁੱਪ (339 ਕਰੋੜ ਰੁਪਏ), ਓਏਕੇਮੇਟਕੋਰਪ ਲਿਮਟਿਡ (309 ਕਰੋੜ ਰੁਪਏ) ਅਤੇ ਕਾਰਗਿਲ ਇੰਡੀਆ ਪ੍ਰਾਈਵੇਟ ਲਿਮਟਿਡ ਨੇ (160 ਕਰੋੜ ਰੁਪਏ) ਦਾ ਨਿਵੇਸ਼ ਕੀਤਾ ਹੈ।

ਉਨ੍ਹਾਂ ਕਿਹਾ ਕਿ ਹੋਰ ਕਾਰੋਬਾਰੀ ਵੀ ਆਪਣੀਆਂ ਸਨਅਤਾਂ ਪੰਜਾਬ ਵਿੱਚ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ।

ਸੌਂਦ ਨੇ ਦੱਸਿਆ ਕਿ ਸੂਬੇ ਦਾ "ਇਨਵੈਸਟ ਪੰਜਾਬ" ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਪਹਿਲਾ ਸਥਾਨ ਰੱਖਦਾ ਹੈ ਅਤੇ ਇਸ ਉੱਤੇ 58 ਹਜ਼ਾਰ ਦੇ ਕਰੀਬ ਛੋਟੇ ਅਤੇ ਦਰਮਿਆਨੇ ਨਵੇਂ ਉਦਯੋਗਾਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ, ਜੋ ਕਿ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।
-----

Have something to say? Post your comment

 

More in Chandigarh

ਪੰਜਾਬ ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਯੁੱਧ ਨਸ਼ਿਆਂ ਵਿਰੁੱਧ ਦੇ 13 ਮਹੀਨੇ: 2458 ਕਿਲੋ ਹੈਰੋਇਨ ਸਮੇਤ 56 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

ਜੋਗਿੰਦਰਾ ਗਰੁੱਪ ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ: ਸੰਜੀਵ ਅਰੋੜਾ

ਭਗਵੰਤ ਸਿੰਘ ਮਾਨ ਸਰਕਾਰ ਦੀ ‘ਰੋਜ਼ਗਾਰ ਕ੍ਰਾਂਤੀ’: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ ੧੯,੦੦੦ ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਮੁੱਖ ਮੰਤਰੀ ਤੀਰਥ ਯਾਤਰਾ ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਹਲਕੇ ਤੋਂ 16ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ

ਮਿਸਲ ਸਤਲੁਜ ਦੀ ਮਜ਼ਬੂਤੀ ਲਈ ਜਥੇਬੰਦੀਕ ਢਾਂਚੇ ਦਾ ਵਿਸਥਾਰ : ਅਜੇਪਾਲ ਸਿੰਘ ਬਰਾੜ

ਪੰਜਾਬ ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ