ਅਗਲੇ ਸਾਲ ਲਈ ਆਯੂਸ਼ਮਾਨ ਯੋਜਨਾ ਤਹਿਤ 2500 ਕਰੋੜ ਰੁਪਏ ਦੇ ਬਜਟ ਦਾ ਕੀਤਾ ਜਾਵੇਗਾ ਪ੍ਰਾਵਧਾਨ
ਹਰਿਆਣਾ ਸਰਕਾਰ ਵੱਲੋਂ ਬਿਨ੍ਹਾਂ ਦੇਰੀ ਕੀਤਾ ਜਾਵੇਗਾ ਆਯੂਸ਼ਮਾਨ ਯੋਜਨਾ ਤਹਿਤ ਪੈਂਡਿੰਗ ਕਲੇਮ ਦਾ ਭੁਗਤਾਨ
ਚੰਡੀਗੜ੍ਹ : ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਅਤੇ ਇੰਡੀਅਨ ਮੈਡੀਕਲ ਏਸੋਸਇਏਸ਼ਨ ਦੇ ਪ੍ਰਤੀਨਿਧੀਆਂ ਦੇ ਨਾਲ ਅੱਜ ਇੱਥੇ ਹੋਈ ਮੀਟਿੰਗ ਵਿਚ ਆਈਐਮਏ ਵੱਲੋਂ ਰੱਖੀ ਗਈ ਕਈੀ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਦੇ ਤਹਿਤ, ਆਯੂ ਸ਼ਮਾਨ ਯੋਜਨਾ ਤਹਿਤ 10 ਮਾਰਚ ਤੱਕ ਕਲੇਮ ਲਈ ਜਿੰਨ੍ਹੇ ਵੀ ਬਿਨੈ ਆਉਣਗੇ, ਉਨ੍ਹਾਂ ਸਾਰਿਆਂ ਦਾ 31 ਮਾਰਚ, 2025 ਤੱਕ ਭੁਗਤਾਨ ਯਕੀਨੀ ਕੀਤਾ ਜਾਵੇਗਾ। ਇਸ ਦੇ ਲਈ ਵਿਭਾਗ ਨੂੰ ਸੋਧ ਬਜਟ ਵਿਚ ਕਾਫੀ ਰਕਮ ਅਨੁਮੋਦਿਤ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਅਗਲੇ ਸਾਲ ਲਈ ਆਯੂਸ਼ਮਾਨ ਯੋਜਨਾ ਤਹਿਤ ਕਲੇਮ ਦੇ ਨਿਪਟਾਨ ਤੇ ਸਮੇਂਬੱਧ ਭੁਗਤਾਨ ਲਈ 2500 ਕਰੋੜ ਰੁਪਏ ਦੇ ਬਜਟ ਦਾ ਪ੍ਰਾਵਧਾਨ ਕੀਤਾ ਜਾਵੇਗਾ।
ਆਈਐਮਏ ਦੀ ਹਰਿਆਣਾ ਇਕਾਈ ਦੇ ਪ੍ਰਤੀਨਿਧੀਆਂ ਨੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਪ੍ਰਗਟਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਦੀ ਮੰਗਾਂ 'ਤੇ ਹਮਦਰਦੀਪੂਰਵਕ ਵਿਚਾਰ ਕਰ ਤੁਰੰਤ ਕਾਰਵਾਈ ਕੀਤੀ ਹੈ। ਆਈਐਮਏ ਵੱਲੋਂ ਆਯੂਸ਼ਮਾਨ ਯੋਜਨਾ ਤਹਿਤ ਪਹਿਲਾਂ ਦੀ ਤਰ੍ਹਾ ਹੀ ਇਲਾਜ ਜਾਰੀ ਰਹੇਗਾ ਅਤੇ ਮਰੀਜਾਂ ਨੂੰ ਕਿਸੇ ਤਰ੍ਹਾ ਦੀ ਕੋਈ ਮੁਸ਼ਕਲ ਨਹੀਂ ਆਵੇਗੀ।
ਆਯੂਸ਼ਮਾਨ ਭਾਰਤ ਹਰਿਆਣਾ ਸਿਹਤ ਸਰੰਖਣ ਅਥਾਰਿਟੀ ਦੀ ਮੁੱਖ ਕਾਰਜਕਾਰੀ ਅਧਿਕਾਰੀ ਸ੍ਰੀਮਤੀ ਸੰਗੀਤਾ ਤੇਤਰਵਾਲ ਨੇ ਵਿਸਤਾਰ ਜਾਣਕਾਰੀ ਦਿੰਦੇ ਹੋਏ ਦਸਿਆ ਕਿ 1 ਜਨਵਰੀ ਤੋਂ ਹੁਣ ਤੱਕ ਆਯੂਸ਼ਮਾਨ ਯੋਜਨਾ ਤਹਿਤ ਪ੍ਰਾਪਤ ਕਲੇਮ ਬਿਨਿਆਂ ਲਈ 195 ਕਰੋੜ ਰੁਪਏ ਦਾ ਭਗੁਤਾਨ ਕੀਤਾ ਜਾ ਚੁੱਕਾ ਹੈ। ਬਾਕੀ ਪੈਂਡਿੰਗ ਕਲੇਮ ਦਾ ਭੁਗਤਾਨ ਫਰਵਰੀ ਮਹੀਨੇ ਵਿਚ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ 10 ਮਾਰਚ ਤੱਕ ਪ੍ਰਾਪਤ ਕਲੇਮ ਬਿਨਿਆਂ ਦਾ ਨਿਪਟਾਨ 31 ਮਾਰਚ, 2025 ਤੱਕ ਰ ਦਿੱਤਾ ਜਾਵੇਗਾ।
ਉਨ੍ਹਾਂ ਨੇ ਦਸਿਆ ਕਿ ਅੱਜ ਦੀ ਮੀਟਿੰਗ ਵਿਚ ਕਲੇਮ ਦੀ ਪ੍ਰਕ੍ਰਿਆ ਨੂੰ ਵਿਸਤਾਰ ਨਾਲ ਸਮਝਾਇਆ ਗਿਆ। ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ ਕਿ ਮੈਡੀਸਨ ਤੇ ਬਾਲ ਮੈਡੀਕਲ ਸਬੰਧੀ ਕਲੇਮਾਂ ਨੁੰ ਸਪੈਸ਼ਲਾਇਜਡ ਡਾਕਟਰਾਂ ਦੀ ਸਪੈਸ਼ਲ ਟੀਮ ਵੱਲੋਂ ਪ੍ਰੋਸੈਸ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਆਰਟੀਫੀਸ਼ਿਅਲ ਇੰਟੈਲੀਜੈਂਸ ਰਾਹੀਂ ਸ਼ੱਕੀ ਮਾਮਲੇ ਸਾਹਮਣੇ ਆਉਂਦੇ ਹਨ, ਉਨ੍ਹਾਂ ਦੀ ਸੂਚਨਾ ਜਲਦੀ ਤੋਂ ਜਲਦੀ ਹਸਪਤਾਲਾਂ ਦੇ ਨਾਲ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਨੇ ਦਸਿਆ ਕਿ ਜੇਕਰ ਕਿਸੇ ਕਾਰਨਵਜੋ ਕਲੇਮ ਰਕਮ ਵਿਚ ਕਟੌਤੀ ਕੀਤੀ ਗਈ ਹੈ, ਤਾਂ ਹਸਪਤਾਲ ਵੱਲੋਂ ਉਸ ਕਟੌਤੀ ਦੇ ਕਾਰਨਾਂ ਦੇ ਬਾਰੇ ਵਿਸਤਾਰ ਜਾਣਕਾਰੀ ਦਿੱਤੀ ਜਾਵੇਗੀ। ਕਲੇਮ ਦੇ ਨਿਰੀਖਣ ਤਹਿਤ ਡਾਕਟਰਾਂ ਦੀ ਨੂੰ ਮੁੜ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ, ਤਾਂ ਜੋ ਸਮੇਂਬੱਧ ਖੰਗ ਨਾਲ ਕਲੇਮ ਦਾ ਭੁਗਤਾਨ ਯਕੀਨੀ ਕੀਤਾ ਜਾ ਸਕੇ ਅਤੇ ਗੈਰ-ਜਰੂਰੀ ਕਟੌਤੀ ਨਾ ਹੋਵੇ। ਮੀਟਿੰਗ ਵਿਚ ਇਹ ਵੀ ਚਰਚਾ ਕੀਤੀ ਗਈ ਕਿ ਜੇਕਰ ਮਰੀਜ ਆਯੂਸ਼ਮਾਨ ਭਾਰਤ ਯੋਜਨਾ ਤਹਿਤ ਇਲਾਜ ਕਰਵਾਉਣ ਦਾ ਇਛੁੱਕ ਨਹੀਂ ਹੈ ਤਾਂ ਉਸ ਨੂੰ ਖੁਦ ਦੇ ਖਰਚੇ ਨਾਲ ਇਲਾਜ ਕਰਵਾਉਣ ਦਾ ਵਿਕਲਪ ਦਿੱਤਾ ਜਾਵੇਗਾ।
ਮੀਟਿੰਗ ਵਿਚ ਇਹ ਵੀ ਫੈਸਲਾ ਹੋਇਆ ਕਿ ਕਲੇਮ ਲਈ ਅਪੀਲ ਦੀ ਪ੍ਰਕ੍ਰਿਆ ਨੂੰ ਹੋਰ ਮਜਬੂਤ ਬਣਾਇਆ ਜਾਵੇਗਾ। ਹਸਪਤਾਲਾਂ ਨੂੰ ਦੂਜੀ ਅਪੀਲ ਦਾਇਰ ਕਰਨ ਦਾ ਵਿਕਲਪ ਵੀ ਦਿੱਤਾ ਜਾਵੇਗਾ। ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਗਏ ਹਨ ਕਲੇਮ ਰਕਮ ਦੀ ਤੈਅ ਸਮੇਂ ਸੀਮਾ ਵਿਚ ਭੁਗਤਾਨ ਕੀਤਾ ਜਾਵੇਗਾ।
ਮੀਟਿੰਗ ਵਿਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ , ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਰਸਤੋਗੀ ਅਤੇ ਆਈਐਮਏ ਦੀ ਹਰਿਆਣਾ ਇਕਾਈ ਦੇ ਪ੍ਰਤੀਨਿਧੀ ਮੌ੧ੂਦ ਰਹੇ।