Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਬਾਬਾ ਸਾਹਿਬ ਜੀ ਨੇ ਜਾਤੀਵਾਦ ਉਚ-ਨੀਚ ਦੀ ਵਿਵਸਥਾ ਤੋਂ ਪੀੜਤ ਲੋਕਾਂ ਨੂੰ ਬਰਾਬਰੀ ਦੇ ਹੱਕ ਲੈ ਕੇ ਦਿੱਤੇ : ਬੇਗਮਪੁਰਾ ਟਾਈਗਰ ਫੋਰਸ 

February 04, 2025 07:29 PM
SehajTimes
ਹੁਸ਼ਿਆਰਪੁਰ : ਬੇਗਮਪੁਰਾ ਟਾਈਗਰ ਫੋਰਸ ਦੀ ਇੱਕ ਵਿਸ਼ੇਸ਼ ਮੀਟਿੰਗ ਫੋਰਸ ਦੇ ਸਭ ਆਫਿਸ  ਬੂਥਗੜ੍ਹ ਜੱਟਾਂ ਵਿਖੇ ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਪ੍ਰਧਾਨ ਧਰਮਪਾਲ ਸਾਹਨੇਵਾਲ ਦੀ ਪ੍ਰਧਾਨਗੀ ਹੇਠ ਹੋਈ  ਮੀਟਿੰਗ ਵਿੱਚ ਫੋਰਸ ਦੇ ਕੌਮੀ ਵਾਈਸ ਚੇਅਰਮੈਨ ਕ੍ਰਿਸ਼ਨ ਲਾਲ ਬਈਏਵਾਲ ਵਿਸ਼ੇਸ਼ ਤੌਰ ਤੇ ਪਹੁੰਚੇ ! ਮੀਟਿੰਗ ਨੂੰ ਸੰਬੋਧਨ ਕਰਦਿਆ ਆਗੂਆਂ ਨੇ ਕਿਹਾ ਕਿ ਐਸਸੀ ਸਮਾਜ,ਮਜਲੂਮਾਂ ਅਤੇ ਔਰਤਾਂ ਦੇ ਮਸੀਹਾ ਅਤੇ ਸੰਵਿਧਾਨ ਨਿਰਮਾਤਾ ਪਰਮ ਸਤਿਕਾਰਯੋਗ ਡਾਕਟਰ ਬੀ ਆਰ ਅੰਬੇਡਕਰ ਜੀ ਦੇ ਬੁੱਤ ਦੀ ਅੰਮ੍ਰਿਤਸਰ ਵਿਖੇ ਹੋਈ ਬੇਅਦਬੀ ਦੀ ਘਟਨਾ ਬਹੁਤ ਹੀ ਪੀੜਦਾਇਕ ਅਤੇ ਨਿੰਦਣਯੋਗ ਘਟਨਾ ਹੈ। ਬੜੇ ਦੁੱਖ ਵਾਲੀ ਗੱਲ ਹੈ ਕਿ ਪੂਰੇ ਸੰਸਾਰ ਨੂੰ ਮੀਰੀ ਪੀਰੀ, ਸਾਂਝੀਵਾਲਤਾ ਅਤੇ ਇਨਸਾਨੀਅਤ ਦਾ ਸੰਦੇਸ਼ ਦੇਣ ਵਾਲੀ ਧਰਤੀ ਤੇ ਭਾਰਤ ਦੇ ਹਰ ਵਰਗ ਅਤੇ ਔਰਤਾਂ ਦੇ ਹੱਕ ਵਿੱਚ ਅਵਾਜ ਬੁਲੰਦ ਕਰਨ ਵਾਲੇ ਸੰਵਿਧਾਨ ਲੋਕਤੰਤਰ ਅਤੇ ਨਿਆਂ ਤੇ ਅਧਾਰਿਤ ਵਿਵਸਥਾ ਨੂੰ ਸਥਾਪਿਤ ਕਰਨ ਵਾਲੀ ਸ਼ਖਸ਼ੀਅਤ ਦਾ ਅਪਮਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕੀ ਮੁੱਢਲੇ ਤੌਰ ਤੇ ਇਹ ਪੰਜਾਬ ਦੇ ਸਭਿਆਚਾਰਕ ਮਾਹੌਲ ਨੂੰ ਵਿਗਾੜਨ ਦੀ ਸਾਜਿਸ਼ ਜਾਪਦੀ ਹੈ। ਉਹਨਾਂ ਕਿਹਾ ਕੀ ਪੰਜਾਬ ਸਰਕਾਰ ਨੂੰ ਇਸ ਘਟਨਾ ਦੀ ਸੰਜੀਦਗੀ ਨਾਲ ਜਾਂਚ ਪੜਤਾਲ ਕਰਨੀ ਚਾਹੀਦੀ ਹੈ ਅਤੇ ਸਾਜਿਸ਼ਕਰਤਾਵਾ ਦੀ ਨਿਸ਼ਾਨਦੇਹੀ ਕਰਕੇ ਦੇਸ਼ ਧ੍ਰੋਹ ਅਤੇ ਫ਼ਿਰਕੂ ਫਸਾਦ ਪਾਉਣ ਦੇ ਦੋਸ਼ ਹੇਠ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਕਿ ਭਵਿੱਖ ਵਿੱਚ ਐਸੀ ਘਟਨਾ ਦੁਬਾਰਾ ਨਾ ਵਾਪਰੇ। ਉਹਨਾਂ ਕਿਹਾ ਬਾਬਾ ਸਾਹਿਬ, ਸੰਵਿਧਾਨ ਅਤੇ ਲੋਕਤੰਤਰ ਵਿੱਚ ਅਟੁੱਟ ਵਿਸ਼ਵਾਸ਼ ਰੱਖਣ ਵਾਲਾ ਭਾਰਤ ਦਾ ਹਰ ਵਿਅਕਤੀ ਅਜਿਹੀਆਂ ਕੋਝੀਆਂ ਹਰਕਤਾਂ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਲੋਕਾਂ ਨੂੰ  ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸ਼ਨ ਉੱਪਰ ਯਕੀਨ ਕਰਦੇ ਹੋਏ ਸ਼ਾਂਤੀ ਅਤੇ ਸਦਭਾਵ ਬਣਾਈ ਰੱਖਣ। ਉਹਨਾਂ ਕਿਹਾ ਕੀ ਮੂਰਤੀ ਤੋੜਨ ਵਾਲਾ ਸ਼ਖਸ ਕੋਈ ਵੀ ਹੋਵੇ, ਉਸ ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਕਿਉਂਕਿ ਇਸ ਨੇ ਪੰਜਾਬ ਅੰਦਰ ਭਾਈਚਾਰਕ ਸਾਂਝ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਉਹਨਾਂ ਕਿਹਾ ਕਿ ਆਜ਼ਾਦੀ ਦੇ ਅੰਦੋਲਨ ਤੋਂ ਲੈ ਕੇ ਹੁਣ ਤੱਕ ਬਾਬਾ ਸਾਹਿਬ ਨੂੰ ਇਸ ਕਰਕੇ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਸਦੀਆਂ ਤੋਂ ਜਾਤੀਵਾਦੀ ਉਚ-ਨੀਚ ਦੀ ਵਿਵਸਥਾ ਤੋਂ ਪੀੜਤ ਲੋਕਾਂ ਨੂੰ ਬਰਾਬਰੀ ਦੇ ਹੱਕ ਲੈ ਕੇ ਦਿੱਤੇ ਅਤੇ ਉਨ੍ਹਾਂ ਨੂੰ ਸਨਮਾਨ ਨਾਲ ਜੀਊਣਾ ਸਿਖਾਇਆ ਅਤੇ ਊਚ-ਨੀਚ ਦੀ ਵਿਵਸਥਾ ਨੂੰ ਟੱਕਰ ਦਿੱਤੀ! ਇਸ ਮੌਕੇ ਹੋਰਨਾਂ ਤੋ ਇਲਾਵਾ ਗੁਰਨਾਮ ਸਿੰਘ, ਬਲਵੀਰ ਚੰਦ, ਕਿ੍ਸ਼ਨ ਲਾਲ, ਰਾਮ ਜੀ ਦਾਸ, ਦੇਸ ਰਾਜ ਲੁਧਿਆਣਾ ਆਦਿ ਹਾਜ਼ਰ ਸਨ !

Have something to say? Post your comment

 

More in Doaba

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ

ਸਤਲੋਕ ਧਾਮ, ਰਤੇਵਾਲ ਵਿਖੇ ਬ੍ਰਹਮਲੀਨ ਸਤਿਗੁਰੂ ਗੰਗਾ ਨੰਦ ਮਹਾਰਾਜ ਜੀ ਦੇ 109ਵੇਂ ਅਵਤਾਰ ਦਿਵਸ ਸਬੰਧੀ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਵਿੱਚ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਹੋਏ ਨਤਮਸਤਕ

ਇੰਪਲਾਈਜ਼ ਫੈਡਰੇਸ਼ਨ ਪੰਜਾਬ ਅਤੇ ਪਾਵਰਕਾਮ ਜਥੇਬੰਦੀ ਵੱਲੋਂ ਝੰਡਾ ਝੁਲਾਉਣ ਉਪਰੰਤ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਡਿਪਟੀ ਕਮਿਸ਼ਨਰ ਆਪਣੀ ਜਾਣਕਾਰੀ ਸਵੈ ਗਣਨਾ ਪੋਰਟਲ ਤੇ ਭਰ ਕੇ ਕੀਤੀ ਗਈ ਸੈਲਫ ਐਨਯੂਮੇਰੇਸ਼ਨ ਦੀ ਸ਼ੁਰੂਆਤ; ਨਾਗਰਿਕਾਂ ਨੂੰ ਪੂਰੇ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮਾਨ ਸਰਕਾਰ ਵਲੋਂ ਸੂਬੇ ’ਚ ਹੜ੍ਹ ਰੋਕੂ ਪ੍ਰਬੰਧਾਂ ’ਤੇ ਖ਼ਰਚੇ ਜਾ ਰਹੇ 600 ਕਰੋੜ ਰੁਪਏ: ਬਰਿੰਦਰ ਕੁਮਾਰ ਗੋਇਲ

ਚੀਨੀ ਸੀਸੀਟੀਵੀ ਕੈਮਰਿਆਂ ਦੀ ਵਰਤੋਂ ਕਰਕੇ ਪਾਕਿਸਤਾਨ ਨੂੰ ਲਾਈਵ ਫੁਟੇਜ਼ ਭੇਜਣ ਵਾਲੇ ਦੋ ਆਈਐਸਆਈ ਸਮਰਥਿਤ ਜਾਸੂਸੀ ਮਾਡਿਊਲਾਂ ਦਾ ਪਰਦਾਫਾਸ਼; ਤਿੰਨ ਗ੍ਰਿਫ਼ਤਾਰ

ਵਿਧਾਇਕਾ ਸੰਤੋਸ਼ ਕਟਾਰੀਆ ਦੇ ਯਤਨਾਂ ਸਦਕਾ ਪਿੰਡ ਨੀਲੇਵਾੜੇ (ਰੱਤੇਵਾਲ) ਦੀ ਪੰਚਾਇਤ ਨੂੰ ਮਿਲੇ 7 ਲੱਖ: ਕਰਨਵੀਰ ਕਟਾਰੀਆ

ਯੂਥ ਲੀਡਰਸ਼ਿਪ ਟ੍ਰੇਨਿੰਗ ਵਰਕਸ਼ਾਪ ਪੀ.ਏ.ਯੂ.–ਖੇਤੀਬਾੜੀ ਕਾਲਜ, ਬੱਲੋਵਾਲ ਸੌਂਖੜੀ ਵਿੱਚ ਆਯੋਜਿਤ

ਚੇਅਰਮੈਨ ਸਤਨਾਮ ਜਲਾਲਪੁਰ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਅੰਮ੍ਰਿਤਸਰ ਯਾਤਰਾ ਲਈ ਕੀਤਾ ਰਵਾਨਾ