Friday, December 19, 2025

Chandigarh

ਨਸ਼ਾ ਤਸਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜਮ ਕੀਤੇ ਮੁਅੱਤਲ: ਲਾਲਜੀਤ ਸਿੰਘ ਭੁੱਲਰ

February 04, 2025 07:44 PM
SehajTimes

ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ 'ਤੇ ਬਖਸ਼ਿਆ ਨਹੀਂ ਜਾਵੇਗਾ

ਚੰਡੀਗੜ੍ਹ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ ਵਿੱਚ ਇਕ ਇੰਸਪੈਕਟਰ ਅਤੇ ਇੱਕ ਕੰਡਕਟਰ ਲਿਪਤ ਪਾਏ ਗਏ ਹਨ। ਇਨ੍ਹਾਂ ਦੋਨਾਂ ਨੂੰ ਜਲੰਧਰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ, ਅਤੇ ਉਨ੍ਹਾਂ ਵਿਰੁੱਧ ਸਪੈਸ਼ਲ ਸੈੱਲ, ਕਮਿਸ਼ਨਰੇਟ, ਜਲੰਧਰ ਵੱਲੋਂ ਕੇਸ ਦਰਜ ਕੀਤਾ ਗਿਆ ਹੈ।

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪੰਜਾਬ ਰੋਡਵੇਜ਼ ਜਲੰਧਰ-2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹਨਾਂ ਦੋਨਾਂ ਮੁਲਾਜਮਾਂ ਦੇ ਮੁਅੱਤਲੀ ਸਬੰਧੀ ਵਿਭਾਗ ਵੱਲੋਂ ਦਫ਼ਤਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਇੱਥੇ ਇਹ ਵੀ ਜਿਕਰਯੋਗ ਹੈ ਕਿ ਇਹਨਾਂ ਦੋਨੋ ਮੁਲਾਜਮਾਂ ਨਾਲ ਤੀਜਾ ਵਿਅਕਤੀ ਅਜੀਤ ਸਿੰਘ ਰਾਜੂ, ਜੋ ਨਸ਼ਾ ਤਸਕਰੀ ਵਿੱਚ ਫੜਿਆ ਗਿਆ ਹੈ, ਉਸ ਦਾ ਟਰਾਸਪੋਰਟ ਵਿਭਾਗ ਨਾਲ ਕੋਈ ਸਬੰਧ ਨਹੀ ਹੈ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਸੁਪਨਾ ਸੂਬੇ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਇਸ ਵਚਨਬੱਧਤਾ ਤਹਿਤ ਜੇਕਰ ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿੱਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖਤ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇਗੀ।

Have something to say? Post your comment

 

More in Chandigarh

8000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਲਾਲਜੀਤ ਸਿੰਘ ਭੁੱਲਰ ਦੀ ਪ੍ਰਧਾਨਗੀ ‘ਚ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਦੀ 16ਵੀ ਮੀਟਿੰਗ ਹੋਈ

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਰਾਜ ਚੋਣ ਕਮਿਸ਼ਨ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਨਤੀਜੇ ਐਲਾਨੇ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਕਬੱਡੀ ਖਿਡਾਰੀ ਦੇ ਕਤਲ ਮਾਮਲੇ ਵਿੱਚ ਮੁੱਖ ਦੋਸ਼ੀ ਨੂੰ ਸੰਖੇਪ ਗੋਲੀਬਾਰੀ ਦੌਰਾਨ ਕੀਤਾ ਬੇਅਸਰ , ਦੋ ਪੁਲਿਸ ਮੁਲਾਜ਼ਮ ਵੀ ਹੋਏ ਫੱਟੜ

'ਯੁੱਧ ਨਸ਼ਿਆਂ ਵਿਰੁੱਧ’ ਦੇ 291ਵੇਂ ਦਿਨ ਪੰਜਾਬ ਪੁਲਿਸ ਵੱਲੋਂ 5 ਕਿਲੋ ਹੈਰੋਇਨ ਅਤੇ 2 ਕਿਲੋ ਅਫੀਮ ਸਮੇਤ 103 ਨਸ਼ਾ ਤਸਕਰ ਕਾਬੂ

ਹਰਿਆਲੀ ਹੇਠ ਰਕਬਾ ਵਧਾਉਣ ਅਤੇ ਵਾਤਾਵਰਣ ਸੰਭਾਲ ਲਈ ਜੰਗਲ ਅਤੇ ਕੁਦਰਤ ਜਾਗਰੂਕਤਾ ਪਾਰਕ ਕੀਤੇ ਜਾ ਰਹੇ ਹਨ ਵਿਕਸਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਅੱਠ ਸਾਬਕਾ ਕੈਡਿਟਾਂ ਦਾ ਅਚੀਵਰ ਐਵਾਰਡ ਨਾਲ ਸਨਮਾਨ