Wednesday, January 28, 2026
BREAKING NEWS
ਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀਪੰਜਾਬ ਪੁਲਿਸ ਦਾ ‘ਆਪ੍ਰੇਸ਼ਨ ਪ੍ਰਹਾਰ’ ਜਾਰੀ, ਅੰਮ੍ਰਿਤਸਰ ਦਿਹਾਤੀ ’ਚ 90 ਤੋਂ ਵੱਧ ਗ੍ਰਿਫ਼ਤਾਰੀਆਂਆਮ ਆਦਮੀ ਪਾਰਟੀ ਹਾਈ ਕਮਾਂਡ ਨੇ ਗੁਰਸ਼ਰਨ ਸਿੰਘ ਛੀਨਾ ਨੂੰ ਦਿੱਤੀ ਵੱਡੀ ਜਿੰਮੇਵਾਰੀਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨ

Malwa

ਖਾਲੀ ਬੋਰਵੈਲ ਤੇ ਟਿਊਬਵੈੱਲ ਉੱਪਰੋਂ ਚੰਗੀ ਤਰ੍ਹਾਂ ਬੰਦ ਕੀਤੇ ਅਤੇ ਭਰੇ ਹੋਣੇ ਲਾਜ਼ਮੀ: ਡਿਪਟੀ ਕਮਿਸ਼ਨਰ

February 04, 2025 07:50 PM
SehajTimes

ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਬਿਨਾਂ ਪ੍ਰਵਾਨਗੀ ਕੱਚੀਆਂ ਖੂਹੀਆਂ ਪੁੱਟਣ/ਪੁਟਵਾਉਣ 'ਤੇ ਲੱਗੀ ਹੋਈ ਹੈ ਪਾਬੰਦੀ
 

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਬਿਹਤਰ ਪ੍ਰਸ਼ਾਸਕੀ ਸੇਵਾਵਾਂ ਦੇਣ ਦੇ ਨਾਲ-ਨਾਲ ਲੋਕਾਂ ਦੀ ਸੁਰੱਖਿਆ ਲਈ ਵੀ ਵਚਨਬੱਧ ਹੈ। ਇਸੇ ਤਹਿਤ ਵੱਖੋ-ਵੱਖ ਅਧਿਕਾਰੀਆਂ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਇਹ ਗੱਲ ਯਕੀਨੀ ਬਣਾਈ ਜਾਵੇ ਕਿ ਖਾਲੀ ਬੋਰਵੈਲ ਤੇ ਟਿਊਬਵੈੱਲ ਉੱਪਰੋਂ ਚੰਗੀ ਤਰ੍ਹਾਂ ਬੰਦ ਕੀਤੇ ਗਏ ਹੋਣ ਅਤੇ ਭਰੇ ਗਏ ਹੋਣ। ਇਸ ਦੇ ਨਾਲ-ਨਾਲ ਲੋਕਾਂ ਨੂੰ ਖੁੱਲ੍ਹੇ ਬੋਰਵੈਲਾਂ ਦੇ ਨੁਕਸਾਨ ਅਤੇ ਇਹਨਾਂ ਸਬੰਧੀ ਸੁਰੱਖਿਆ ਬਾਬਤ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਬੋਰਵੈਲ ਅਪਰੇਟਰ ਇਹ ਗੱਲ ਯਕੀਨੀ ਬਣਾਉਣ ਕਿ ਉਸਾਰੀ ਤੇ ਮੁਰੰਮਤ ਦੌਰਾਨ ਸਬੰਧਤ ਸਾਈਟ ਦੇ ਆਲੇ-ਦੁਆਲੇ ਢੁਕਵੇਂ ਬੈਰੀਅਰ ਅਤੇ ਚੇਤਾਵਨੀ ਚਿੰਨ੍ਹ ਲਾਏ ਜਾਣ। ਉਹਨਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਅਣਸੁਰੱਖਿਅਤ ਬੋਰਵੈਲਾਂ ਦੀ ਸ਼ਨਾਖ਼ਤ ਲਈ ਮੁਹਿੰਮ ਲਗਾਤਾਰ ਜਾਰੀ ਰਹੇ ਅਤੇ ਆਮ ਲੋਕ ਵੀ ਇਸ ਗੱਲ ਦਾ ਖਾਸ ਖਿਆਲ ਰੱਖਣ ਕਿ ਜੇਕਰ ਉਹਨਾਂ ਦੇ ਧਿਆਨ ਵਿੱਚ ਅਣਸੁਰੱਖਿਅਤ ਬੋਰਵੈਲ ਆਉਂਦਾ ਹੈ ਤਾਂ ਤੁਰੰਤ ਉਸ ਸਬੰਧੀ ਪ੍ਰਸ਼ਾਸਨ ਨੂੰ ਸੂਚਿਤ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ  163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਹਨਾਂ ਨੇ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਈ ਵੀ ਵਿਅਕਤੀ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਦੀ ਲਿਖਤੀ ਪ੍ਰਵਾਨਗੀ ਅਤੇ ਦੇਖ-ਰੇਖ ਤੋਂ ਬਿਨਾਂ ਕੱਚੀਆਂ ਖੂਹੀਆਂ ਨਹੀਂ ਪੁੱਟੇਗਾ/ਪੁਟਵਾਏਗਾ ਅਤੇ ਨਾ ਹੀ ਪੁਰਾਣੀਆਂ ਬਣੀਆਂ ਖੂਹੀਆਂ ਆਦਿ ਨੂੰ ਖ਼ਤਮ ਕਰਨ ਦੇ ਮੰਤਵ ਨਾਲ ਉਨ੍ਹਾਂ ਵਿੱਚ ਲੱਗੇ ਪੁਰਾਣੇ ਮਟੀਰੀਅਲ ਭਾਵ ਇੱਟਾਂ ਆਦਿ ਨੂੰ ਕੱਢੇਗਾ।

Have something to say? Post your comment