Tuesday, November 18, 2025

Chandigarh

ਯੋਗਾ ਦੇ ਅਨੇਕਾਂ ਫਾਇਦੇ, ਬਸ ਨਿਯਮਿਤ ਆਦਤ ਪਾਉਣ ਦੀ ਜ਼ਰੂਰਤ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ

February 04, 2025 08:02 PM
SehajTimes
ਐੱਸ.ਏ.ਐੱਸ ਨਗਰ : ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਮਿਲਦੀ ਸ਼ਾਂਤੀ ਦਾ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਵੱਡਾ ਰੋਲ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਚਲਾਈ ਜਾ ਰਹੀ ਸੀ ਐੱਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਿਰ ਟ੍ਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ। ਟ੍ਰੇਨਰ ਜਗਮੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਉਹ ਮੋਹਾਲੀ ਸ਼ਹਿਰ ਵਿਖੇ ਸਵੇਰੇ 6.00 ਵਜੇ ਤੋਂ ਸ਼ਾਮ 7.00 ਵਜੇ ਤੱਕ ਰੋਜ਼ਾਨਾ 6 ਯੋਗਸ਼ਲਾਵਾਂ ਲਗਾਉਂਦੇ ਹਨ, ਜਿਸ ਵਿੱਚ ਪਹਿਲੀ ਕਲਾਸ ਸੈਕਟਰ-71, ਨੇੜੇ ਬਚਪਨ ਸਕੂਲ ਵਿਖੇ ਸਵੇਰੇ 6.00 ਤੋਂ 7.00 ਵਜੇ ਅਤੇ ਦੂਸਰੀ ਕਲਾਸ ਸੈਕਟਰ-71, ਕਾਰਗਿਲ ਪਾਰਕ ਵਿੱਚ ਸਵੇਰੇ 7.05 ਤੋਂ 8.05 ਵਜੇ ਤੱਕ, ਤੀਸਰੀ ਕਲਾਸ ਸੈਕਟਰ-70, ਨੇੜੇ ਆਸ਼ਮਾ ਸਕੂਲ ਵਿਖੇ ਸਵੇਰੇ 8.15 ਤੋਂ 9.15 ਵਜੇ ਤੱਕ ਅਤੇ ਚੌਥੀ ਕਲਾਸ ਗੁਰੂ ਰਵੀਦਾਸ ਭਵਨ, ਮਟੌਰ ਵਿਖੇ ਦੁਪਹਿਰ 3.55 ਤੋਂ 4.55 ਵਜੇ ਤੱਕ, ਪੰਜਵੀਂ ਕਲਾਸ ਧਰਮਸ਼ਾਲਾ, ਮਟੌਰ ਵਿਖੇ ਸ਼ਾਮ 5.00 ਤੋਂ 6.00 ਵਜੇ ਤੱਕ ਅਤੇ ਛੇਵੀਂ ਅਤੇ ਆਖਰੀ ਕਲਾਸ ਸੈਕਟਰ-69, ਸਪੋਰਟਸ ਕੰਪਲੈਕਸ ਵਿਖੇ ਸ਼ਾਮ 6.05 ਤੋਂ 7.05 ਵਜੇ ਤੱਕ ਲਾਈ ਜਾਂਦੀ ਹੈ। ਟ੍ਰੇਨਰ ਜਗਮੀਤ ਸਿੰਘ ਨੇ ਕਿਹਾ ਕਿ ਯੋਗਾ ਕਰਨ ਨਾਲ ਸਾਡਾ ਸਰੀਰ ਸਾਰਾ ਦਿਨ ਤਰੋ-ਤਾਜ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਅਭਿਆਸ ਨਾਲ ਸਰੀਰ ਅੰਦਰ ਬਿਮਾਰੀਆਂ ਦਾ ਖਾਤਮਾ ਹੁੰਦਾ ਹੈ ਤੇ ਨਵੀਆਂ ਬਿਮਾਰੀਆਂ ਦੇ ਪੈਦਾ ਹੋਣ ਤੋਂ ਵੀ ਛੁਟਕਾਰਾ ਮਿਲਦਾ ਹੈ। ਉਨ੍ਹਾਂ ਕਿਹਾ ਕਿ ਸਾਡਾ ਸਰੀਰ ਬਹੁਤ ਹੀ ਅਨਮੋਲ ਹੈ, ਇਸ ਨੂੰ ਅਜਾਈ ਨਹੀਂ ਗਵਾਉਣਾ ਚਾਹੀਦਾ, ਇਸ ਦੀ ਸਾਂਭ-ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਟੋਲ ਫ੍ਰੀ ਨੰ: 7669400500 ਜਾਂ www.cmdiyogshala.punjab.gov.in 'ਤੇ ਜਾ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟ੍ਰੇਨਰ ਦੀ ਸਹੂਲਤ ਲੈਣ ਲਈ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ 'ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟ੍ਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਨਵੇਂ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ

Have something to say? Post your comment

 

More in Chandigarh

ਨੌਵੇਂ ਪਾਤਸ਼ਾਹ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਤਸਵੀਰ ਦਾ ਬੇਹੁਰਮਤੀ ਦਾ ਮਾਮਲਾ

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ : ਡਾ. ਬਲਜੀਤ ਕੌਰ

'ਯੁੱਧ ਨਸ਼ਿਆਂ ਵਿਰੁੱਧ': 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ 'ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ