Friday, December 12, 2025

Chandigarh

ਕਾਲੇ ਖੇਤੀ ਕਾਨੂੰਨ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ: ਖੁੱਡੀਆਂ

February 04, 2025 08:11 PM
SehajTimes

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ 597 ਪਰਿਵਾਰਕ ਮੈਂਬਰਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ। ਇਹ ਕਦਮ ਪੰਜਾਬ ਸਰਕਾਰ ਦੀ ਕਿਸਾਨ ਭਾਈਚਾਰੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਹਾਇਤਾ ਪ੍ਰਤੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਤਿੰਨ ਪਰਿਵਾਰਕ ਮੈਂਬਰਾਂ ਨੂੰ ਅੱਜ ਇੱਥੇ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨੂੰ ਖੇਤੀਬਾੜੀ ਵਿਭਾਗ ਦੇ ਅੰਕੜਾ ਵਿੰਗ ਵਿੱਚ ਅੰਕੜਾ ਗਿਣਤੀਕਾਰ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵ-ਨਿਯੁਕਤ ਕਰਮਚਾਰੀਆਂ ਵਿੱਚ ਫਾਜ਼ਿਲਕਾ ਜ਼ਿਲ੍ਹੇ ਤੋਂ ਜਸਵਿਪਨ ਕੰਬੋਜ, ਤਰਨ ਤਾਰਨ ਜ਼ਿਲ੍ਹੇ ਤੋਂ ਰਮਨਦੀਪ ਕੌਰ ਅਤੇ ਜਲੰਧਰ ਜ਼ਿਲ੍ਹੇ ਤੋਂ ਪਰਵਿੰਦਰ ਕੌਰ ਸ਼ਾਮਲ ਹਨ। ਇਨ੍ਹਾਂ ਨੂੰ ਭਵਿੱਖ ਲਈ ਸ਼ੁੱਭਇਛਾਵਾਂ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੰਜਾਬ ਦੇ ਵਿਕਾਸ ਲਈ ਪੂਰੀ ਇਮਾਨਦਾਰੀ ਤੇ ਲਗਨ ਨਾਲ ਕੰਮ ਕਰਨ ਅਤੇ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੌਜਵਾਨਾਂ ਲਈ ਨੌਕਰੀ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਹਿਯੋਗੀ ਮਾਹੌਲ ਸਿਰਜ ਕੇ, ਸਰਕਾਰ ਦਾ ਉਦੇਸ਼ ਖੇਤੀਬਾੜੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਕਿਸਾਨ ਭਾਈਚਾਰੇ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਵਾਲੀਆਂ ਨੀਤੀਆਂ ਨੂੰ ਲਾਗੂ ਕਰਨਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 50,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਜੋ ਕਿ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਮੌਜੂਦ ਸਨ।

Have something to say? Post your comment

 

More in Chandigarh

ਪੰਜਾਬ ਵਿੱਚ ਚੋਣਾਂ ਵਾਲਾ ਦਿਨ (14 ਦਸੰਬਰ) "ਡਰਾਈ ਡੇ" ਵਜੋਂ ਘੋਸ਼ਿਤ

'ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਮੁੱਖ ਮੰਤਰੀ ਦੇ ਦੌਰੇ ਦੇ ਆਖ਼ਰੀ ਦਿਨ ਦੱਖਣੀ ਕੋਰੀਆ ਵਿੱਚ ਪ੍ਰਭਾਵਸ਼ਾਲੀ ਨਿਵੇਸ਼ ਰੋਡ ਸ਼ੋਅ ਨੂੰ ਮਿਲਿਆ ਭਰਵਾਂ ਹੁੰਗਾਰਾ

ਆਪਰੇਸ਼ਨ ਸੀਲ-23: ਪੰਜਾਬ ਵਿੱਚ ਨਸ਼ਾ ਅਤੇ ਸ਼ਰਾਬ ਤਸਕਰਾਂ 'ਤੇ ਪੈਣੀ ਨਜ਼ਰ ਰੱਖਣ ਲਈ 65 ਐਂਟਰੀ/ਐਗਜ਼ਿਟ ਪੁਆਇੰਟ ਕੀਤੇ ਸੀਲ; 3 ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

'ਯੁੱਧ ਨਸ਼ਿਆਂ ਵਿਰੁੱਧ': 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ