Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਬੁਢਾਪਾ ਪੈਨਸ਼ਨ ਅਧੀਨ ਜ਼ਿਲ੍ਹੇ ਦੇ 45198 ਬਜੁਰਗਾਂ ਨੂੰ 06 ਕਰੋੜ 77 ਲੱਖ 97 ਹਜ਼ਾਰ ਰੁਪਏ ਦੀ ਦਿੱਤੀ ਵਿੱਤੀ ਸਹਾਇਤਾ : ਡਾ: ਸੋਨਾ ਥਿੰਦ

February 05, 2025 02:52 PM
SehajTimes

ਜ਼ਿਲ੍ਹੇ ਦੇ ਬਜੁਰਗਾਂ ਨੂੰ ਆਯੂਸ਼ਮਾਨ ਸਿਹਤ ਬੀਮਾ ਸਕੀਮ ਦਾ ਲਾਭ ਦੇਣ ਲਈ ਕੈਂਪ ਲਗਾਉਣ ਦੇ ਆਦੇਸ਼

ਦਿਵਿਆਂਗਜ਼ਨਾਂ ਦੇ ਯੂ.ਡੀ.ਆਈ.ਡੀ. ਕਾਰਡ ਬਣਾਉਣ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਹੋਇਆ ਸ਼ਾਮਲ

ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜੁਰਗਾਂ ਤੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਬਣਾਈਆਂ ਕਮੇਟੀਆਂ ਦੀ ਕੀਤੀ ਮੀਟਿੰਗ

ਫ਼ਤਹਿਗੜ੍ਹ ਸਾਹਿਬ : ਜ਼ਿਲ੍ਹੇ ਦੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਵੱਖ-ਵੱਖ ਪੈਨਸ਼ਨ ਸਕੀਮਾਂ ਦੇ 70027 ਲਾਭਪਾਤਰੀਆਂ ਨੂੰ 10 ਕਰੋੜ 50 ਲੱਖ 40 ਹਜ਼ਾਰ 500 ਰੁਪਏ ਦੀ ਪੈਨਸ਼ਨ ਦਿੱਤੀ ਗਈ ਹੈ। ਜਿਸ ਵਿੱਚੋਂ 45198 ਬਜੁਰਗ ਨਾਗਰਿਕਾਂ ਨੂੰ ਬੁਢਾਪਾ ਪੈਨਸ਼ਨ ਸਕੀਮ ਅਧੀਨ 06 ਕਰੋੜ 77 ਲੱਖ 97 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਜੁਰਗਾਂ ਤੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਬਣਾਈਆਂ ਕਮੇਟੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਸਾਡੇ ਬਜੁਰਗ ਸਾਡਾ ਮਾਣ ਪ੍ਰੋਗਰਾਮ ਅਧੀਨ ਜ਼ਿਲ੍ਹੇ ਵਿੱਚ ਬਜੁਰਗ ਨਾਗਰਿਕਾਂ ਸਬੰਧੀ ਸਰਵੇ ਵੀ ਕਰਵਾਇਆ ਜਾ ਰਿਹਾ ਹੈ।

          ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਆਯੂਸ਼ਮਾਨ ਸਿਹਤ ਬੀਮਾ ਸਕੀਮ ਦਾ ਲਾਭ ਦੇਣ ਦੇ ਫੈਸਲੇ ਅਧੀਨ ਜ਼ਿਲ੍ਹੇ ਦੇ ਬਜੁਰਗ ਨਾਗਰਿਕਾਂ ਦੇ ਆਯੂਸ਼ਮਾਨ ਕਾਰਡ ਬਣਾਉਣ ਲਈ ਕੈਂਪ ਲਗਾਏ ਜਾਣ ਤਾਂ ਜੋ ਜ਼ਿਲ੍ਹੇ ਦੇ ਸਾਰੇ ਬਜੁਰਗ ਨਾਗਿਰਿਕਾਂ ਨੂੰ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ  ਨੂੰ ਕਿਹਾ ਕਿ ਆਯੂਸ਼ਮਾਨ ਸਕੀਮ ਅਧੀਨ ਇੰਮਪੈਨਲਡ ਹਸਪਤਾਲਾਂ ਦੀ ਸੂਚੀ ਬਜੁਰਗ ਨਾਗਰਿਕਾਂ ਨੂੰ ਮੁਹੱਈਆ ਕਰਵਾਈ ਜਾਵੇ ਤਾਂ ਜੋ ਲੋੜ ਪੈਣ ਤੇ ਬਜੁਰਗਾਂ ਨੂੰ ਕੋਈ ਖੱਜਲ ਖੁਆਰੀ ਨਾ ਝੱਲਣੀ ਪਵੇ। ਉਨ੍ਹਾਂ ਨਗਰ ਕੌਂਸਲ ਸਰਹਿੰਦ ਦੇ ਕਾਰਜ ਸਾਧਕ ਅਫਸਰ ਸੰਗੀਤ ਕੁਮਾਰ ਨੂੰ ਕਿਹਾ ਕਿ ਸਰਹਿੰਦ ਵਿਖੇ ਬਣੇ ਸੀਨੀਅਰ ਸਿਟੀਜਨ ਹੋਮ ਵਿੱਚ ਏਅਰ ਕੰਡੀਸ਼ਨਰ ਲਗਵਾਉਣ ਸਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ ਤਾਂ ਜੋ ਬਜੁਰਗਾਂ ਨੂੰ ਗਰਮੀਆਂ ਦੌਰਾਨ ਪ੍ਰੇਸ਼ਾਨੀ ਪੇਸ਼ ਨਾ ਆਵੇ।

          ਡਾ: ਸੋਨਾ ਥਿੰਦ ਨੇ ਦਿਵਿਆਂਗਜ਼ਨਾਂ ਦੀ ਭਲਾਈ ਲਈ ਬਣਾਈ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਦਿਵਿਆਂਗਜ਼ਨਾਂ ਦੇ ਹੁਣ ਤੱਕ 9466 ਯੂ.ਡੀ.ਆਈ.ਡੀ. ਕਾਰਡ ਬਣਾਏ ਗਏ ਹਨ। ਇਸ ਤਰ੍ਹਾਂ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਾ ਪੰਜਾਬ ਦੇ ਮੋਹਰੀ ਜ਼ਿਲ੍ਹਿਆਂ ਵਿੱਚ ਸ਼ਾਮਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਮੱਗਰ ਸਿੱਖਿਆ ਅਭਿਆਨ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦਾ ਆਮ ਬੱਚਿਆਂ ਨਾਲ ਸਾਂਝੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਬੱਚਿਆਂ ਲਈ ਸਕੂਲਾਂ ਵਿੱਚ ਰਿਸੋਰਮ ਰੂਮਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਜਿਥੇ ਕਿ ਵਿਸ਼ੇਸ਼ ਸਿਖਲਾਈ ਪ੍ਰਾਪਤ ਰਿਸੋਰਸ ਅਧਿਆਪਕਾਂ ਵੱਲੋਂ ਸਿੱਖਿਆ ਦਿੱਤੀ ਜਾ ਰਹੀ ਹੈ। ਰਿਸੋਰਸ ਰੂਮਾਂ ਵਿੱਚ ਆਉਣ ਵਾਲੇ ਬੱਚਿਆਂ ਦੇ ਕਿਰਾਏ ਦਾ ਪ੍ਰਬੰਧ, ਮੁਫਤ ਕਿਤਾਬਾਂ, ਵਰਦੀਆਂ, ਭੋਜਨ ਤੇ ਸਿਖਣ ਸਮੱਗਰੀ ਵੀ ਦਿੱਤੀ ਜਾ ਰਹੀ ਹੈ।

          ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਦਿਵਿਆਂਗਜ਼ਨਾਂ ਨੂੰ ਅੜਚਣ ਮੁਕਤ ਮਾਹੌਲ ਦੇਣ ਲਈ ਸਰਕਾਰੀ ਇਮਾਰਤਾਂ ਵਿੱਚ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਤਾਂ ਜੋ ਦਿਵਿਆਂਗਜ਼ਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਐਸ.ਸੀ./ਬੀ.ਸੀ. ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਦਿਵਿਆਂਗਜ਼ਨਾਂ ਨੂੰ ਦਿੱਤੇ ਜਾਣ ਵਾਲੇ ਕਰਜ਼ੇ ਸਬੰਧੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।

          ਮੀਟਿੰਗ ਵਿੱਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਸਹਾਇਕ ਸਿਵਲ ਸਰਜਨ ਡਾ: ਅਮਰੀਕ ਸਿੰਘ, ਕੰਨਫੈਡਰੇਸ਼ਨ ਫਾਰਮ ਚੈਲੰਜਡ ਬਸੀ ਪਠਾਣਾ ਦੇ ਸਕੱਤਰ ਜਨਰਲ ਮਨਮੋਹਨ ਜਰਗਰ, ਸਰਬੱਤ ਦਾ ਭਲਾ ਹੈਂਡੀਕੈਪਡ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਗੁਰਵਿੰਦਰ ਸਿੰਘ  ਸੋਨੀ, ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਦੇ ਪ੍ਰਧਾਨ ਰਾਮ ਨਾਥ ਸ਼ਰਮਾ, ਅਸ਼ੋਕ ਸੂਦ, ਕੇ.ਕੇ. ਵਰਮਾ, ਓਲਡ ਏਜ ਹੋਮ ਬਸੀ ਪਠਾਣਾ ਦੇ ਸੁਨੀਲ ਰੈਨਾ, ਨਗਰ ਕੌਂਸਲ ਬਸੀ ਪਠਾਣਾ ਦੇ ਕਾਰਜ ਸਾਧਕ ਅਫਸਰ ਸੁਖਦੇਵ ਸਿੰਘ, ਡੀ.ਡੀ.ਐਫ. ਇਕਰਾਮ ਖਾਨ, ਕੇ.ਕੇ. ਵਰਮਾ ਤੋਂ ਇਲਾਵਾ ਹੋਰ ਕਮੇਟੀ ਮੈਂਬਰ ਵੀ ਹਾਜਰ ਸਨ।

         

Have something to say? Post your comment

 

More in Malwa

ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਪਾਤੜਾਂ ਦੇ ਗਰੀਬ ਲੋਕਾਂ ਨੂੰ ਇਨਸਾਫ਼ ਦਿਵਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ : ਕੈਂਥ 

'ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ' ਲਈ ਅਰਜ਼ੀਆਂ ਦੀ ਮੰਗ

ਵਿਨਰਜੀਤ ਗੋਲਡੀ ਨੇ "ਆਪ" ਸਰਕਾਰ ਤੇ ਖੜ੍ਹੇ ਕੀਤੇ ਸਵਾਲ 

13 ਸਤੰਬਰ ਨੂੰ ਪਟਿਆਲਾ ਵਿੱਚ ਨੈਸ਼ਨਲ ਲੋਕ ਅਦਾਲਤ ਕੀਤੀ ਜਾਵੇਗੀ ਆਯੋਜਿਤ

ਮਨੁੱਖਤਾ ਲਈ ਖੂਨਦਾਨ ਤੋਂ ਵੱਡਾ ਕੋਈ ਪੁੰਨ ਨਹੀਂ : ਢੀਂਡਸਾ 

ਨਵੇਂ ਬਿਜਲੀ ਕੁਨੈਕਸ਼ਨਾਂ ਲਈ ਔਨਲਾਈਨ ਅਰਜ਼ੀ ਪ੍ਰਕਿਰਿਆ ਬਾਰੇ ਸਪੱਸ਼ਟੀਕਰਨ

ਰਾਜਾ ਬੀਰਕਲਾਂ ਦੀ ਅਗਵਾਈ 'ਚ ਕਾਂਗਰਸੀ ਪਟਿਆਲਾ ਧਰਨੇ ਲਈ ਰਵਾਨਾ 

ਮਨਦੀਪ ਸੁਨਾਮ ਦੀ ਨਵੀਂ ਪੁਸਤਕ "ਭਾਰਤ ਦੇ ਉਲੰਪਿਕ ਤਗ਼ਮੇ"  ਲੋਕ ਅਰਪਣ 

ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਮਨਾਇਆ ਸ਼ਹੀਦੀ ਦਿਹਾੜਾ 

ਮਾਨ ਸਰਕਾਰ ਕੈਮਿਸਟਾਂ ਦੀਆਂ ਸਮੱਸਿਆਵਾਂ ਦਾ ਕਰੇਗੀ ਹੱਲ : ਅਮਨ ਅਰੋੜਾ