Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Malwa

ਜੇਤੂ ਖਿਡਾਰੀ ਗਗਨਦੀਪ ਭਾਰਦਵਾਜ ਸਨਮਾਨਿਤ

February 05, 2025 04:13 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਬ੍ਰਾਹਮਣ ਸਭਾ ਸੁਨਾਮ ਦੇ ਹੋਣਹਾਰ ਨੌਜਵਾਨ ਵੱਲੋਂ ਰੈਪਿਡ ਸ਼ਤਰੰਜ ਟੂਰਨਾਮੈਂਟ ਵਿੱਚੋ ਪਹਿਲਾਂ ਸਥਾਨ ਹਾਸਲ ਕਰਕੇ ਪਰਤੇ ਕਿਸਾਨ ਆਗੂ ਰਾਮਪਾਲ ਸ਼ਰਮਾ ਦੇ ਪੁੱਤਰ ਗਗਨਦੀਪ ਭਾਰਦਵਾਜ ਨੂੰ ਬ੍ਰਾਹਮਣ ਸਭਾ ਦੇ ਕੌਮੀ ਮੀਤ ਪ੍ਰਧਾਨ ਪ੍ਰਦੀਪ ਮੈਨਨ, ਡਾਕਟਰ ਪਰਸ਼ੋਤਮ ਵਸ਼ਿਸ਼ਟ ਅਤੇ ਬ੍ਰਾਹਮਣ ਸਭਾ ਦੇ ਮੋਹਤਬਰਾਂ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਉਸ ਦਾ ਇਹ ਸਨਮਾਨ ਜੈਪੁਰ ਵਿਖੇ ਹੋਈ ਓਪਨ ਰੈਪਿਡ ਸ਼ਤਰੰਜ ਚੈਂਪੀਅਨਸ਼ਿਪ ਵਿੱਚ 1501 ਤੋਂ 1650 ਵਰਗ ਵਿੱਚ ਪੰਜਵਾਂ ਸਥਾਨ ਪ੍ਰਾਪਤ ਕੀਤਾ ਅਤੇ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਗਗਨਦੀਪ ਭਾਰਦਵਾਜ ਦੇ ਵਧੀਆ ਪ੍ਰਦਰਸ਼ਨ ਲਈ ਵਧਾਈ ਦਿੰਦਿਆਂ ਬ੍ਰਾਹਮਣ ਸਭਾ ਦੇ ਕੌਮੀ ਆਗੂ ਪ੍ਰਦੀਪ ਮੈਨਨ ਨੇ ਕਿਹਾ ਕਿ ਗਗਨਦੀਪ ਨੇ ਸ਼ਾਨਦਾਰ ਖੇਡ ਦਿਖਾਈ ਅਤੇ ਸਮੁੱਚੇ ਬ੍ਰਾਹਮਣ ਸਮਾਜ ਦਾ ਨਾਮ ਰੌਸ਼ਨ ਕੀਤਾ ਹੈ। ਉਹਨਾਂ ਅੱਗੇ ਵਧੀਆ ਪ੍ਰਦਰਸ਼ਨ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਇਸ ਟੂਰਨਾਮੈਂਟ ਵਿੱਚ 400 ਤੋਂ  ਵੱਧ ਖਿਡਾਰੀਆਂ ਨੇ ਹਿੱਸਾ ਲਿਆ ਸੀ। ਇਸ ਮੌਕੇ ਵਧਾਈ ਦੇਣ ਵਾਲਿਆਂ ਵਿੱਚ ਪ੍ਰਦੀਪ ਮੈਨਨ ਤੋਂ ਇਲਾਵਾ ਡਾਕਟਰ ਪਰਸ਼ੋਤਮ ਵਸ਼ਿਸ਼ਟ, ਹਰਭਗਵਾਨ ਸ਼ਰਮਾ, ਸੁਪਿੰਦਰ ਭਾਰਦਵਾਜ, ਰਾਮਪਾਲ ਸ਼ਰਮਾ ਆਦਿ ਵਿਅਕਤੀ ਸ਼ਾਮਲ ਸਨ।

Have something to say? Post your comment