Tuesday, April 28, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ

February 05, 2025 05:19 PM
SehajTimes

ਪਟਿਆਲਾ : ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਅਤੇ ਕਿਸਾਨਾਂ ਨੂੰ ਸਹਾਇਕ ਧੰਦੇ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੀਆਂ ਪ੍ਰਮਾਣਿਤ ਤਕਨੀਕਾਂ ਤੋਂ ਜਾਣੂ ਕਰਵਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ। ਇਸ ਦੀ ਪ੍ਰਧਾਨਗੀ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨੇ ਕੀਤੀ। ਡਾ. ਜਸਵਿੰਦਰ ਸਿੰਘ, ਪ੍ਰਿੰਸੀਪਲ ਐਗਰੋਨੋਮਿਸਟ ਨੇ ਵਿਸ਼ੇਸ਼ ਮਹਿਮਾਨ ਵੱਜੋ ਸ਼ਿਰਕਤ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਮਨਦੀਪ ਸਿੰਘ, ਕ੍ਰਿਸ਼ੀ ਵਿਗਿਆਨ ਕੇਂਦਰ, ਫ਼ਤਿਹਗੜ੍ਹ ਸਾਹਿਬ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ, ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਅਤੇ ਸੰਗਰੂਰ ਤੋਂ ਡਾ. ਗੁਰਪ੍ਰੀਤ ਕੌਰ ਅਤੇ ਡਾ. ਅਸ਼ੋਕ ਕੁਮਾਰ ਵੀ ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
  ਖੇਤੀਬਾੜੀ, ਬਾਗਬਾਨੀ, ਪਸ਼ੂ-ਪਾਲਣ, ਮੱਛੀ-ਪਾਲਣ, ਵਣ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਰੋਜ਼ਗਾਰ ਵਿਭਾਗ ਦੇ ਅਫ਼ਸਰ ਸਾਹਿਬਾਨ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਇਸ ਮੀਟਿੰਗ ਵਿਚ ਆਪਣੇ ਵਿਚਾਰ ਸਾਂਝੇ ਕੀਤੇ।
  ਡਾ. ਹਰਦੀਪ ਸਿੰਘ ਸਭਿਖੀ, ਡਿਪਟੀ ਡਾਇਰੈਕਟਰ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੀ ਅਗਵਾਈ ਹੇਠ ਆਏ ਹੋਏ ਮਹਿਮਾਨਾਂ ਨੂੰ ਕੇਂਦਰ ਦੇ ਤਕਨੀਕੀ ਪਾਰਕ, ਪ੍ਰਦਰਸ਼ਨੀ ਪਲਾਟਾਂ ਅਤੇ ਬੀਜ ਫਾਰਮ ਦਾ ਦੌਰਾ ਕਰਵਾਇਆ ਗਿਆ। ਮੀਟਿੰਗ ਦੀ ਸ਼ੁਰੂਆਤ ਵਿਚ ਡਾ. ਗੁਰਉਪਦੇਸ਼ ਕੌਰ, ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਆਏ ਹੋਏ ਮਹਿਮਾਨਾਂ ਨੂੰ ਜੀ-ਆਇਆ ਆਖਿਆ। ਇਸ ਉਪਰੰਤ ਡਾ. ਹਰਦੀਪ ਸਿੰਘ ਸਭਿਖੀ ਨੇ ਕੇਂਦਰ ਵੱਲੋਂ ਲਗਾਏ ਜਾਂਦੇ ਸਿਖਲਾਈ ਕੋਰਸਾਂ, ਖੇਤ ਤਜਰਬਿਆਂ ਅਤੇ ਹੋਰ ਪਸਾਰ ਗਤੀ-ਵਿਧੀਆਂ ਦੀ ਜਾਣਕਾਰੀ ਹਾਜ਼ਰੀਨ ਨਾਲ ਸਾਂਝੀ ਕੀਤੀ।
  ਕੇ.ਵੀ.ਕੇ. ਦੇ ਵੱਖ-ਵੱਖ ਵਿਗਿਆਨੀਆਂ ਨੇ ਆਪਣੇ ਵਿਸ਼ੇ ਵਿਚ ਹੋਈ ਕਾਰਵਾਈ ਅਤੇ ਸਾਲ 2025-26 ਵਿਚ ਆਯੋਜਿਤ ਹੋਣ ਵਾਲੀਆਂ ਸਿਖਲਾਈਆਂ ਸਬੰਧੀ ਕਾਰਜ-ਯੋਜਨਾ ਵੀ ਸਾਂਝੀ ਕੀਤੀ ਅਤੇ ਆਏ ਹੋਏ ਮਹਿਮਾਨਾਂ ਦੇ ਸੁਝਾਅ ਲਏ। ਮੀਟਿੰਗ ਦੇ ਮੁੱਖ ਮਹਿਮਾਨ ਡਾ. ਮੱਖਣ ਸਿੰਘ ਭੁੱਲਰ ਨੇ ਖੇਤੀ ਵਿਗਿਆਨੀਆਂ ਨੂੰ ਸਥਾਈ ਖੇਤੀਬਾੜੀ ਲਈ ਯੂਨੀਵਰਸਿਟੀ ਦੀਆਂ ਨਵੀਨਤਮ ਸਿਫ਼ਾਰਸ਼ਾਂ ਕਿਸਾਨਾਂ ਤੱਕ ਪਹੁੰਚਾਉਣ ਲਈ ਦਿਸ਼ਾ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਗਾਂਹਵਧੂ ਕਿਸਾਨਾਂ ਦੇ ਖੇਤਾਂ ਦੇ ਦੌਰੇ ਕਰਨ ਅਤੇ ਕੁਦਰਤੀ ਸਰੋਤਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਪ੍ਰੇਰਿਤ ਕੀਤਾ।
  ਡਾ. ਜਸਵਿੰਦਰ ਸਿੰਘ ਨੇ ਹਾਜ਼ਰੀਨ ਕਿਸਾਨਾਂ ਅਤੇ ਅਧਿਕਾਰੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਆਯੋਜਿਤ ਕੀਤੇ ਜਾਂਦੇ ਪਸਾਰ ਕਾਰਜਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਉਤਸ਼ਾਹਿਤ ਕੀਤਾ। ਵੱਖ-ਵੱਖ ਵਿਭਾਗਾਂ ਤੋਂ ਆਏ ਪਤਵੰਤਿਆਂ ਅਤੇ ਕਿਸਾਨਾਂ ਨੇ ਵੀ ਇਸ ਵਿਚਾਰ-ਚਰਚਾ ਵਿਚ ਖੁੱਲ ਕੇ ਹਿੱਸਾ ਲਿਆ ਅਤੇ ਲੋੜ ਮੁਤਾਬਕ ਸਿਖਲਾਈ ਕੋਰਸ ਲਾਉਣ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਪ੍ਰੀਤ ਸਿੰਘ, ਨਰਿੰਦਰ ਸਿੰਘ, ਪਰਮਿੰਦਰ ਸਿੰਘ, ਰਣਧੀਰ ਸਿੰਘ, ਅਜੈਬ ਸਿੰਘ, ਗੁਰਪ੍ਰੀਤ ਸਿੰਘ ਅਤੇ ਉੱਦਮੀ ਬੀਬੀਆਂ ਹਰਜੀਤ ਕੌਰ, ਗੁਰਪ੍ਰੀਤ ਕੌਰ ਅਤੇ ਭੁਪਿੰਦਰ ਕੌਰ ਨੇ ਮਧੂ-ਮੱਖੀ ਪਾਲਣ, ਫ਼ਸਲ ਉਤਪਾਦਨ, ਸਬਜ਼ੀਆਂ ਦੀ ਕਾਸ਼ਤ, ਖੁੰਬ ਉਤਪਾਦਨ, ਫੂਡ ਪ੍ਰੋਸੈਸਿੰਗ ਅਤੇ ਫੁਲਕਾਰੀ ਦਸਤਕਾਰੀ ਬਾਰੇ ਆਪਣੇ ਤਜਰਬੇ ਸਾਂਝੇ ਕੀਤੇ।
  ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਤੋਂ ਸਿਖਲਾਈ ਪ੍ਰਾਪਤ ਉੱਦਮੀ ਕਿਸਾਨ ਵੀਰਾਂ ਅਤੇ ਬੀਬੀਆਂ ਨੇ ਆਪਣੇ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ। ਅੰਤ ਵਿਚ ਡਾ. ਰਜਨੀ ਗੋਇਲ, ਪ੍ਰੋਫੈਸਰ (ਭੋਜਨ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਇਸ ਮੀਟਿੰਗ ਵਿਚ ਹਾਜ਼ਰ ਮਾਹਿਰਾਂ, ਕਮੇਟੀ ਮੈਂਬਰਾਂ, ਅਗਾਂਹਵਧੂ ਕਿਸਾਨਾਂ ਅਤੇ ਬੀਬੀਆਂ ਦਾ ਧੰਨਵਾਦ ਕੀਤਾ।

Have something to say? Post your comment

 

More in Malwa

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵੱਲੋਂ ਪੰਜਾਬ ਯੋਗਾਸਨ ਸਪੋਰਟਸ ਐਸੋਸੀਏਸ਼ਨ ਨਾਲ ਐਮ.ਓ.ਯੂ. ਸਾਈਨ

ਪੀ.ਐਚ.ਸੀ ਘੜੂੰਆ ਵਿਖੇ ਆਸ਼ਾ ਦਿਵਸ ਮਨਾਇਆ ਗਿਆ, ਤਿੰਨ ਸਰਵੋਤਮ ਆਸ਼ਾ ਵਰਕਰਾਂ ਦਾ ਸਨਮਾਨ

ਪੀ.ਆਰ.ਟੀ.ਸੀ. ਬਰਨਾਲਾ ਡਿਪੂ ਦੇ ਪ੍ਰਬੰਧਕੀ ਬਲਾਕ ਦਾ ਜਲਦ ਹੋਵੇਗਾ ਨਵੀਨੀਕਰਨ: ਚੇਅਰਮੈਨ ਹਰਪਾਲ ਜੁਨੇਜਾ

ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜਾਰੀ ਵਾਲੀਆਂ ਆਸ਼ਾ ਵਰਕਰ ਸਨਮਾਨਿਤ।

ਲੋਕਾਂ ਦੇ ਫ਼ਤਵੇ ਨਾਲ ਗ਼ਦਾਰੀ ਕਰਨ ਵਾਲਿਆਂ ਨੂੰ ਜਨਤਾ ਕਦੇ ਮੁਆਫ਼ ਨਹੀਂ ਕਰੇਗੀ : ਰਣਜੋਧ ਹਡਾਣਾ

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ ਖਰੀਦ ਜਾਰੀ, ਬੀਤੀ ਸ਼ਾਮ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ 464947 ਮੀਟਰਿਕ ਟਨ ਦੀ ਖਰੀਦ ਕੀਤੀ - ਡਿਪਟੀ ਕਮਿਸ਼ਨਰ

ਡਾ. ਬੀ.ਐੱਸ. ਸੰਧੂ ਸਕੂਲ ਦੇ ਵਿਦਿਆਰਥੀਆਂ ਨੇ ਸਟੇਟ ਚੈਂਪੀਅਨਸ਼ਿਪ ਵਿੱਚ ਜਿੱਤੀ ਸੈਕਿੰਡ ਰਨਰ ਅੱਪ ਟਰਾਫੀ।

ਜਨਗਣਨਾ-2027 ਸਬੰਧੀ ਮਾਸਟਰ ਟਰੇਨਰਾਂ ਦੀ ਟਰੇਨਿੰਗ ਆਯੋਜਿਤ

ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਵੱਲੋਂ ਮੌਕੇ ਦਾ ਦੌਰਾ

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਯੂਥ ਪਾਰਲੀਮੈਂਟ ਵਿੱਚ ਲਿਆ ਹਿੱਸਾ