Monday, December 15, 2025

Chandigarh

ਲਾਲ ਚੰਦ ਕਟਾਰੂਚੱਕ ਨੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਤੋਂ ਲਈ ਫ਼ੀਡਬੈਕ, ਮਾਨ ਸਰਕਾਰ ਦੀ ਮਿਆਰੀ ਸਿੱਖਿਆ ਦੀ ਵਚਨਬੱਧਤਾ ਦੁਹਰਾਈ

February 05, 2025 06:59 PM
SehajTimes

ਮਾਪਿਆਂ ਅਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਮੂਲੀਅਤ

ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ,

ਕਿਹਾ, ਨੇੜ ਭਵਿੱਖ ਵਿੱਚ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਜਾਣਗੇ ਵੱਖ-ਵੱਖ ਸੂਬਿਆਂ ਦੇ 6 ਦਿਨਾਂ ਵਿੱਦਿਅਕ ਟੂਰ ’ਤੇ

ਚੰਡੀਗੜ੍ਹ : ਪੰਜਾਬ ਦੇ ਵਿਦਿਆਰਥੀਆਂ ਨੂੰ ਗੁਣਵੱਤਾ-ਭਰਪੂਰ ਸਿੱਖਿਆ ਪ੍ਰਦਾਨ ਕਰਨ, ਵਿਦਿਆਰਥੀਆਂ ਦੀ ਬਿਹਤਰ ਕਾਰਗੁਜ਼ਾਰੀ ਲਈ ਸਮੇਂ-ਸਮੇਂ ’ਤੇ ਮਾਪਿਆਂ ਨੂੰ ਜਾਣਕਾਰੀ ਦੇਣ ਅਤੇ ਵਿਦਿਆਰਥੀਆਂ ਤੇ ਮਾਪਿਆਂ ਤੋਂ ਫ਼ੀਡਬੈਕ ਲੈ ਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਵਧੀਆ ਬਣਾਉਣ ਦੇ ਉਦੇਸ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੈਗਾ ਪੀ.ਟੀ.ਐਮ. ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਕੂਲਾਂ ਅੰਦਰ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀਆਂ) ਕਰਵਾਈਆਂ ਗਈਆਂ ਜਿਸ ਵਿੱਚ ਮਾਪਿਆਂ ਅਤੇ ਵਿਦਿਆਰਥੀਆਂ ਨੇ ਵਧ-ਚੜ੍ਹ ਕੇ ਸ਼ਮੂਲੀਅਤ ਕੀਤੀ। ਇਹ ਪ੍ਰਗਟਾਵਾ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਜਿਲ੍ਹਾ ਪਠਾਨਕੋਟ ਦੇ ਦੋ ਸਕੂਲਾਂ ਅੰਦਰ ਮਾਪੇ ਅਧਿਆਪਕ ਮਿਲਣੀ ਦੋਰਾਨ ਸਿਰਕਤ ਕਰਦਿਆਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰਾਜੇਸ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ ਪਠਾਨਕੋਟ (ਸੈਕੰਡਰੀ) , ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਵਿਜੇ ਕੁਮਾਰ ਕਟਾਰੂ ਚੱਕ ,ਪਵਨ ਕੁਮਾਰ ਬਲਾਕ ਪ੍ਰਧਾਨ ਅਤੇ ਹੋਰ ਪਾਰਟੀ ਕਾਰਜਕਰਤਾ ਹਾਜਰ ਸਨ।
ਜਿਕਰਯੋਗ ਹੈ ਕਿ ਅੱਜ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਕਾਰੀ ਹਾਈ ਸਕੂਲ ਸਰਨਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਲਿਕਪੁਰ ਵਿਖੇ ਮੈਗਾ ਪੀ.ਟੀ.ਐਮ ਦੌਰਾਨ ਸ਼ਿਰਕਤ ਕੀਤੀ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਵਿਦਿਆਰਥੀਆਂ ਤੇ ਮਾਪਿਆਂ ਤੋ ਫ਼ੀਡਬੈਕ ਲਈ। ਇਸ ਦੌਰਾਨ ਉਨ੍ਹਾਂ ਸਕੂਲ ਮੁਖੀਆਂ ਨੂੰ ਲੋੜੀਂਦੇ ਨਿਰਦੇਸ਼ ਵੀ ਜਾਰੀ ਕੀਤੇ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਨੇ ਸਰਕਾਰੀ ਸਕੂਲਾਂ ਅੰਦਰ ਦਿੱਤੀ ਜਾ ਰਹੀ ਸਿੱਖਿਆ ’ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤੇ ਇਤਿਹਾਸਕ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦੀ ਮਾਪਿਆਂ ਵੱਲੋਂ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੇ ਉਸਾਰੂ ਫ਼ੈਸਲਿਆਂ ਸਦਕਾ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦੇ ਨਜ਼ਰੀਏ ਵਿੱਚ ਫ਼ਰਕ ਪੈ ਰਿਹਾ ਹੈ। ਹੁਣ ਲੋਕ ਪ੍ਰਾਈਵੇਟ ਸਕੂਲਾਂ ਨਾਲੋਂ ਸਰਕਾਰੀ ਸਕੂਲਾਂ ਨੂੰ ਵੱਧ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਨੂੰ ਤਰਜੀਹੀ ਖੇਤਰ ਵਿੱਚ ਰੱਖਣ ਅਤੇ ਬੱਚਿਆਂ ਦੇ ਪ੍ਰਾਈਵੇਟ ਸਕੂਲਾਂ ਤੋਂ ਹਟ ਕੇ ਸਰਕਾਰੀ ਵਿੱਚ ਦਾਖ਼ਲਾ ਲੈਣ ਨਾਲ ਅਧਿਆਪਕਾਂ ਨੂੰ ਵੀ ਹੌਸਲਾ ਮਿਲਿਆ ਹੈ ਅਤੇ ਉਹ ਉਤਸ਼ਾਹ ਨਾਲ ਕਾਰਜ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਾਈ ਸਕੂਲ, ਸਰਨਾ ਵਿਖੇ ਮਾਪਿਆਂ ਨੇ ਖੇਡ ਮੈਦਾਨ ਵਿੱਚ ਭਰਤ ਪਾਉਣ ਦੀ ਮੰਗ ਰੱਖੀ ਹੈ। ਇਸ ਸਬੰਧੀ ਮੌਕੇ ’ਤੇ ਉਨ੍ਹਾਂ ਪਠਾਨਕੋਟ ਦੇ ਡਿਪਟੀ ਕਮਿਸ਼ਨਰ ਨੂੰ ਦਿਸਾ ਨਿਰਦੇਸ਼ ਦਿੱਤੇ ਕਿ ਸਬੰਧਤ ਵਿਭਾਗ ਨੂੰ ਕਹਿ ਕੇ ਸਕੂਲ ਮੈਦਾਨ ਵਿੱਚ ਮਿੱਟੀ ਪਾ ਕੇ ਇਸ ਨੂੰ ਤੁਰੰਤ ਉੱਚਾ ਕੀਤਾ ਜਾਵੇ।

ਪਠਾਨਕੋਟ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚਾ ਵਿਕਾਸ ਲਈ 2.63 ਕਰੋੜ ਰੁਪਏ ਕੀਤੇ ਜਾਰੀ--ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕਰੋੜਾਂ ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਪਠਾਨਕੋਟ ਜ਼ਿਲ੍ਹੇ ਵਿੱਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 2.63 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਜਿਸ ਨਾਲ ਵਿਦਿਆਰਥੀਆਂ ਲਈ ਮੁਢਲੀਆਂ ਸਹੂਲਤਾਂ ਯਕੀਨੀ ਬਣਾਈ ਜਾਣਗੀਆਂ।
ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਜਾਣਗੇ ਵੱਖ-ਵੱਖ ਸੂਬਿਆਂ ਦੇ 6 ਦਿਨਾ ਵਿੱਦਿਅਕ ਟੂਰ ’ਤੇ--ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਦੇਸ਼ਾਂ-ਵਿਦੇਸ਼ਾਂ ਵਿੱਚ ਸਿਖਲਾਈ ਪ੍ਰੋਗਰਾਮਾਂ ’ਤੇ ਭੇਜਣ ਤੋਂ ਬਾਅਦ ਹੁਣ ਹੋਣਹਾਰ ਵਿਦਿਆਰਥੀਆਂ ਨੂੰ ਵਿੱਦਿਅਕ ਟੂਰ ’ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਸਾਮਲ ਹੋ ਕੇ ਛੇਤੀ ਹੀ ਜ਼ਿਲ੍ਹਾ ਪਠਾਨਕੋਟ ਦੇ ਹੋਣਹਾਰ ਵਿਦਿਆਰਥੀ ਵੱਖ-ਵੱਖ ਸੂਬਿਆਂ ਦੇ 6 ਦਿਨਾਂ ਟੂਰ ’ਤੇ ਜਾਣਗੇ।

Have something to say? Post your comment

 

More in Chandigarh

ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ਮਹੱਤਵਪੂਰਨ ਜਲ ਅਧਿਐਨ ਲਈ 1.61 ਕਰੋੜ ਰੁਪਏ ਦੀ ਪ੍ਰਵਾਨਗੀ: ਹਰਪਾਲ ਸਿੰਘ ਚੀਮਾ

ਵਿਜੀਲੈਂਸ ਬਿਊਰੋ ਵੱਲੋਂ ਨਵੰਬਰ ਦੌਰਾਨ 8 ਰਿਸ਼ਵਤਖੋਰੀ ਦੇ ਕੇਸਾਂ ਵਿੱਚ 11 ਵਿਅਕਤੀ ਰੰਗੇ ਹੱਥੀਂ ਕਾਬੂ

ਰਾਜ ਚੋਣ ਕਮਿਸ਼ਨ ਵੱਲੋਂ 16.12.2025 ਨੂੰ ਸੂਬੇ ਦੇ ਕੁਝ ਸਥਾਨਾਂ 'ਤੇ ਦੁਬਾਰਾ ਵੋਟਾਂ ਕਰਵਾਉਣ ਦੇ ਹੁਕਮ

ਅੰਮ੍ਰਿਤਸਰ ਵਿੱਚ ਡਰੱਗ ਮਾਡਿਊਲ ਦਾ ਪਰਦਾਫਾਸ਼; 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਇੱਕ ਪਿਸਤੌਲ ਸਮੇਤ ਚਾਰ ਕਾਬੂ

ਪੰਜਾਬ ਭਰ ਵਿੱਚ ਲਗਾਈ ਗਈ ਚੌਥੀ ਰਾਸ਼ਟਰੀ ਲੋਕ ਅਦਾਲਤ

‘ਯੁੱਧ ਨਸ਼ਿਆਂ ਵਿਰੁੱਧ’: 287ਵੇਂ ਦਿਨ, ਪੰਜਾਬ ਪੁਲਿਸ ਵੱਲੋਂ 725 ਗ੍ਰਾਮ ਹੈਰੋਇਨ ਸਮੇਤ 27 ਨਸ਼ਾ ਤਸਕਰ ਗ੍ਰਿਫ਼ਤਾਰ

ਮੋਹਾਲੀ ਦੀਆਂ ਦੋ ਲੜਕੀਆਂ ਫਲਾਇੰਗ ਅਫਸਰ ਵਜੋਂ ਭਾਰਤੀ ਹਵਾਈ ਸੈਨਾ ਵਿੱਚ ਸ਼ਾਮਲ

ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਦੇ ਪੰਜ ਸਾਬਕਾ ਵਿਦਿਆਰਥੀ ਭਾਰਤੀ ਫੌਜ ਅਤੇ ਭਾਰਤੀ ਹਵਾਈ ਸੈਨਾ ਵਿੱਚ ਹੋਏ ਸ਼ਾਮਲ

'ਯੁੱਧ ਨਸ਼ਿਆਂ ਵਿਰੁੱਧ’ ਦੇ 286ਵੇਂ ਦਿਨ ਪੰਜਾਬ ਪੁਲਿਸ ਵੱਲੋਂ 863 ਗ੍ਰਾਮ ਹੈਰੋਇਨ ਸਮੇਤ 68 ਨਸ਼ਾ ਤਸਕਰ ਕਾਬੂ

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ