Monday, November 10, 2025

Malwa

ਪੀ.ਜੀ.ਆਰ.ਐਸ. ਪੋਰਟਲ  ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ 'ਤੇ ਜ਼ੋਰ

February 06, 2025 01:06 PM
SehajTimes

ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਨਤਕ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਪੀ.ਜੀ.ਆਰ.ਐਸ ਪੋਰਟਲ ਦੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

            ਇਸ ਮੌਕੇ ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ. ਪੋਰਟਲ ‘ਤੇ ਆਈਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਹਰ ਵਿਭਾਗ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ, ਸਾਨੂੰ ਇਸ ਬਾਰੇ ਵਧੇਰੇ ਸਤਰਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੀ.ਜੀ.ਆਰ.ਐਸ.’ਤੇ ਆਈਆਂ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕੀਤਾ ਜਾਵੇ। ਉਹਨਾਂ ਇਸ ਗੱਲ ’ਤੇ ਵੀ ਮੁੜ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਭਾਗ ਦੇ ਅਧਿਕਾਰੀ ਨੂੰ ਹੋਰ ਕੰਮਾਂ ਦੇ ਨਾਲ-ਨਾਲ ਇਹਨਾਂ ਸ਼ਿਕਾਇਤਾਂ ਨੂੰ ਵੀ ਤਰਜੀਹ ਦੇਣੀ ਚਾਹੀਦੀ ਹੈ, ਤਾਂ ਜੋ ਇਹਨਾਂ ਦਾ ਨਿਪਟਾਰਾ ਨਿਸ਼ਚਿਤ ਸਮੇਂ ਵਿੱਚ ਹੋ ਸਕੇ।

               ਡਾ. ਨਵਜੋਤ ਸ਼ਰਮਾ ਨੇ ਰੈਵਿਨਊ, ਕਰ ਕੇ ਆਬਕਾਰੀ ਵਿਭਾਗ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਸਿਹਤ ਵਿਭਾਗ, ਕਿਰਤ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਵਣ ਵਿਭਾਗ, ਟਰਾਂਸਪੋਰਟ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰਨਾਂ ਵਿਭਾਗਾਂ ਦੇ ਪੀ.ਜੀ.ਆਰ.ਐਸ. ਦੇ ਨੋਡਲ ਅਫ਼ਸਰਾਂ ਨਾਲ ਬੈਠਕ ਕਰਦਿਆਂ ਕਿਹਾ ਕਿ ਕੱਲ੍ਹ ਤੱਕ ਸਮੂਹ ਵਿਭਾਗਾਂ ਦੇ ਅਧਿਕਾਰੀ ਆਪਣੀਆਂ ਸਮਾਂ ਲੰਘ ਚੁੱਕੀਆਂ ਸ਼ਿਕਾਇਤਾਂ ਸਬੰਧੀ ਫਾਈਨਲ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਜਮ੍ਹਾਂ ਕਰਵਾਉਣੀ ਯਕੀਨੀ  ਬਣਾਉਣ। ਉਹਨਾਂ ਸਾਰੇ ਨੋਡਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਇਸ ਕੰਮ ਵਿਚ ਦੇਰੀ ਹੋਣ ਤੇ ਸਬੰਧਤ ਵਿਭਾਗ ਇਸ ਲਈ ਜ਼ਿੰਮੇਵਾਰ ਹੋਵੇਗਾ। ਮੀਟਿੰਗ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

Have something to say? Post your comment

 

More in Malwa

ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਮੰਤਰੀ ਅਮਨ ਅਰੋੜਾ ਨੇ ਹੜ੍ਹ ਪੀੜਤਾਂ ਨੂੰ ਸੌਂਪੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ

ਅਮਨ ਅਰੋੜਾ ਨੇ ਵਿਰਾਸਤੀ ਦਰਵਾਜੇ ਦਾ ਕੀਤਾ ਉਦਘਾਟਨ 

ਅਕੇਡੀਆ ਸਕੂਲ 'ਚ ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਇਆ 

ਜਦੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਅਤੇ ਐੱਸ ਐੱਸ ਪੀ ਪਰਾਲੀ ਦੀ ਅੱਗ ਬੁਝਾਉਣ ਲਈ ਖੇਤਾਂ ਵਿਚ ਖੁਦ ਪਹੁੰਚੇ

ਬਾਬਾ ਨਾਨਕ ਨੇ ਲੋਕਾਈ ਨੂੰ ਅਗਿਆਨਤਾ ਦੇ ਹਨ੍ਹੇਰੇ ਚੋਂ ਕੱਢਿਆ : ਅਵਿਨਾਸ਼ ਰਾਣਾ 

ਪੇਂਡੂ ਖੇਤਰਾਂ ਦੀ ਪ੍ਰਗਤੀ ਸਾਡੀ ਪਹਿਲੀ ਤਰਜੀਹ : ਹਡਾਣਾ

ਨੈਣਾ ਦੇਵੀ ਨਹਿਰ ਹਾਦਸਾ

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ