Thursday, September 18, 2025

Malwa

ਸ਼ਾਮ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪਾਬੰਦੀ ਦੇ ਹੁਕਮ ਜਾਰੀ

February 06, 2025 03:29 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾਂ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਕੋਲ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਹਨ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਲਾਵਾਰਸ ਗਊਆਂ ਕਾਰਨ ਰਾਤ ਸਮੇਂ ਸੜਕ 'ਤੇ ਕਈ ਵਾਰ ਐਕਸੀਡੈਂਟ ਹੋ ਜਾਂਦੇ ਹਨ। ਇਸ ਕਾਰਨ ਆਮ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਵੀ ਹੁੰਦਾ ਹੈ। ਐਕਸੀਡੈਂਟ ਕਾਰਨ ਗਊ ਵੰਸ਼ ਸਬੰਧੀ ਕਈ ਵਾਰ ਲੋਕਾਂ ਵੱਲੋਂ ਇਹ ਇਲਜਾਮ ਲਗਾਇਆ ਜਾਂਦਾ ਹੈ ਕਿ ਇਹਨਾਂ ਨੂੰ ਕਿਸੇ ਸ਼ਰਾਰਤੀ ਅਨਸਰਾਂ ਨੇ ਮਾਰ ਕੇ ਸੁੱਟ ਦਿੱਤਾ ਹੈ ਜਿਸ ਨਾਲ ਸਮਾਜ ਦੇ ਵੱਡੇ ਵਰਗ ਵਿੱਚ ਬੇਚੈਨੀ ਫੈਲਦੀ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਪਟਿਆਲਾ ਨੂੰ ਨਿਰਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਿਨ੍ਹਾਂ ਲੋਕਾਂ ਕੋਲ ਗਊ ਵੰਸ਼ ਰੱਖਿਆ ਹੋਇਆ ਹੈ, ਉਹ ਉਹਨਾਂ ਨੂੰ ਰਜਿਸਟਰਡ ਜ਼ਰੂਰ ਕਰਵਾਉਣ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊ ਵੰਸ਼ ਨੂੰ ਲੈ ਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ ਅਤੇ ਗਊ ਵੰਸ਼ ਦੀ ਸੁਰੱਖਿਆ ਸਬੰਧੀ ਉਪਰਾਲੇ ਕੀਤੇ ਜਾ ਸਕਣ। ਇਹ ਹੁਕਮ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ ਅਤੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖਿਲਾਫ਼ ਕਾਨੂੰਨੀ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।

Have something to say? Post your comment

 

More in Malwa

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ