Wednesday, December 17, 2025

Malwa

ਏਵੀਏਸ਼ਨ ਕਲੱਬ ਦੇ ਦੋ ਕਿਲੋਮੀਟਰ ਘੇਰੇ 'ਚ ਲਾਰਟੇਨ  ਕਾਈਟਸ/ਵਿਸ਼ ਕਾਈਟਸ ਉਡਾਉਣ 'ਤੇ ਪਾਬੰਦੀ

February 06, 2025 05:13 PM
SehajTimes

ਪਟਿਆਲਾ : ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਿਵਲ ਏਵੀਏਸ਼ਨ ਕਲੱਬ ਪਟਿਆਲਾ ਦੇ ਨੇੜੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਦੀ ਵਰਤੋ ਕਰਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਏਵੀਏਸ਼ਨ ਸੈਕਟਰ ਦੇ ਏਰੀਆ ਵਿੱਚ ਤਿਉਹਾਰਾਂ ਮੌਕੇ ਆਮ ਪਬਲਿਕ ਵੱਲੋਂ ਲਾਰਟੇਨ ਕਾਈਟਸ/ਵਿਸ਼ ਕਾਈਟਸ ਹਵਾ ਵਿੱਚ ਉਡਾਇਆ ਜਾਂ ਛੱਡਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਹਾਜ਼ਾਂ ਨੂੰ ਉਡਾਉਣ ਜਾਂ ਉਤਾਰਨ ਵਿੱਚ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਕਰਕੇ ਹਵਾਈ ਅੱਡੇ ਦੇ ਆਲੇ-ਦੁਆਲੇ ਦੋ ਕਿਲੋਮੀਟਰ ਘੇਰੇ ਵਿੱਚ ਲਾਰਟੇਨ ਕਾਈਟਸ/ਵਿਸ਼ ਕਾਈਟਸ ਨੂੰ ਉਡਾਉਣ ਜਾਂ ਹਵਾ ਵਿੱਚ ਛੱਡਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾੳਣੀ ਜ਼ਰੂਰੀ ਹੈ। ਇਹ ਹੁਕਮ 5 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

Have something to say? Post your comment