Friday, July 04, 2025

Chandigarh

ਟ੍ਰੈਫਿਕ ਪੁਲਿਸ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ ਵਿਖੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਸਬੰਧੀ ਜਾਗਰੂਕਤਾ ਸੈਮੀਨਾਰ

February 06, 2025 05:54 PM
SehajTimes

ਖਰੜ : ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਵਿੰਗ ਵੱਲੋਂ ਐਸ ਐਸ ਪੀ ਦੀਪਕ ਪਾਰਿਕ ਅਤੇ ਐਸ ਪੀ (ਟ੍ਰੈਫਿਕ) ਹਰਿੰਦਰ ਸਿੰਘ ਮਾਨ, ਦੀ ਅਗਵਾਈ ਵਿੱਚ ਨਸ਼ਿਆਂ ਖਿਲਾਫ ਅਤੇ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਕਰਨੈਲ ਸਿੰਘ, ਉਪ ਕਪਤਾਨ ਵੱਲੋਂ ਪੁਲਿਸ ਟ੍ਰੈਫਿਕ ਇੰਚਾਰਜ ਟ੍ਰੈਫਿਕ ਕੁਰਾਲੀ ਨਾਲ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ !ਜ਼ਿਲ੍ਹਾ ਐਸ.ਏ.ਐਸ ਨਗਰ) ਵਿਖੇ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਨਾ ਕਰਨ ਸਬੰਧੀ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਇੱਕ ਵਿਸੇਸ਼ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ ਗਿਆ।
     ਇਸ ਸੈਮੀਨਾਰ ਦਾ ਮੁੱਖ ਉਦੇਸ਼ ਸਕੂਲ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕਰਨ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੂੰ ਸਮਝਾਇਆ ਗਿਆ ਕਿ ਕਾਲਜ ਵਿੱਚ ਬੱਚਿਆਂ ਨੂੰ ਨਸ਼ੇ ਤੇ ਲਗਾ ਦਿੱਤਾ ਹੈ, ਇਸ ਲਈ ਕਾਲਜ ਜਾਣ ਦੌਰਾਨ ਅਜਿਹੇ ਵਿਅਕਤੀਆਂ ਤੋਂ ਆਪਣਾ ਬਚਾਅ ਰੱਖੋ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਇਹ ਵੀ ਦੱਸਿਆ ਗਿਆ ਕਿ ਮੋਟਰ ਵਹੀਕਲ ਐਕਟ ਦੀ ਧਾਰਾ 199 ਏ ਤਹਿਤ ਜੇਕਰ 18 ਸਾਲ ਤੋਂ ਘੱਟ ਉਮਰ ਦਾ ਕੋਈ ਬੱਚਾ ਵਹੀਕਲ ਚਲਾਉਂਦਾ ਹੈ ਤਾਂ ਉਸਦੇ ਮਾਪਿਆਂ ਨੂੰ 3 ਸਾਲ ਦੀ ਕੈਦ, 25 ਹਜਾਰ ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਵਹੀਕਲ ਦੇਣ ਵਾਲੇ ਵਿਅਕਤੀ ਨੂੰ ਵੀ 3 ਸਾਲ ਦੀ ਸਜ਼ਾ ਜਾਂ ਜੁਰਮਾਨਾ ਹੋ ਸਕਦਾ ਹੈ। ਜੇਕਰ ਤੁਸੀਂ ਐਮਰਜੈਂਸੀ ਵਹੀਕਲ (ਐਂਬੂਲੈਂਸ, ਫਾਇਰ ਗੱਡੀ ਆਦਿ) ਨੂੰ ਰਸਤਾ ਨਹੀ ਦਿੰਦੇ ਤਾਂ ਮੋਟਰ ਵਹੀਕਲ ਐਕਟ ਦੀ ਧਾਰਾ 194 ਈ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਜਿਸ ਤਹਿਤ 10,000 ਰੁਪਏ ਦਾ ਜੁਰਮਾਨਾ ਜਾਂ 6 ਮਹੀਨੇ ਤੱਕ ਦੀ ਸਜਾ ਹੋ ਸਕਦੀ ਹੈ।              
    ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਜੇਕਰ ਕੋਈ ਵਿਅਕਤੀ ਕਿਸੇ ਐਕਸੀਡੈਂਟ ਹੋਏ ਵਿਅਕਤੀ ਦੀ ਮੱਦਦ ਕਰਦਾ ਹੈ ਤਾਂ ਉਸਨੂੰ 2000 ਰੁਪਏ ਸਰਕਾਰ ਵੱਲੋਂ (ਫਰਿਸ਼ਤੇ ਸਕੀਮ ਤਹਿਤ) ਦਿੱਤੇ ਜਾਣਗੇ। ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਸੀ ਆਪਣਾ ਕੋਈ ਫਲੈਟ ਜਾਂ ਮਕਾਨ ਕਿਰਾਏ ਤੇ ਦਿੱਤਾ ਹੋਇਆ ਹੈ ਤਾਂ ਆਪਣੇ ਕਿਰਾਏਦਾਰਾਂ ਦੀ ਪੁਲਿਸ ਵੈਰੀਫਿਕੇਸ਼ਨ ਜ਼ਰੂਰ ਕਰਵਾਓ।
ਇਸ ਮੌਕੇ ਤੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਕੁਰਾਲੀ ਦੇ ਪ੍ਰਿੰਸੀਪਲ ਸ਼੍ਰੀਮਤੀ ਚਰਨਜੀਤ ਕੌਰ, ਲੈਕਚਰਾਰ ਰੁਪਿੰਦਰ ਸਿੰਘ, ਹਰਪਾਲ ਸਿੰਘ, ਦਲਬੀਰ ਸਿੰਘ, ਗੁਰਿੰਦਰ ਕੌਰ, ਹਰਜੀਤ ਕੌਰ, ਬਲਬੀਰ ਕੌਰ, ਸਤਵਿੰਦਰ ਕੌਰ, ਜਗਰੂਪ ਕੌਰ ਅਤੇ ਹੋਰ ਸਟਾਫ ਨੇ ਜ਼ਿਲ੍ਹਾ ਪੁਲਿਸ ਦੇ ਟ੍ਰੈਫਿਕ ਵਿੰਗ ਦਾ ਜਾਗਰੂਕਤਾ ਸਬੰਧੀ ਇਹ ਸੈਮੀਨਾਰ ਲਗਾਉਣ ਲਈ ਬਹੁਤ-ਬਹੁਤ ਧੰਨਵਾਦ ਕੀਤਾ।
    ਸ. ਕਰਨੈਲ ਸਿੰਘ, ਉਪ ਕਪਤਾਨ ਪੁਲਿਸ ਟ੍ਰੈਫਿਕ ਨੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਨੂੰ ਖੇਡਾਂ ਵੱਲ ਜਾਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਵਿਦਿਆਰਥੀਆਂ ਨੂੰ ਸਮਝਾਇਆ ਗਿਆ ਕਿ ਤੁਸੀਂ ਆਪਣੇ-ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਸੈਮੀਨਾਰ ਤੋਂ ਮਿਲੀ ਸਿੱਖਿਆ ਸਬੰਧੀ ਜਾਣੂ ਕਰਵਾਓ ਅਤੇ ਆਪਣੇ ਪਰਿਵਾਰਕ ਮੈਬਰਾਂ ਨੂੰ ਸ਼ਰਾਬ ਪੀ ਕੇ ਗੱਡੀ ਨਾ ਚਲਾਉਣ ਅਤੇ ਤੇਜ਼ ਰਫ਼ਤਾਰ ਨਾਲ ਗੱਡੀ ਨਾ ਚਲਾਉਣ ਸਬੰਧੀ ਜਾਗਰੂਕ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ।

Have something to say? Post your comment

 

More in Chandigarh

ਮਹਾਰਾਸ਼ਟਰ ਵਿੱਚ ਸਿਰਫ਼ ਤਿੰਨ ਮਹੀਨਿਆਂ ਵਿੱਚ 767 ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 21 ਕੈਡਿਟਾਂ ਦੀ ਤਿੰਨ ਹਫ਼ਤਿਆਂ ਵਿੱਚ ਐਨ.ਡੀ.ਏ. ਅਤੇ ਹੋਰ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ’ ਦੇ 124ਵੇਂ ਦਿਨ ਪੰਜਾਬ ਪੁਲਿਸ ਵੱਲੋਂ 107 ਨਸ਼ਾ ਤਸਕਰ ਗ੍ਰਿਫ਼ਤਾਰ; 1.2 ਕਿਲੋ ਹੈਰੋਇਨ ਅਤੇ 22 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ

ਜਸਵੀਰ ਸਿੰਘ ਗੜ੍ਹੀ ਵਿਦੇਸ਼ ਦੌਰੇ ‘ਤੇ ਰਵਾਨਾ

ਆਗਾਮੀ ਝੋਨੇ ਦੇ ਖ਼ਰੀਦ ਸੀਜ਼ਨ ਦੇ ਮੱਦੇਨਜ਼ਰ 15 ਸਤੰਬਰ ਤੱਕ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣ: ਲਾਲ ਚੰਦ ਕਟਾਰੂਚੱਕ

ਸੁਖਦੇਵ ਸਿੰਘ ਸੁੱਖਾ ਕੰਸਾਲਾ ਨੂੰ ਲੱਗਾ ਸਦਮਾ, ਨੌਜਵਾਨ ਪੁੱਤਰ ਦੀ ਹੋਈ ਮੌਤ

ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ CR ਪਾਟਿਲ ਨੂੰ ਅਜਨਾਲਾ ਵਿੱਚ ਰਾਵੀ ਦਰਿਆ ਦੇ ਕਾਰਨ ਹੜ੍ਹਾਂ ਦੇ ਨੁਕਸਾਨ ਅਤੇ ਸੁਰੱਖਿਆ ਚਿੰਤਾਵਾਂ ਨੂੰ ਦੂਰ ਕਰਨ ਲਈ ਫੰਡ ਦੇਣ ਦੀ ਕੀਤੀ ਬੇਨਤੀ

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ