Monday, April 13, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Doaba

ਦੱਖਣੀ ਪੱਛਮੀ ਪੰਜਾਬ ਦੇ ਤਿੰਨ ਬਲਾਕਾਂ ਵਿੱਚ ਮਿਲੇ ਪੋਟਾਸ਼ ਦੇ ਵੱਡੇ ਭੰਡਾਰ : ਬਰਿੰਦਰ ਕੁਮਾਰ ਗੋਇਲ

February 06, 2025 06:52 PM
SehajTimes

ਸੂਬੇ ਨੂੰ ਮਿਲੇਗੀ ਰੌਇਲਟੀ, ਪਰ ਜਮੀਨਾਂ ਅਕਵਾਇਰ ਨਹੀਂ ਹੋਣਗੀਆਂ

ਫਾਜ਼ਿਲਕਾ : ਪੰਜਾਬ ਤੇ ਮਾਈਨਿੰਗ ਅਤੇ ਜਲ ਸਰੋਤ ਵਿਭਾਗ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਾਈਨਿੰਗ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲਗਾਤਾਰ ਜਾਰੀ ਰੱਖੀਆਂ ਖੋਜਾਂ ਨੂੰ ਬੂਰ ਪਿਆ ਹੈ  ਅਤੇ ਰਾਜ ਤੇ ਦੱਖਣੀ ਪੱਛਮੀ ਹਿੱਸੇ ਵਿੱਚ ਤਿੰਨ ਖਨਨ ਬਲਾਕਾਂ ਵਿੱਚ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ।
ਅੱਜ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਦੇਸ਼ ਵਿੱਚ ਹੋਰ ਕਿਤੇ ਵੀ ਪੋਟਾਸ਼ ਤੱਤ ਦਾ ਖਨਨ ਨਹੀਂ ਹੁੰਦਾ ਅਤੇ ਪੰਜਾਬ ਅਜਿਹਾ ਪਹਿਲਾ ਸੂਬਾ ਹੈ ਜਿੱਥੇ ਇਹ ਖਣਿਜ ਪਦਾਰਥ ਮਿਲਿਆ ਹੈ । ਇਸ ਤੋਂ ਪਹਿਲਾਂ ਦੇਸ਼ ਵੱਲੋਂ ਸਲਾਨਾ 50 ਲੱਖ ਟਨ ਪੋਟਾਸ਼ ਦਾ ਆਯਾਤ ਕੀਤਾ ਜਾਂਦਾ ਹੈ ਜਿਸ ਦੀ ਵਰਤੋਂ ਖੇਤਾਂ ਵਿੱਚ ਖਾਦ ਵਜੋਂ ਅਤੇ ਹੋਰ ਉਦਯੋਗਾਂ ਵਿੱਚ ਕੀਤੀ ਜਾਂਦੀ ਹੈ। ਪਰ ਹੁਣ ਸ਼੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲਿਆਂ ਦੇ ਤਿੰਨ ਖਨਨ ਬਲੋਕ ਅਜਿਹੇ ਪਾਏ ਗਏ ਹਨ ਜਿੱਥੇ ਧਰਤੀ ਹੇਠ ਪੋਟਾਸ਼ ਦੇ ਵੱਡੇ ਭੰਡਾਰ ਮਿਲੇ ਹਨ। ਉਨਾਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਵਿੱਚ ਕਬਰਵਾਲਾ ਕੋਲ ਅਤੇ ਫਾਜ਼ਿਲਕਾ ਜ਼ਿਲੇ ਵਿੱਚ ਸ਼ੇਰੇਵਾਲਾ ਤੇ ਰਾਮਸਰ ਅਤੇ ਸ਼ੇਰਗੜ੍ਹ ਤੇ ਦਲਮੀਰ ਖੇੜਾ ਬਲਾਕ ਮਿਲੇ ਹਨ ।

ਉਨਾਂ ਨੇ ਇਸ ਮੌਕੇ ਇਸ ਵਿਸ਼ੇ ਸਬੰਧੀ ਲੋਕਾਂ ਵਿੱਚ ਪੈਦਾ ਹੋ ਰਹੇ ਸ਼ੰਕਿਆਂ ਦਾ ਨਿਵਾਰਨ ਕਰਦਿਆਂ ਸਪਸ਼ਟ ਕੀਤਾ ਕਿ ਪੋਟਾਸ਼ ਨੂੰ ਕੱਢਣ ਲਈ ਜਮੀਨ ਅਕਵਾਇਰ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਜਮੀਨ ਦਾ ਕੋਈ ਨੁਕਸਾਨ ਹੋਵੇਗਾ ਸਗੋਂ ਇਹ ਡਰਿਲ ਸਿਸਟਮ ਨਾਲ ਇਹ ਖਨਿਜ ਕੱਢਿਆ ਜਾਵੇਗਾ ਅਤੇ ਇਸ ਦਾ ਕਿਸਾਨਾਂ ਦੀ ਜਮੀਨ ਮਾਲਕੀ ਤੇ ਕੋਈ ਅਸਰ ਨਹੀਂ ਪਏਗਾ। ਉਨਾਂ ਦੱਸਿਆ ਕਿ ਇਸ ਨਾਲ ਪੋਟਾਸ਼ ਦੀ ਪ੍ਰੋਸੈਸਿੰਗ ਸਬੰਧੀ ਇੰਡਸਟਰੀ ਲੱਗੇਗੀ ਜਿਸ ਨਾਲ ਇਲਾਕੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣਗੇ ਅਤੇ ਇਲਾਕੇ ਦਾ ਸਰਬ ਪੱਖੀ ਵਿਕਾਸ ਹੋਵੇਗਾ। ਉਹਨਾਂ ਨੇ ਦੱਸਿਆ ਕਿ ਪੋਟਾਸ਼ ਖਨਿਜ ਧਰਤੀ ਹੇਠ 450 ਮੀਟਰ ਦੀ ਡੁੰਘਾਈ ਤੇ ਹੈ ਅਤੇ ਇਸ ਨੂੰ ਕੱਢਣ ਤੋਂ ਪਹਿਲਾਂ ਸਰਕਾਰ ਵੱਲੋਂ ਸਮਾਜਿਕ ਅਤੇ ਵਾਤਾਵਰਨ ਤੇ ਪੈਣ ਵਾਲੇ ਇਸਦੇ ਪ੍ਰਭਾਵਾਂ ਦਾ ਵੀ ਮੁਕੰਮਲ ਅਧਿਐਨ ਕੀਤਾ ਜਾ ਰਿਹਾ ਹੈ।  ਉਹਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਇਹਨਾਂ ਤਿੰਨ ਬਲਾਕਾਂ ਦੇ ਨੇੜਲੇ ਖੇਤਰਾਂ ਵਿੱਚ ਵੀ ਖੋਜ ਜਾਰੀ ਹੈ।
ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਮਾਈਨਿੰਗ ਰਾਹੀਂ ਪੰਜਾਬ ਨੂੰ ਆਰਥਿਕ ਤੌਰ ਤੇ ਆਤਮ ਨਿਰਭਰ ਬਣਾਉਣ ਦਾ ਜੋ ਵਚਨ ਦਿੱਤਾ ਗਿਆ ਸੀ ਉਸ ਨੂੰ ਇਹ ਪ੍ਰੋਜੈਕਟ ਪੂਰਾ ਕਰੇਗਾ । ਉਹਨਾਂ ਨੇ ਇਹ ਵੀ ਦੱਸਿਆ ਕਿ ਇਸ ਸਬੰਧੀ ਨਿਲਾਮੀ ਕਰਵਾਉਣ ਦਾ ਅਧਿਕਾਰ ਕੇਂਦਰ ਸਰਕਾਰ ਕੋਲ ਹੈ ਪਰ ਇਸ ਤੋਂ  ਮਿਲਣ ਵਾਲੀ ਰੋਐਲਿਟੀ ਪੰਜਾਬ ਸਰਕਾਰ ਨੂੰ ਹੀ ਮਿਲੇਗੀ । ਉਹਨਾਂ ਨੇ ਦੱਸਿਆ ਕਿ ਇਸ ਸਬੰਧੀ ਕਬਰ ਵਾਲਾ ਦੇ ਬਲਾਕ ਵਿੱਚੋਂ ਮਾਈਨਿੰਗ ਕਰਨ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਸਹਿਮਤੀ ਦੇ ਦਿੱਤੀ ਹੈ ਅਤੇ ਜਿਵੇਂ ਹੀ ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਆਕਸ਼ਨ ਹੋ ਜਾਵੇਗੀ ਤਾਂ ਇਹ ਨਿਕਾਸੀ ਸ਼ੁਰੂ ਹੋ ਸਕੇਗੀ।
ਉਹਨਾਂ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਯਕੀਨ ਦਵਾਉਂਦੀ ਹੈ ਕਿ ਇਸ ਪ੍ਰੋਜੈਕਟ ਵਿੱਚ ਕਿਸਾਨਾਂ ਦੀ ਕੋਈ ਜਮੀਨ ਐਕੁਆਇਰ ਨਹੀਂ ਕੀਤੀ ਜਾਵੇਗੀ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਤਿੰਨ ਬਲੋਕਾਂ ਦਾ ਕੁੱਲ ਖੇਤਰਫਲ ਲਗਭਗ 18 ਵਰਗ ਕਿਲੋਮੀਟਰ ਹੈ ਪਰ ਇਸ ਦੇ ਨੇੜਲੇ ਇਲਾਕਿਆਂ ਵਿੱਚ ਵੀ ਖੋਜ ਕੀਤੀ ਜਾ ਰਹੀ ਹੈ। ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਰੇਤੇ ਬਜਰੀ ਦੀ ਮਾਈਨਿੰਗ ਤੋਂ ਸੂਬੇ ਨੂੰ 288 ਕਰੋੜ ਰੁਪਏ ਦੀ ਆਮਦਨ ਹੋਈ ਸੀ ਅਤੇ ਆਉਣ ਵਾਲੇ ਦਿਨਾਂ ਵਿੱਚ ਰਾਜ ਵਿੱਚ 104 ਹੋਰ ਖੱਡਾਂ ਚਲਾਈਆਂ ਜਾਣਗੀਆਂ । ਨਾਲ ਹੀ ਉਹਨਾਂ ਨੇ ਦੱਸਿਆ ਕਿ ਦਰਿਆਵਾਂ ਵਿੱਚੋਂ ਵੀ ਰੇਤਾ ਕੱਢਣ ਲਈ 27 ਥਾਵਾਂ ਦੀ ਪਹਿਚਾਣ ਕੀਤੀ ਗਈ ਹੈ।
ਇਸ ਮੌਕੇ ਉਨਾਂ ਦੇ ਨਾਲ ਹਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ, ਡਾਇਰੈਕਟਰ ਮਾਈਨਿੰਗ ਅਭਿਜੀਤ ਕਪਲੀਸ਼, ਜਿਓਲੋਜੀਕਲ ਸਰਵੇ ਆਫ ਇੰਡੀਆ ਦੇ ਡਾਇਰੈਕਟਰ ਸ੍ਰੀ ਸੋਇਮ ਰੰਜਨ ਮਹਾ ਪਾਤਰਾ, ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਵਰਿੰਦਰ ਸਿੰਘ ਬਰਾੜ, ਨਿਗਰਾਨ ਇੰਜੀਨੀਅਰ ਰਾਜਨ ਢੀਂਗੜਾ, ਕਾਰਜਕਾਰੀ ਇੰਜਨੀਅਰ ਜਗਸੀਰ ਸਿੰਘ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਨੇ ਪਿੰਡ ਸ਼ੇਰੇਵਾਲਾ ਅਤੇ ਸ਼ੇਰਗੜ੍ਹ ਦਾ ਦੌਰਾ ਕਰਕੇ ਉਨਾਂ ਥਾਵਾਂ ਦਾ ਨਿਰੀਖਣ ਕੀਤਾ ਜਿੱਥੇ ਧਰਤੀ ਹੇਠ ਪੋਟਾਸ਼ ਮਿਲਿਆ ਹੈ।।

Have something to say? Post your comment

 

More in Doaba

ਸੋਹਨ ਕਾਦਰੀ ਆਰਟ ਫਾਊਡੇਸ਼ਨ ਨੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੂੰ 1 ਲੱਖ ਰੁਪਏ ਦਾ ਦਾਨ ਦਿੱਤਾ

ਫਗਵਾੜਾ ਵਿੱਚ 16.8 ਕਿਲੋਗ੍ਰਾਮ ਹੈਰੋਇਨ ਬਰਾਮਦ; ਇੱਕ ਔਰਤ ਸਮੇਤ ਚਾਰ ਗ੍ਰਿਫ਼ਤਾਰ

ਡਾ. ਰਵਜੋਤ ਸਿੰਘ ਨੇ ਜੇਲ੍ਹ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ, ਜੇਲ੍ਹ ਸੁਪਰਡੈਂਟਾਂ ਨਾਲ ਕੀਤੀ ਮੀਟਿੰਗ

65 ਸਾਲ ਬਾਅਦ ਰਾਜਸਥਾਨ ਫੀਡਰ ਨੂੰ ਨਵਾਂ ਸਰੂਪ ਦੇਣ ਦਾ ਪ੍ਰਾਜੈਕਟ ਸ਼ੁਰੂ, 45 ਦਿਨਾਂ ਲਈ ਨਹਿਰਬੰਦੀ ਅੱਜ ਤੋਂ

ਪੰਜਾਬ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਮਜ਼ਬੂਤ ਨੈੱਟਵਰਕ ਕਾਇਮ ਕਰ ਰਹੀ ਹੈ ਆਪ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਪੰਜਾਬ ’ਚੋਂ ਅਨਪੜ੍ਹਤਾ, ਨਸ਼ੇ ਅਤੇ ਬੇਰੁਜ਼ਗਾਰੀ ਦਾ ਸਫਾਇਆ ਕਰਨਾ ’ਆਪ’ ਸਰਕਾਰ ਦੀ ਪ੍ਰਮੁੱਖ ਤਰਜੀਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਅਤੇ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਾਂਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਜਬਰੀ ਵਸੂਲੀ ਨਾਲ ਸਬੰਧਤ ਗੋਲੀਬਾਰੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਦੋ ਬੀ.ਕੇ.ਆਈ. ਕਾਰਕੁਨ ਜਲੰਧਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ

ਫਰੀਦਕੋਟ ਵਿੱਚ ਪਾਕਿਸਤਾਨ-ਸਮਰਥਿਤ ਡਰੱਗ ਕਾਰਟੇਲ ਨਾਲ ਸਬੰਧਤ ਇਕ ਫੌਜੀ ਜਵਾਨ ਬਰਖਾਸਤ