Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਮੋਹਿੰਦਰ ਭਗਤ ਨੇ ਆਜ਼ਾਦੀ ਘੁਲਾਟੀਆਂ ਲਈ ਭਲਾਈ ਸਕੀਮਾਂ ਅਤੇ ਵਿਭਾਗੀ ਬਜਟ ਦਾ ਲਿਆ ਜਾਇਜ਼ਾ

February 07, 2025 07:09 PM
SehajTimes

ਚੰਡੀਗੜ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਉਨਾਂ ਨੂੰ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਹ ਵਿਚਾਰ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੀਆਂ ਗਤੀਵਿਧੀਆਂ ਦਾ ਮੁਲਾਂਕਣ ਕਰਨ ਅਤੇ ਆਜ਼ਾਦੀ ਘੁਲਾਟੀਆਂ ਲਈ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂਕਰਨ ਸਬੰਧੀ ਕਰਵਾਈ ਸਮੀਖਿਆ ਮੀਟਿੰਗ ਦੌਰਾਨ ਜ਼ਾਹਿਰ ਕੀਤੇ।

ਮੀਟਿੰਗ ਦੌਰਾਨ ਆਜ਼ਾਦੀ ਘੁਲਾਟੀਆਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵ ਨੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਪੈਨਸ਼ਨ ਲਾਭ, ਸਿਹਤ ਸੰਭਾਲ ਸਹਾਇਤਾ, ਵਿਦਿਅਕ ਰਾਖਵਾਂਕਰਨ ਅਤੇ ਰੁਜ਼ਗਾਰ ਸਹਾਇਤਾ ਸਮੇਤ ਮੌਜੂਦਾ ਪ੍ਰੋਗਰਾਮਾਂ ਦੇ ਕੰਮਕਾਜ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।


ਮੰਤਰੀ ਨੇ ਅਧਿਕਾਰੀਆਂ ਨੂੰ ਇਨਾਂ ਭਲਾਈ ਸਕੀਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਅਤੇ ਲਾਭਪਾਤਰੀਆਂ ਨਾਲ ਨਿਰੰਤਰ ਰਾਬਤਾ ਬਣਾ ਕੇ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਨਾਂ ਦੀਆਂ ਸਮੱਸਿਆਵਾਂ ਨੂੰ ਸੁਚੱਜਤਾ ਨਾਲ ਹੱਲ ਕੀਤਾ ਜਾ ਸਕੇ।

ਇਸ ਤੋਂ ਇਲਾਵਾ, ਚੱਲ ਰਹੀਆਂ ਅਤੇ ਭਵਿੱਖੀ ਭਲਾਈ ਸਕੀਮਾਂ ਅਤੇ ਉਪਰਾਲਿਆਂ ਲਈ ਢੁਕਵੇਂ ਵਿੱਤੀ ਸਰੋਤਾਂ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਬਜਟ ‘ਤੇ ਵੀ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਆਜਾਦੀ ਘੁਲਾਟੀਆਂ ਵਿਭਾਗ ਦੇ ਸਕੱਤਰ ਗਗਨਦੀਪ ਸਿੰਘ ਬਰਾੜ, ਆਜਾਦੀ ਘੁਲਾਟੀਆਂ ਵਿਭਾਗ ਦੇ ਸੰਯੁਕਤ ਸਕੱਤਰ ਲਵਜੀਤ ਕਲਸੀ, ਸੁਪਰਡੈਂਟ ਸੁਮਨ ਲਤਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ