Tuesday, November 18, 2025

National

Farmer Protest : ਕੋਰੋਨਾ ਦੇ ਬਹਾਨੇ ਕਿਸਾਨ ਸੰਘਰਸ਼ ਖ਼ਤਮ ਕਰਨ ਬਾਰੇ ਨਾ ਸੋਚੇ ਸਰਕਾਰ : ਰਾਜੇਵਾਲ

May 22, 2021 12:23 PM
SehajTimes

ਨਵੀਂ ਦਿੱਲੀ  : ਕਿਸਾਨ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਲੱਗਦਾ ਹੈ ਕਿ ਕੋਵਿਡ ਦੇ ਨਾਂ 'ਤੇ ਕਿਸਾਨ ਅੰਦੋਲਨ ਨੂੰ ਬਦਨਾਮ ਕਰ ਕੇ ਕਿਸਾਨਾਂ ਨੂੰ ਉੱਥੋਂ ਉਠਾ ਦਿੱਤਾ ਜਾਵੇਗਾ ਤਾਂ ਇਹ ਉਨ੍ਹਾਂ ਦੀ ਗਲਤਫ਼ਹਿਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੋ ਕਿਸਾਨ ਅੰਦੋਲਨ 'ਚ ਬੈਠੇ ਹਨ ਉਨ੍ਹਾਂ ਦਾ ਕੋਵਿਡ ਤੋਂ ਜਿਸ ਤਰ੍ਹਾਂ ਦਾ ਬਚਾਅ ਕਿਸਾਨ ਅੰਦੋਲਨ ਦੌਰਾਨ ਕੀਤਾ ਜਾਾ ਰਿਹਾ ਹੈ, ਉਸ ਤਰ੍ਹਾਂ ਦੇ ਪ੍ਰਬੰਧ ਪੂਰੇ ਦੇਸ਼ 'ਚ ਕਿਤੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਤੋਂ ਮਨਜ਼ੂਰੀ ਲੈ ਕੇ 10 ਆਕਸੀਜਨ ਸਿਲੰਡਰ ਰੱਖੇ ਹੋਏ ਹਨ। ਉਨ੍ਹਾਂ ਕਿਹਾ ਕਿ ਅਸੀਂ ਧੱਕੇ ਨਾਲ ਲੱਖਾਂ ਰੁਪਏ ਦਾ ਕਾੜ੍ਹਾ ਅੰਦੋਲਨਕਾਰੀ ਕਿਸਾਨਾਂ ਨੂੰ ਪਿਲਾ ਰਹੇ ਹਾਂ ਅਤੇ ਰੋਜ਼ਾਨਾ ਲੱਖਾਂ ਰੁਪਏ ਦੀਆਂ ਦਵਾਈਆਂ ਵੰਡੀਆਂ ਜਾ ਰਹੀਆਂ ਹਨ। ਬਜ਼ੁਰਗਾਂ ਨੂੰ ਹਫ਼ਤਾਵਾਰ ਵਿਟਾਮਿਨ-ਸੀ ਦਿੱਤਾ ਜਾ ਰਿਹਾ ਹੈ ਅਤੇ ਸਭ ਦਾ ਖ਼ਿਆਲ ਰੱਖਿਆ ਜਾ ਰਿਹਾ ਹੈ। ਰਾਜੇਵਾਲ ਨੇ ਕਿਹਾ ਕਿ ਹਰ ਲੰਗਰ 'ਚ ਰੋਜ਼ਾਨਾ ਕਾੜ੍ਹਾ ਤਿਆਰ ਕਰਕੇ ਸਭ ਨੂੰ ਆਵਾਜ਼ਾਂ ਮਾਰ ਕੇ ਪਿਲਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉਲਟ ਲੋਕਾਂ ਦੇ ਬਚਾਅ ਦੇ ਸਾਧਨ ਸਰਕਾਰ ਵੱਲੋਂ ਕਿਤੇ ਵੀ ਮੁਹੱਈਆ ਨਹੀਂ ਕਰਵਾਏ ਗਏ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆ ਦੀ ਹਮਦਰਦੀ ਇਸ ਅੰਦੋਲਨ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਦਾ ਨਹੀਂ, ਸਗੋਂ ਲੋਕਾਂ ਦਾ ਅੰਦੋਲਨ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਕਿਸਾਨਾਂ ਨੂੰ ਉਠਾਉਣ ਵਰਗੀ ਕੋਈ ਭੁੱਲ ਕੀਤੀ ਜਾਂ ਉਸ ਦੇ ਨਤੀਜੇ ਬਹੁਤ ਮਾੜੇ ਨਿਕਲਣਗੇ।

Have something to say? Post your comment

 

More in National

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਅਮਨ ਅਰੋੜਾ ਅਤੇ ਤਰੁਨਪ੍ਰੀਤ ਸੌਂਦ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਨੂੰ ਦਿੱਤਾ ਸੱਦਾ

ਹਰਜੋਤ ਸਿੰਘ ਬੈਂਸ ਅਤੇ ਦੀਪਕ ਬਾਲੀ ਵੱਲੋਂ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਲਈ ਸੱਦਾ

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮਾਂ ਲਈ ਅਸਾਮ ਦੇ ਮੁੱਖ ਮੰਤਰੀ ਨੂੰ ਸੱਦਾ

ਹਰਭਜਨ ਸਿੰਘ ਈ.ਟੀ.ਓ. ਅਤੇ ਬਰਿੰਦਰ ਕੁਮਾਰ ਗੋਇਲ ਨੇ ਦੇਖੀ ਤਾਮਿਲ ਨਾਡੂ ਵਿਧਾਨ ਸਭਾ ਦੀ ਕਾਰਵਾਈ

ਮੁੱਖ ਮੰਤਰੀ ਅਤੇ ਸਾਰੇ ਕੈਬਨਿਟ ਮੰਤਰੀ 25 ਅਕਤੂਬਰ ਨੂੰ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹੋਣਗੇ ਨਤਮਸਤਕ

ਫਾਸਟ ਟ੍ਰੇਨ ਵੰਦੇ ਭਾਰਤ ਦੀ ਬਰਨਾਲਾ ਵਿਖੇ ਠਹਿਰ ਹੋਵੇਗੀ: ਮੀਤ ਹੇਅਰ

ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਲਈ ਮੀਟਿੰਗ ਆਯੋਜਿਤ : ਹਰਮੀਤ ਸਿੰਘ ਕਾਲਕਾ"

ਬਰਨਾਲਾ ਦਾ ਕਚਹਿਰੀ ਚੌਕ ਪੁਲ 15 ਦਿਨਾਂ ਲਈ ਵੱਡੇ ਵਾਹਨਾਂ ਦੀ ਆਵਾਜਾਈ ਲਈ ਕੀਤਾ ਬੰਦ

ਖਤਰੇ ਦੇ ਨਿਸ਼ਾਨ ਤੋਂ 16 ਫੁੱਟ ਉਤੇ ਪਹੁੰਚਿਆ ਪੌਂਗ ਡੈਮ ‘ਚ ਪਾਣੀ ਦਾ ਲੈਵਲ