Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ; 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ 'ਚ ਬਦਲਿਆ: ਡਾ: ਰਵਜੋਤ ਸਿੰਘ

February 07, 2025 07:18 PM
SehajTimes

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਚਨਬੱਧ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਨੂੰ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿੱਸ਼ਾ ਵਿੱਚ ਕੰਮ ਕਰਦਿਆਂ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਸਰਕਾਰ ਵੱਲੋਂ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਵਿੱਚ ਬਦਲਿਆ ਗਿਆ ਹੈ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਕੀਤਾ।


ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਆਰ.ਏ. ਏ. ਐਚ.ਆਈ ਸਕੀਮ ਤਹਿਤ 1200 ਪੁਰਾਣੇ ਡੀਜ਼ਲ ਆਟੋ ਨੂੰ ਇਲੈਕਟ੍ਰਿਕ ਆਟੋ ਨਾਲ ਬਦਲਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਸੀ ਜੋ ਪੂਰਾ ਕਰ ਲਿਆ ਗਿਆ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਦੀ ਪਹਿਲਕਦਮੀ ਦੇ ਹਿੱਸੇ ਵਜੋਂ ਮਹਿਲਾਵਾਂ ਨੂੰ ਆਤਮ ਨਿਰਭਰ ਬਣਾਉਣ ਲਈ 200 ਪਿੰਕ ਈ-ਆਟੋ 90 ਫੀਸਦੀ ਸਬਸਿਡੀ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਹੁਣ ਤੱਕ 160 ਪਿੰਕ ਈ-ਆਟੋ ਡਲਿਵਰ ਕੀਤੇ ਜਾ ਚੁੱਕੇ ਹਨ।


ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜਨਤਕ ਆਵਾਜਾਈ ਨੂੰ ਮਜ਼ਬੂਤ ਕਰਨ ਅਤੇ ਨਿੱਜੀ ਸਾਧਨਾਂ 'ਤੇ ਨਿਰਭਰਤਾ ਨੂੰ ਘਟਾਉਣ ਲਈ ਸੂਬੇ ਦੇ ਪ੍ਰਮੁੱਖ ਸ਼ਹਿਰਾਂ ਲਈ ਕੁੱਲ 347 ਇਲੈਕਟ੍ਰਿਕ ਬੱਸਾਂ ਦੀ ਖਰੀਦ ਕੀਤੀ ਜਾ ਰਹੀ ਹੈ, ਜਿਸ ਵਿੱਚ ਅੰਮ੍ਰਿਤਸਰ ਲਈ 100 ਬੱਸਾਂ, ਜਲੰਧਰ ਲਈ 97 ਬੱਸਾਂ ਸ਼ਾਮਲ ਹਨ। ਇਸੇ ਤਰ੍ਹਾਂ ਲੁਧਿਆਣਾ ਲਈ 100 ਬੱਸਾਂ ਅਤੇ ਪਟਿਆਲਾ 50 ਬੱਸਾਂ ਸ਼ਾਮਲ ਹਨ।


ਇਸ ਤੋਂ ਇਲਾਵਾ ਪੰਜਾਬ ਸਰਕਾਰ ਐਸ.ਏ.ਐਸ ਨਗਰ (ਮੁਹਾਲੀ) ਕਲੱਸਟਰ ਲਈ ਇਲੈਕਟ੍ਰਿਕ ਸਿਟੀ ਬੱਸ ਸੇਵਾ ਸ਼ੁਰੂ ਕਰਨ 'ਤੇ ਕੰਮ ਕਰ ਰਹੀ ਹੈ, ਜਿਸ ਵਿੱਚ ਖਰੜ, ਕੁਰਾਲੀ, ਜ਼ੀਰਕਪੁਰ, ਮੁੱਲਾਂਪੁਰ, ਡੇਰਾਬੱਸੀ ਅਤੇ ਬਨੂੜ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਮਿਉਂਸਪਲ ਬੁਨਿਆਦੀ ਢਾਂਚਾ ਵਿਕਾਸ ਕਾਰਪੋਰੇਸ਼ਨ (ਪੀ.ਐਮ.ਆਈ.ਡੀ.ਸੀ.) ਵੱਲੋਂ ਮੁਹਾਲੀ ਲਈ ਇਲੈਕਟ੍ਰਿਕ ਬੱਸਾਂ ਚਲਾਉਣ ਲਈ ਸੰਭਾਵਨਾ ਅਧਿਐਨ ਪੂਰਾ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਬੱਸਾ ਸ਼ਹਿਰ ਵਾਸੀਆਂ ਨੂੰ ਅਰਾਮਦਾਇਕ ਸਫਰ ਅਨੁਭਵ ਅਤੇ ਭਰੋਸੇਯੋਗ ਸੰਚਾਲਣ ਮੁਹਈਆ ਕਰਵਾਏਗੀ।


ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵੱਖ-ਵੱਖ ਪਹਿਲਕਦਮੀਆਂ ਪੰਜਾਬ ਸਰਕਾਰ ਦੀ ਨਾ ਸਿਰਫ਼ ਵਾਤਾਵਰਣ ਦੀ ਸੁਰੱਖਿਆ ਲਈ ਸਗੋਂ ਨਾਗਰਿਕਾਂ ਨੂੰ ਆਧੁਨਿਕ, ਸੁਵਿਧਾਜਨਕ ਅਤੇ ਕੁਸ਼ਲ ਸ਼ਹਿਰੀ ਆਵਾਜਾਈ ਸੇਵਾਵਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਦਾ ਪ੍ਰਮਾਣ ਹਨ।
---

Have something to say? Post your comment

 

More in Chandigarh

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਸਿਵਲ ਸਰਜਨ ਵਲੋਂ ਢਕੋਲੀ ਵਿਖੇ ਡੇਂਗੂ ਰੋਕਥਾਮ ਮੁਹਿੰਮ ਦਾ ਨਿਰੀਖਣ

ਏ.ਡੀ.ਸੀ. ਵੱਲੋਂ ਡਿਫਾਇਨ ਓਵਰਸੀਜ਼ ਇੰਮੀਗ੍ਰੇਸ਼ਨ ਫਰਮ ਦਾ ਲਾਇਸੰਸ ਰੱਦ

ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 100ਵਾਂ ਦਿਨ: ਪੰਜਾਬ ਪੁਲਿਸ ਵੱਲੋਂ 635 ਥਾਵਾਂ ‘ਤੇ ਛਾਪੇਮਾਰੀ; 334 ਗ੍ਰਿਫ਼ਤਾਰ

ਮੋਹਿੰਦਰ ਭਗਤ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਇਮਾਰਤ ਦੀ ਰੈਸਟੋਰੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਨ ਲਈ ਅਧਿਕਾਰੀਆਂ ਨਾਲ ਅਹਿਮ ਮੀਟਿੰਗ

ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ; ਸੂਬਾ ਵਾਸੀ ਭਾਜਪਾ ਦੀਆਂ ਸੌੜੀਆਂ ਚਾਲਾਂ ਦਾ ਮੂੰਹ ਤੋੜ ਜਵਾਬ ਦੇਣਗੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ ਜੀ.ਐਸ.ਟੀ. ਕਾਨੂੰਨਾਂ ਦੀ ਸਖ਼ਤ ਪਾਲਣਾ ਯਕੀਨੀ ਬਣਾਉਣ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਮਾਨਸੂਨ ਤੋਂ ਪਹਿਲਾਂ ਸੀਵਰੇਜ ਦੀ ਸਮੇਂ ਸਿਰ ਸਫਾਈ, ਸਖ਼ਤ ਨਿਗਰਾਨੀ ਅਤੇ ਰਿਪੋਰਟਿੰਗ ਦੇ ਨਿਰਦੇਸ਼

ਮਜ਼ਦੂਰ ਦਿਵਸ ਮੌਕੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣਾ ਇੱਕ ਇਤਿਹਾਸਕ ਕਦਮ: ਤਰੁਨਪ੍ਰੀਤ ਸਿੰਘ ਸੌਂਦ