Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪ੍ਰਧਾਨ ਮੰਤਰੀ ਮੋਦੀ ਦੀ ਵਿਦੇਸ਼ ਨੀਤੀ ਬੂਰੀ ਤਰ੍ਹਾਂ ਨਾਲ ਹੋਈ ਫੇਲ੍ਹ : ਹਰਚੰਦ ਸਿੰਘ ਬਰਸਟ

February 08, 2025 11:30 AM
SehajTimes

ਪਟਿਆਲਾ : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਅਮਰੀਕਾ ਤੋਂ 104 ਭਾਰਤੀਆਂ ਨੂੰ ਡਿਪੋਰਟ ਕਰਨ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਅਮਰੀਕਾ ਤੋਂ ਫੌਜੀ ਜਹਾਜ਼ ਵਿੱਚ ਵਾਪਸ ਭੇਜੇ ਭਾਰਤੀਆਂ ਨੂੰ ਕੈਦੀਆਂ ਵਾਂਗ ਹਥਕੜੀਆਂ ਅਤੇ ਬੇੜੀਆਂ ਲਗਾਉਣਾ ਬੜਾ ਹੀ ਮੰਦਭਾਗਾ ਹੈ। ਇਸ ਘਟਨਾ ਨੇ ਸਾਰੀ ਦੁਨਿਆ ਵਿੱਚ ਭਾਰਤ ਦਾ ਸਿਰ ਨੀਵਾਂ ਕੀਤਾ ਹੈ ਅਤੇ ਭਾਰਤੀਆਂ ਨੂੰ ਅਪਮਾਨਿਤ ਕੀਤਾ ਹੈ।   

ਸ. ਬਰਸਟ ਨੇ ਕਿਹਾ ਕਿ ਇਕ ਪਾਸੇ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਗਹਿਰੀ ਦੋਸਤੀ ਦੀਆਂ ਗੱਲਾਂ ਕਰਦੇ ਹਨ ਅਤੇ ਦੂਜੇ ਪਾਸੇ ਅਮਰੀਕਾ ਤੋਂ ਹੀ ਭਾਰਤੀਆਂ ਨੂੰ ਵਾਪਸ ਭੇਜੇ ਜਾਣ ਸਬੰਧੀ ਕੁਝ ਨਹੀਂ ਕਰ ਸਕੇ। ਇਸ ਤੋਂ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੁੰਦੇ ਹਨ ਅਤੇ ਮੋਦੀ ਸਰਕਾਰ ਦੀ ਵਿਦੇਸ਼ ਨੀਤੀ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸੇ ਹੋਰ ਦੇਸ਼ ਦੇ ਫੌਜੀ ਜਹਾਜ਼ ਨੂੰ ਇਸ ਦੇਸ਼ ਵਿੱਚ ਉਤਰਨ ਦੀ ਇਜਾਜਤ ਦੇਣ ਤੋਂ ਸਾਫ਼ ਜਾਪਦਾ ਹੈ ਕਿ ਇਹ ਸਰਮਾਏਦਾਰੀ ਅੱਗੇ ਸਰੈਂਡਰ ਕਰ ਚੁੱਕੇ ਹਨ ਅਤੇ ਅਮਰੀਕਾ ਵਰਗੇ ਦੇਸ਼ ਅੱਗੇ ਮੋਦੀ ਸਰਕਾਰ ਦਾ ਜੋਰ ਨਹੀਂ ਚਲਦਾ।

ਸੂਬਾ ਜਨਰਲ ਸਕੱਤਰ ਨੇ ਅਮਰੀਕੀ ਫੌਜੀ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ਤੇ ਉਤਾਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੇ ਜਾਣਬੂਝ ਕੇ ਪੂਰੀ ਦੁਨੀਆ ਵਿੱਚ ਪੰਜਾਬ ਅਤੇ ਪੰਜਾਬੀਆਂ ਦਾ ਅਕਸ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਹੈ। ਜੱਦਕਿ ਅਮਰੀਕਾ ਤੋਂ ਵਾਪਸ ਭੇਜੇ ਗਏ ਭਾਰਤੀਆਂ ਵਿੱਚ ਜਿਆਦਾਤਰ ਗੁਜਰਾਤ ਅਤੇ ਹਰਿਆਣਾ ਤੋਂ ਹਨ, ਪਰ ਫਿਰ ਵੀ ਜਹਾਜ਼ ਨੂੰ ਪੰਜਾਬ ਵਿੱਚ ਹੀ ਕਿਉਂ ਉਤਾਰਿਆ ਗਿਆ।

ਉਨ੍ਹਾਂ ਕਿਹਾ ਕਿ ਉਂਝ ਤਾਂ ਇੰਟਰਨੈਸ਼ਨਲ ਫਲਾਇਟ੍ਸ ਨੂੰ ਇੰਟਰਨੈਸ਼ਨਲ ਹਵਾਈ ਅੱਡਿਆਂ ਤੇ ਚਾਹੇ ਉਹ ਚੰਡੀਗੜ੍ਹ ਹੋਵੇ ਜਾਂ ਅੰਮ੍ਰਿਤਸਰ, ਉਤਾਰਨ ਦੀ ਇਜਾਜਤ ਨਹੀਂ ਦਿੱਤੀ ਜਾਂਦੀ, ਪਰ ਅਮਰੀਕਾ ਦੇ ਇਸ ਫੌਜੀ ਜਹਾਜ਼ ਨੂੰ ਅੰਮ੍ਰਿਤਸਰ ਉਤਾਰਿਆ ਗਿਆ ਹੈ, ਇਹ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਨਫ਼ਰਤ ਫੈਲਾਉਣ ਅਤੇ ਅਪਮਾਨ ਕਰਨ ਵਾਲੀ ਗੱਲ ਹੋਈ ਹੈ ਅਤੇ ਇਸ ਨਾਲ ਪੰਜਾਬ ਅਤੇ ਪੰਜਾਬੀਆਂ ਪ੍ਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਫ਼ਰਤ ਦਿਖਾਈ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਵਿਦੇਸ਼ ਮੰਤਰੀ ਨੂੰ ਚਾਹੀਦਾ ਹੈ ਕਿ ਉਹ ਇਸ ਮਾਮਲੇ ਸਬੰਧੀ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਗੱਲਬਾਤ ਕਰਨ ਅਤੇ ਅਮਰੀਕਾ ਦੇ ਭਾਰਤੀਆਂ ਪ੍ਰਤੀ ਰਵਈਆ ਦੀ ਜਵਾਬਦੇਹੀ ਮੰਗਣ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ