Thursday, May 07, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਨਵਜੋਤ ਸਿੱਧੂ ਨੇ ਟਵੀਟ ਕਰ ਕੇ ਫਿਰ ਦਿੱਤੀ ਚਿਤਾਵਨੀ

May 22, 2021 02:13 PM
SehajTimes

ਚੰਡੀਗੜ੍ਹ: Congress ਹਾਈਕਮਾਨ ਦੇ ਦਖ਼ਲ ਦੇਣ ਤੋਂ ਬਾਅਦ ਨਵਜੋਤ ਸਿੱਧੂ ਨੇ ਇਕ ਹੋਰ ਟਵੀਟ ਕੀਤਾ ਹੈ। ਉਹਨਾਂ ਨੇ ਟਵੀਟ ਕਰ ਕੇ ਕਿਹਾ ਕਿ ਜੇ ਮੈਂ ਕਿਸੇ ਹੋਰ ਪਾਰਟੀ ਦੇ ਕਿਸੇ ਲੀਡਰ ਨਾਲ ਇਕ ਵੀ ਬੈਠਕ ਕੀਤੀ ਹੋਵੇ ਤਾਂ ਸਾਬਤ ਕਰ ਕੇ ਦਿਖਾਓ। ਉਨ੍ਹਾਂ ਟਵੀਟ ਵਿਚ ਕਿਹਾ ਕਿ ਮੇਰੀ ਸਿਰਫ਼ ਇਕ ਮੰਗ ਹੈ"ਪੰਜਾਬ ਦੀ ਖੁਸ਼ਹਾਲੀ"। ਉਨ੍ਹਾਂ ਅੱਗੇ ਲਿਖਿਆ ਹੈ ਕਿ ਮੈਨੂੰ ਬਹੁਤ ਵਾਰ ਬੁਲੇ ਕੇ ਕੈਬਨਿਟ 'ਚ ਸ਼ਾਮਲ ਹੋਣ ਦੀ ਪੇਸ਼ਕਸ ਕੀਤੀ ਗਈ ਪਰ ਮੈਂ ਆਪਣੀ ਜ਼ਮੀਰ ਦੇ ਵਿਰੁੱਧ ਕੁੱਝ ਵੀ ਕਬੂਲ ਨਹੀਂ ਕੀਤਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਹੈ ਕਿ ਜੋ ਵੀ ਹਾਈਕਮਾਨ ਕਹੇਗੀ ਉਹ ਮੈਨੂੰ ਮਨਜ਼ੂਰ ਹੋਵੇਗਾ। ਦਰਅਸਲ ਪੰਜਾਬ ਕਾਂਗਰਸ ਵਿਚ ਪੈਦਾ ਹੋਈ ਹਲਚਲ 'ਤੇ ਕਾਂਗਰਸ ਹਾਈਕਮਾਨ ਨੇ ਤਿੱਖੀ ਨਜ਼ਰ ਟਿਕਾਅ ਲਈ ਹੈ। ਕਾਂਗਰਸ ਹਾਈਕਮਾਨ ਹੁਣ ਇਸ ਹਲਚਲ ਨੂੰ ਜਲਦ ਤੋਂ ਜਲਦ ਸ਼ਾਂਤ ਕਰ ਕੇ ਨਿਪਟਾਉਣ ਦੀ ਤਿਆਰੀ ਵਿਚ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਨੇ ਵੀ ਸ਼ੁੱਕਰਵਾਰ ਨੂੰ ਦੋ ਟੁਕ ਸ਼ਬਦਾਂ ਵਿਚ ਸਪੱਸ਼ਟ ਕਰ ਦਿੱਤਾ ਕਿ ਇਹ ਪਾਰਟੀ ਦਾ ਅੰਦਰੂਨੀ ਮਾਮਲਾ ਹੈ। ਪਾਰਟੀ ਸਾਰੇ ਘਟਨਾਕਰਮਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਛੇਤੀ ਹੀ ਇਸ ਨੂੰ ਸੁਲਝਾ ਲਿਆ ਜਾਵੇਗਾ। ਇਥੇ ਦਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਕਾਂਗਰਸ ਵਿਚ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਕਲੇਸ਼ ਚਲ ਰਿਹਾ ਹੈ ਅਤੇ ਹੁਣ ਇਹ ਸਾਰੀ ਗੱਲ ਹਾਈਕਮਾਨ ਤਕ ਪੁੱਜ ਚੁੱਕੀ ਹੈ ਅਤੇ ਸਾਰਿਆਂ ਦੀਆਂ ਨਜ਼ਰਾਂ ਇਸ ਗੱਲ ਉਤੇ ਟਿਕੀਆਂ ਹੋਈਆਂ ਹਨ ਕਿ ਹਾਈਕਮਾਨ ਦਾ ਕੀ ਫ਼ੈਸਲਾ ਆਉਂਦਾ ਹੈ।

Have something to say? Post your comment

 

More in Chandigarh

ਗਰਮੀਆਂ ਵਿੱਚ ਕਿਡਨੀ ਦੀ ਪੱਥਰੀ ਅਤੇ ਪਿਸ਼ਾਬ ਨਾਲੀ ਦੀ ਲਾਗ ਦਾ ਖ਼ਤਰਾ ਵਧ ਜਾਂਦਾ ਹੈ: ਮਾਹਰ

ਡਿਪਟੀ ਕਮਿਸ਼ਨਰ ਵੱਲੋਂ ਡੇਂਗੂ ਅਤੇ ਹੋਰ ਮੌਸਮੀ ਬਿਮਾਰੀਆਂ ਸਬੰਧੀ ਤਿਆਰੀਆਂ ਅਤੇ ਰੋਕਥਾਮ ਰਣਨੀਤੀ ਦੀ ਸਮੀਖਿਆ

ਡੀ ਸੀ ਕੋਮਲ ਮਿੱਤਲ ਵੱਲੋਂ ਨਗਰ ਕੌਂਸਲ ਖਰੜ ਅਤੇ ਰੋਟਰੀ ਕਲੱਬ ਖਰੜ ਵੱਲੋਂ ਲੋਕ ਸੇਵਾ ਲਈ ਦੋ ਫਿਊਨਰਲ ਵੈਨਾਂ ਸਮਰਪਿਤ

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਲੈਹਲੀ ਵਿਖੇ ਨਵੇਂ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਮਚਾਰੀਆਂ ਲਈ ਸਵੈ-ਗਣਨਾ ਸਬੰਧੀ ਵਿਸ਼ੇਸ਼ ਸੈਸ਼ਨ ਆਯੋਜਿਤ

ਮੋਹਾਲੀ ਪੁਲਿਸ ਵੱਲੋਂ 03 ਦੋਸ਼ੀ ਕਾਬੂ, 06 ਨਾਜਾਇਜ਼ ਹਥਿਆਰ ਅਤੇ ਕਾਰਤੂਸ ਬਰਾਮਦ

ਗੈਂਗਸਟਰਾਂ ’ਤੇ ਵਾਰ ਦਾ 107ਵਾਂ ਦਿਨ: ਪੰਜਾਬ ਪੁਲਿਸ ਵੱਲੋਂ 585 ਥਾਵਾਂ ’ਤੇ ਛਾਪੇਮਾਰੀ ; 323 ਕਾਬੂ

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ