Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਪੇਂਡੂ ਖੇਤਰ ਦੀਆਂ ਆਰਥਿਕ ਪੱਖੋਂ ਗਰੀਬ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਹੋ ਰਿਹੈ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ-ਡਾ. ਸੋਨਾ ਥਿੰਦ

February 11, 2025 01:02 PM
SehajTimes

" ਪਹਿਲ " ਪ੍ਰੋਗਰਾਮ ਹੇਠ ਸੈਲਫ ਹੈਲਪ ਗਰੁੱਪਾਂ ਦੀਆਂ ਮੈਂਬਰ ਔਰਤਾਂ ਨੇ

10400 ਵਰਦੀਆਂ ਦਾ ਆਰਡਰ ਕੀਤਾ ਪੂਰਾ

ਦਿਹਾਤੀ ਔਰਤਾਂ "ਅੰਬਰੀ" ਬਰਾਂਡ ਹੇਠ ਆਚਾਰ, ਮੁਰੱਬੇ, ਮਸਾਲੇ, ਦੇਸੀ ਘੀ ਤੇ ਸ਼ਹਿਦ ਤਿਆਰ ਕਰਕੇ ਲੈ ਰਹੀਆਂ ਲਾਹਾ

ਫ਼ਤਹਿਗੜ੍ਹ ਸਾਹਿਬ : ਪੰਜਾਬ ਰਾਜ ਦਿਹਾਤੀ ਆਜੀਵਿਕਾ ਦਿਹਾਤੀ ਖੇਤਰ ਦੀਆਂ ਗਰੀਬ ਔਰਤਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਵਿੱਚ ਸਹਾਈ ਸਿੱਧ ਹੋ ਰਿਹਾ ਹੈ।  ਇਸ ਮਿਸ਼ਨ ਅਧੀਨ ਦਿਹਾਤੀ ਖੇਤਰ ਦੀਆਂ 10-15 ਔਰਤਾਂ ਦੇ ਸਵੈ ਸਹਾਇਤਾ ਸਮੂਹ ਬਣਾ ਕੇ 30 ਹਜ਼ਾਰ ਰੁਪਏ ਰਿਵਾਲਵਿੰਗ ਫੰਡ ਅਤੇ 50 ਹਜ਼ਾਰ ਰੁਪਏ ਕਮਿਊਨਿਟੀ ਇੰਨਵੈਸਟਮੈਂਟ ਫੰਡ ਪ੍ਰਤੀ ਗਰੁੱਪ ਦੇ ਹਿਸਾਬ ਨਾਲ ਮੁਹੱਈਆ ਕਰਵਾਇਆ ਜਾ ਰਿਹਾ ਹੈ। ਪੰਜਾਬ ਰਾਜ ਆਜੀਵਿਕਾ ਮਿਸ਼ਨ ਅਧੀਨ ਜ਼ਿਲ੍ਹੇ ਵਿੱਚ 1541 ਸੈਲਫ ਹੈਲਪ ਗਰੁੱਪ 97 ਗਰਾਮ ਸੰਗਠਨ ਬਣਾਏ ਗਏ ਹਨ।

            ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਮੁੱਖ ਮੰਤਵ ਗਰੀਬ ਔਰਤਾਂ ਨੂੰ ਗਰੁੱਪ ਵਿੱਚ ਜੋੜ ਕੇ ਮੀਟਿੰਗ ਕਰਨ, ਬੱਚਤ ਕਰਨ ਦੀ ਆਦਤ ਪਾਉਣ, ਆਪਸੀ ਲੈਣ-ਦੇਣ ਕਰਨ ਅਤੇ ਉਧਾਰ ਵਾਪਸੀ ਕਰਨ ਸਬੰਧੀ ਟਰੇਨਿੰਗ ਮੁਹੱਈਆ ਕਰਵਾਕੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਮੈਂਬਰ ਘੱਟ ਵਿਆਜ ਤੇ ਕਰਜਾ ਚੁੱਕ ਕੇ ਆਪਣੀਆਂ ਘਰੇਲੂ ਜਰੂਰਤਾਂ ਪੂਰੀਆਂ ਕਰਦੇ ਹਨ ਅਤੇ ਸਵੈ ਰੋਜ਼ਗਾਰ ਵਿੱਚ ਵਾਧਾ ਕਰਨ ਲਈ ਵਰਤਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਨੂੰ ਰੀਵਾਲਵਿੰਗ ਫੰਡ ਵਜੋਂ 02 ਕਰੋੜ 07 ਲੱਖ 80 ਹਜ਼ਾਰ ਰੁਪਏ ਅਤੇ 01 ਕਰੋੜ 16 ਲੱਖ 70 ਹਜ਼ਾਰ ਰੁਪਏ ਗ੍ਰਾਮ ਸੰਗਠਨਾਂ ਨੂੰ ਆਪਣੀ ਆਜੀਵਿਕਾ ਚਲਾਉਣ ਲਈ ਵੰਡੇ ਜਾ ਚੁੱਕੇ ਹਨ। ਇਸ ਮਿਸ਼ਨ ਅਧੀਨ ਸੈਲਫ ਹੈਲਪ ਗਰੁੱਪਾਂ ਦੇ 13872 ਮੈਂਬਰਾਂ ਦਾ ਪੀ.ਐਮ. ਸੁਰੱਖਿਆ ਬੀਮਾ ਯੋਜਨਾ ਅਤੇ 10022 ਮੈਂਬਰਾਂ ਦਾ ਪੀ.ਐਮ. ਜੀਵਨ ਜੋਤੀ ਬੀਮਾ ਯੋਜਨਾ ਅਧੀਨ ਬੀਮਾ ਕਰਵਾਇਆ ਗਿਆ ਹੈ।

            ਡਾ: ਸੋਨਾ ਥਿੰਦ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ "ਪਹਿਲ " ਨਾਮ ਹੇਠ ਇੱਕ ਨਵੇਕਲੀ ਪਹਿਲ ਕਦਮੀ ਕਰਦੇ ਹੋਏ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੂੰ ਸਕੂਲ ਵਰਦੀਆਂ ਦੀ ਸਿਲਾਈ ਕਰਨ ਦਾ ਕੰਮ ਦੇ ਕੇ ਰੋਜ਼ਗਾਰ ਦਿੱਤਾ ਗਿਆ ਹੈ ਤਾਂ ਜੋ ਇਹ ਔਰਤਾਂ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਪਾਲਣ ਪੋਸ਼ਣ ਕਰਕੇ ਇੱਕ ਨਵੇਂ ਸਮਾਜ ਦੀ ਸਿਰਜਣਾ ਵਿੱਚ ਸਹਾਈ ਹੋ ਸਕਣ। ਇਸ ਪ੍ਰੋਜੈਕਟ ਅਧੀਨ ਜ਼ਿਲ੍ਹੇ ਦੇ ਸੈਲਫ ਹੈਲਪ ਗਰੁੱਪਾਂ ਵੱਲੋਂ ਕਰੀਬ 320 ਸਕੂਲਾਂ ਨੂੰ ਲੱਗਭਗ 10 ਹਜ਼ਾਰ 400 ਵਰਦੀਆਂ ਦਾ ਆਰਡਰ ਪੂਰਾ ਕੀਤਾ ਗਿਆ ਹੈ।  ਪਹਿਲ ਯੋਜਨਾ ਅਧੀਨ ਗਰੁੱਪ ਦੇ ਮੈਂਬਰਾਂ ਨੂੰ ਇੱਕ ਡਰੈੱਸ ਬਣਾਉਣ ਲਈ 60 ਰੁਪਏ ਦਿੱਤੇ ਜਾਂਦੇ ਹਨ ਅਤੇ ਵਰਦੀਆਂ ਦਾ ਆਰਡਰ ਪੂਰਾ ਕਰਨ ਤੇ ਗਰੁੱਪ ਮੈਂਬਰਾਂ ਨੂੰ 06 ਲੱਖ 24 ਹਜ਼ਾਰ ਰੁਪਏ ਦਿੱਤੇ ਗਏ ਹਨ।  ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਇਹ ਪ੍ਰੋਜੈਕਟ ਸਫਲਤਾ ਪੂਰਬਕ ਚੱਲ ਰਹੇ ਹਨ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਰੀਬ ਔਰਤਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਵਿੱਚ 30 ਨਵੰਬਰ, 2023 ਨੂੰ "ਅੰਬਰੀ" ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪ੍ਰੋਜੈਕਟ ਅਧੀਨ ਵੱਖ-ਵੱਖ ਸੈਲਫ ਹੈਲਪ ਗਰੁੱਪਾਂ ਨੂੰ ਉਨ੍ਹਾਂ ਦੇ ਕੰਮ ਮੁਤਾਬਿਕ ਚੁਣਿਆਂ ਗਿਆ ਜਿਨ੍ਹਾਂ ਵਿੱਚੋਂ ਪੰਜ ਕੰਮਾਂ ਨੂੰ ਮੁੱਖ ਰੱਖਦੇ ਹੋਏ ਜਿਵੇਂ ਕਿ ਆਚਾਰ, ਮੁਰੱਬੇ, ਮਸਾਲੇ, ਦੇਸੀ ਘਿਓ ਅਤੇ ਸ਼ਹਿਦ ਅੰਬਰੀ ਬਰਾਂਡ ਤਹਿਤ ਸ਼ੁਰੂ ਕੀਤਾ ਗਿਆ ਹੈ। ਇਸ ਬਰਾਂਡ ਵਿੱਚ ਸਾਰਾ ਸਮਾਨ ਸਵੈ ਸਹਾਇਤਾ ਸਮੂਹ ਦੇ ਮੈਂਬਰਾਂ ਵੱਲੋਂ ਆਪਣੇ ਘਰਾਂ ਵਿੱਚ ਸਾਫ ਸੁਥਰੇ ਤਰੀਕੇ ਨਾਲ ਤਿਆਰ ਕੀਤਾ ਜਾਂਦਾ ਹੈ। ਇਸ ਉਪਰਾਲੇ ਸਦਕਾ ਪਿੰਡਾਂ ਦੀਆਂ ਔਰਤਾਂ ਨੂੰ ਰੋਜ਼ਗਾਰ ਦਾ ਸਾਧਨ ਮੁਹੱਈਆ ਹੋ ਰਿਹਾ ਹੈ ਅਤੇ ਔਰਤਾਂ ਨੂੰ ਇੱਕ ਅਜਿਹਾ ਪਲੇਟਫਾਰਮ ਮਿਲ ਰਿਹਾ ਹੈ ਜਿਸ ਰਾਹੀਂ ਉਹ ਆਪਣੇ ਤਿਆਰ ਕੀਤੇ ਹੋੲ ਸਮਾਨ ਨੂੰ ਅੰਬਰੀ ਬਰਾਂਡ ਤਹਿਤ ਵੇਚ ਸਕਦੀਆਂ ਹਨ।

 

Have something to say? Post your comment

 

More in Malwa

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ

ਲੋਕਧਾਰਾ ਅਤੇ ਵਿਰਾਸਤ ਨਾਲ਼ ਜੁੜੀ ਹੁੰਦੀ ਹੈ ਕਿਸੇ ਵੀ ਕੌਮ ਦੀ ਪਹਿਚਾਣ: ਡਾ. ਜਗਦੀਪ ਸਿੰਘ

ਜ਼ਿਲ੍ਹਾ ਪਟਿਆਲਾ ‘ਚ ਜਨਗਣਨਾ -2027 ਦੇ ਪਹਿਲੇ ਫੇਸ ਹਾਊਸ ਲਿਸਟਿੰਗ ਸਬੰਧੀ ਸੈਲਫ ਇਨੁਮੀਰੇਸ਼ਨ ਦੀ ਸ਼ੁਰੂਆਤ

ਬੱਚਿਆਂ ਨੂੰ ਐਜੂਕੇਸ਼ਨ ਦੇ ਖੇਤਰ ਲਈ ਜਾਗਰੂਕ ਕਰਨਾ ਜਰੂਰੀ : ਪਰਮਪਾਲ ਸ਼ਾਕਿਆ

ਲਾਇਬ੍ਰੇਰੀ ਸੰਚਾਲਕ ਨਾਲ ਹੋ ਰਹੀ ਗੁੰਡਾਗਰਦੀ ਵਿਰੁੱਧ ਜਥੇਬੰਦੀਆਂ ਵੱਲੋਂ 11 ਮਈ ਨੂੰ ਧਰਨੇ ਦਾ ਐਲਾਨ!

ਪੰਜਾਬ ਮੁਲਾਜਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਮਜਦੂਰ ਦਿਵਸ ਮੌਕੇ ਕੀਤੀ ਸਾਂਝੀ ਰੈਲੀ

ਪੱਕੀ ਉਸਾਰੀ ਮਿਸਤਰੀ ਮਜ਼ਦੂਰ ਯੂਨੀਅਨ ਨੇ ਜਸਪਾਲ ਪੰਜਗਰਾਈ ਦੀ ਅਗਵਾਈ ਹੇਠ ਮਨਾਇਆ ‘ਮਜ਼ਦੂਰ ਦਿਵਸ’